ਭ੍ਰਿਸ਼ਟਾਚਾਰ ਨੂੰ ਲੈ ਕੇ ਮੋਦੀ ਸਰਕਾਰ ਹੋਈ ਸਖ਼ਤ, 15 ਅਫ਼ਸਰਾਂ ਨੂੰ ਕੀਤਾ ਜ਼ਬਰਨ ਸੇਵਾ ਮੁਕਤ
Published : Jun 18, 2019, 6:04 pm IST
Updated : Jun 18, 2019, 6:04 pm IST
SHARE ARTICLE
Narendra Modi
Narendra Modi

ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਦੀ ਦਿਸ਼ ਵਿਚ ਕੰਮ ਕਰ ਰਹੀ ਮੋਦੀ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਹੈ...

ਨਵੀਂ ਦਿੱਲੀ: ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਦੀ ਦਿਸ਼ ਵਿਚ ਕੰਮ ਕਰ ਰਹੀ ਮੋਦੀ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਸਰਕਾਰ ਨੇ ਅਸਿੱਧੇ ਟੈਕਸ ਅਤੇ ਕੇਂਦਰੀ ਬੋਰਡ ਦੇ ਕਸਟਮ ਅਧਿਕਾਰੀ (ਸੀਬੀਆਈਸੀ) ਦੇ 15 ਸੀਨੀਅਰ ਅਫ਼ਸਰਾਂ ਨੂੰ ਜ਼ਬਰਨ ਰਿਟਾਇਰ (ਸੇਵਾ ਮੁਕਤ) ਕਰਨ ਦਾ ਫ਼ੈਸਲਾ ਲਿਆ। ਇਸ ਵਿਚ ਮੁੱਖ ਕਮਿਸ਼ਨਰ, ਕਮਿਸ਼ਨਰ ਅਤੇ ਵਧੀਕ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਰੈਂਕ ਦੇ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਇਸ ਸਾਰੇ ਅਧਿਕਾਰੀ ਅੱਜ ਤੋਂ ਕਾਰਜ ਮੁਕਤ ਹੋ ਗਏ ਹਨ।

Modi's minister in the parliament asked where is Rahul?Modi

ਇਨ੍ਹਾਂ ਅਧਿਕਾਰੀਆਂ ਨੂੰ ਨਿਯਮ-56ਜੇ ਤਹਿਤ ਜ਼ਬਰਨ ਕਾਰਜ ਮੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਦਾ ਕਾਰਜਭਾਰ ਸੰਭਾਲਦੇ ਰਿਟਾਇਰ ਕਰ ਦਿੱਤਾ ਗਿਆ ਸੀ। ਡਿਪਾਰਟਮੈਂਟ ਆਫ਼ ਪਰਸਨਰਲ ਐਂਡ ਐਡਮਿਨਿਸਟ੍ਰੇਟਿ ਰਿਫਾਰਮਸ ਦੇ ਨਿਯਮ -56ਜੇ ਤਹਿਤ ਵਿੱਤ ਮੰਤਰਾਲੇ ਇਨ੍ਹਾਂ ਅਫ਼ਸਰਾਂ ਨੂੰ ਸਰਕਾਰ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਦੇ ਰਹੀ ਹੈ।

56ਜੇ ਨਿਯਮ

ਇਨ੍ਹਾਂ ਅਧਿਕਾਰੀਆਂ ਨੂੰ ਨਿਯਮ 56ਜੇ ਤਹਿਤ ਕਾਰਜ ਮੁਕਤ ਕੀਤਾ ਗਿਆ ਹੈ। ਇਹ ਜ਼ਿਆਦਾਤਰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪ੍ਰਯੋਗ ਵਿਚ ਆਉਂਦਾ ਹੈ, ਜਿਸ ਵਿਚ ਨੌਕਰਸ਼ਾਹਾਂ ਦਾ ਕਾਰਜਕਾਲ ਖ਼ਤਮ ਕੀਤਾ ਜਾਂਦਾ ਹੈ। ਇਸ ਵਿਚ 25 ਸਾਲ ਦਾ ਕਾਰਜਕਾਲ ਅਤੇ 50 ਸਾਲ ਦੀ ਉਮਰ ਨੂੰ ਪਾਰ ਕਰਨ ਵਾਲਿਆਂ ਦਾ ਕਾਰਜਕਾਲ ਖ਼ਤਮ ਕਰ ਕੇ ਉਨ੍ਹਾਂ ਨੂੰ ਰਿਟਾਇਰ ਕਰ ਦਿੱਤਾ ਜਾਂਦਾ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement