ਕੋਰੋਨਾ ਦਾ ਕਹਿਰ : ਇਕ ਦਿਨ ਵਿਚ ਸੱਭ ਤੋਂ ਵੱਧ 2003 ਮੌਤਾਂ
Published : Jun 18, 2020, 7:17 am IST
Updated : Jun 18, 2020, 7:19 am IST
SHARE ARTICLE
Covid 19
Covid 19

ਮਰਨ ਵਾਲਿਆਂ ਦੀ ਕੁਲ ਗਿਣਤੀ 11903 ਹੋਈ

ਨਵੀਂ ਦਿੱਲੀ: ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ ਸੱਭ ਤੋਂ ਵੱਧ 2003 ਲੋਕਾਂ ਦੀ ਮੌਤ ਹੋਣ ਮਗਰੋਂ ਦੇਸ਼ ਵਿਚ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 11903 ਹੋ ਗਈ ਹੈ। ਉਧਰ, ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਲਾਗ ਦੇ ਕੁਲ ਮਾਮਲੇ ਵੱਧ ਕੇ 354065 ਹੋ ਗਏ ਹਨ।

Corona virus india total number of positive casesCorona virus

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਕਬ ਜਿਹੜੇ 2003 ਲੋਕਾਂ ਦੀ ਪਿਛਲੇ 24 ਘੰਟਿਆਂ ਵਿਚ ਜਾਨ ਗਈ ਹੈ, ਉਨ੍ਹਾਂ ਵਿਚ ਮਹਾਰਾਸ਼ਟਰ ਦੇ 1409 ਲੋਕ ਸ਼ਾਮਲ ਹਨ ਜਿਸ ਨਾਲ ਰਾਜ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5537 ਹੋ ਗਈ ਹੈ। ਦਿੱਲੀ ਵਿਚ 437 ਲੋਕਾਂ ਦੀ ਜਾਨ ਗਈ ਹੈ ਜਿਸ ਨਾਲ ਸ਼ਹਿਰ ਵਿਚ ਕੋਵਿਡ-19 ਤੋਂ ਮਰਨ ਵਾਲਿਆਂ ਦੀ ਗਿਣਤੀ 1837 ਹੋ ਗਈ ਹੈ।

Corona VirusCorona Virusਸਿਹਤ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ, 'ਮ੍ਰਿਤਕਾਂ ਦੀ ਗਿਣਤੀ ਵਿਚ ਅਚਾਨਕ ਵਾਧਾ ਰਾਜਾਂ ਦੁਆਰਾ ਦਰਜ ਕੀਤੇ ਗਏ ਅੰਕੜਿਆਂ ਕਾਰਨ ਹੈ। ਮਹਾਰਾਸ਼ਟਰ ਅਤੇ ਦਿੱਲੀ ਨੇ ਪਿਛਲੇ ਦਿਨਾਂ ਦੇ ਅੰਕੜਿਆਂ ਦਾ ਮਿਲਾਨ ਕਰਨ ਮਗਰੋਂ ਇਹ ਨਵੇਂ ਅੰਕੜੇ ਜਾਰੀ ਕੀਤੇ ਹਨ। ਤਾਮਿਲਨਾਡੂ ਦੇ 49, ਗੁਜਰਾਤ ਦੇ 28, ਯੂਪੀ ਤੇ ਹਰਿਆਣਾ ਦੇ 18-18, ਮੱਧ ਪ੍ਰਦੇਸ਼ ਦੇ 11 ਵਿਅਕਤੀਆਂ ਦੀ ਕੋਵਿਡ-19 ਨਾਲ ਮੌਤ ਹੋਈ।

Corona virus Corona virus ਪਛਮੀ ਬੰਗਾਲ ਦੇ 10, ਰਾਜਸਥਾਨ ਦੇ ਸੱਤ, ਕਰਨਾਟਕ ਦੇ ਪੰਜ ਅਤੇ ਤੇਲੰਗਾਨਾ ਦੇ ਚਾਰ ਵਿਅਕਤੀ ਮਰਨ ਵਾਲਿਆਂ ਵਿਚ ਸ਼ਾਮਲ ਹਨ। ਉਧਰ, ਬਿਹਾਰ, ਛੱਤੀਸਗੜ੍ਹ, ਜੰਮੂ ਕਸ਼ਮੀਰ, ਝਾਰਖੰਡ, ਪੰਜਾਬ, ਪੁਡੂਚੇਰੀ ਅਤੇ ਉਤਰਾਖੰਡ ਵਿਚ ਇਕ ਇਕ ਵਿਅਕਤੀ ਦੀ ਕੋਵਿਡ-19 ਨਾਲ ਮੌਤ ਹੋਈ। ਮੰਤਰਾਲੇ ਦੁਆਰਾ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 155227 ਲੋਕਾਂ ਦਾ ਇਲਾਜ ਜਾਰੀ ਹੈ।

Corona VirusCorona Virusਅਤੇ 186937 ਲੋਕ ਹੁਣ ਤਕ ਠੀਕ ਹੋ ਚੁਕੇ ਹਨ। ਅਧਿਕਾਰੀ ਨੇ ਕਿਹਾ ਕਿ ਹੁਣ ਤਕ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਲਗਭਗ 52.79 ਫ਼ੀ ਸਦੀ ਹੈ। ਭਾਰਤ ਵਿਚ ਲਗਾਤਾਰ ਛੇਵੇਂ ਦਿਨ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੁਲ ਪੁਸ਼ਟ ਮਾਮਲਿਆਂ ਵਿਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹੈ।

Corona VirusCorona Virusਅਮਰੀਕਾ, ਬ੍ਰਾਜ਼ੀਲ ਅਤੇ ਰੂਸ ਮਗਰੋਂ ਇਸ ਮਹਾਮਾਰੀ ਤੋਂ ਸੱਭ ਤੋਂ ਜ਼ਿਆਦਾ ਪ੍ਰਭਾਵਤ ਦੇਸ਼ਾਂ ਵਿਚ ਭਾਰਤ ਚੌਥੇ ਸਥਾਨ 'ਤੇ ਹੈ। ਪੂਰੀ ਦੁਨੀਆਂ ਵਿਚ ਕੋਵਿਡ-19 ਦੇ ਅੰਕੜਿਆਂ ਦਾ ਸੰਕਲਨ ਕਰ ਰਹੇ ਜਾਨਸ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਦੇ ਮਾਮਲੇ ਵਿਚ ਭਾਰਤ ਅਠਵੇਂ ਸਥਾਨ 'ਤੇ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement