
ਤੇਜ਼ ਬੁਖ਼ਾਰ ਤੇ ਸਾਹ ਲੈਣ ਵਿਚ ਤਕਲੀਫ਼ ਕਾਰਨ ਹੋਇਆ ਸੀ ਕੋਰੋਨਾ ਟੈਸਟ
ਨਵੀਂ ਦਿੱਲੀ: ਦਿੱਲੀ ਦੇ ਸਿਹਤ ਮੰਤਰੀ ਕੋਰੋਨਾ ਸੰਕ੍ਰਮਣ ਦੀ ਲਪੇਟ ਵਿਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਦੇ ਦਫ਼ਤਰ ਨੇ ਦਿਤੀ ਹੈ।
satender jain
ਜ਼ਿਕਰਯੋਗ ਹੈ ਕਿ ਤੇਜ਼ ਬੁਖ਼ਾਰ ਤੇ ਸਾਹ ਲੈਣ ਵਿਚ ਤਕਲੀਫ਼ ਕਾਰਨ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕੋਰੋਨਾ ਟੈਸਟ ਹੋਇਆ ਜਿਸ ਵਿਚ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
satender jain
ਦਿੱਲੀ ਸਿਹਤ ਮੰਤਰੀ ਦੇ ਦਫ਼ਤਰ ਨੇ ਅੱਜ ਇਹ ਜਾਣਕਾਰੀ ਦਿਤੀ ਹੈ ਕਿ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਜਾਂਚ ਪਾਜ਼ੇਟਿਵ ਆਈ ਹੈ। ਮੰਗਲਵਾਰ ਨੂੰ ਵੀ ਉਨ੍ਹਾਂ ਦੀ ਕੋਰੋਨਾ ਜਾਂਚ ਕਰਵਾਈ ਗਈ ਸੀ।
satender jain
ਮੰਗਲਵਾਰ ਨੂੰ ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਵਿਸ਼ੇਸ਼ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਹਾਲਤ 'ਤੇ ਨਜ਼ਰ ਰੱਖ ਰਹੀ ਹੈ ਤੇ ਇਲਾਜ ਕਰ ਰਹੀ ਹੈ।
satender jain
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।