
ਕੋਰੋਨਾ ਪ੍ਰੋਟੋਕਾਲ ਦੀ ਇਸ ਤਰ੍ਹਾਂ ਦੀ ਉਲੰਘਣਾ ਨਾਲ ਕੋਰੋਨਾ ਦੀ ਤੀਸਰੀ ਲਹਿਰ ਨੂੰ ਉਤਸ਼ਾਹ ਮਿਲੇਗਾ
ਨਵੀਂ ਦਿੱਲੀ- ਦਿੱਲੀ 'ਚ ਅਨਲਾਕ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ 'ਤੇ ਹਾਈਕੋਰਟ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਜ਼ਾਰਾਂ 'ਚ ਇਕੱਠੀ ਹੋਈ ਭੀੜ ਨੂੰ ਦੇਖਦਿਆਂ ਹਾਈ ਕੋਰਟ ਸਖਤ ਹੋ ਗਿਆ ਹੈ। ਕੋਰਟ ਨੇ ਵਟਸਐਪ 'ਤੇ ਜਾਰੀ ਕੀਤੀਆਂ ਗਈਆਂ ਕੁਝ ਤਸਵੀਰਾਂ ਨੂੰ ਦੇਖ ਕੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਖੁਦ ਦਿੱਲੀ ਸਰਕਾਰ ਤੋਂ ਸਟੇਟਸ ਦੀ ਰਿਪੋਰਟ ਤਲਬ ਕੀਤੀ ਹੈ।
ਇਹ ਵੀ ਪੜ੍ਹੋ-ਫੇਸਬੁੱਕ ਦੀ ਇਸ ਪਹਿਲ ਨਾਲ ਸਿਹਤ ਨਾਲ ਜੁੜੀਆਂ ਫਰਜ਼ੀ ਖਬਰਾਂ 'ਤੇ ਲੱਗੇਗੀ ਲਗਾਮ
Delhi High court
ਕੋਰਟ ਨੇ ਕਿਹਾ ਕਿ ਕੋਰੋਨਾ ਕਾਲ 'ਚ ਢਿੱਲ ਮਿਲਦੇ ਹੀ ਲੋਕਾਂ ਦੀ ਕਾਫੀ ਭੀੜ ਬਾਜ਼ਾਰ 'ਚ ਦੇਖੀ ਗਈ ਜਿਸ ਦੌਰਾਨ ਲੋਕ ਨਾ ਤਾਂ ਮਾਸਕ ਪਾ ਰਹੇ ਹਨ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦੀ ਵਰਤੋਂ ਕਰ ਰਹੇ ਹਨ।ਕੋਰਟ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦਰਮਿਆਨ ਨਿਯਮਾਂ ਦਾ ਪਾਲਣ ਕਰਨਾ ਬਹੁਤ ਹੀ ਜ਼ਰੂਰੀ ਹੈ। ਕੋਰੋਨਾ ਪ੍ਰੋਟੋਕਾਲ ਦੀ ਇਸ ਤਰ੍ਹਾਂ ਦੀ ਉਲੰਘਣਾ ਨਾਲ ਕੋਰੋਨਾ ਦੀ ਤੀਸਰੀ ਲਹਿਰ ਨੂੰ ਉਤਸ਼ਾਹ ਮਿਲੇਗਾ।
ਇਹ ਵੀ ਪੜ੍ਹੋ-'ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ'
ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਹੋਰ ਸਖਤ ਕਦਮ ਚੁੱਕਣ ਦੀ ਲੋੜ ਹੈ। ਹਾਲਾਂਕਿ ਡਾਕਟਰਾਂ ਨੇ ਮੰਗਲਵਾਰ ਨੂੰ ਅਪੀਲ ਕੀਤੀ ਸੀ ਕਿ ਪੜ੍ਹਾਅਵਾਰ ਤਰੀਕੇ ਨਾਲ ਅਨਲਾਕ ਦਰਮਿਆਨ ਕਾਰੋਬਾਰ ਫਿਰ ਤੋਂ ਸ਼ੁਰੂ ਹੋਣ ਤੇ ਬਾਜ਼ਾਰਾਂ 'ਚ ਭੀੜ ਦੌਰਾਨ ਲੋਕ ਸੁਰੱਖਿਆ ਮਾਪਦੰਡਾਂ ਦਾ ਪਾਲਣ ਨਹੀਂ ਕਰਦੇ ਤਾਂ ਹਾਲਾਤ ਫਿਰ ਤੋਂ ਖਰਾਬ ਹੋ ਸਕਦੇ ਹਨ।
Delhi High Court takes suo motu cognizance on various images of marketplaces circulated on WhatsApp where people were not wearing masks and not following COVID19 protocols. The Court issues notice to Centre and Delhi government asking them to file status report. pic.twitter.com/QKAGnFCBNY
— ANI (@ANI) June 18, 2021
ਇਹ ਵੀ ਪੜ੍ਹੋ-ਨੋਵਾਵੈਕਸ ਦੇ ਟੀਕੇ ਦਾ ਜੁਲਾਈ ਤੋਂ ਬੱਚਿਆਂ 'ਤੇ ਟਰਾਇਲ ਸ਼ੁਰੂ ਕਰ ਸਕਦੀ ਹੈ ਸੀਰਮ ਇੰਸਟੀਚਿਊਟ
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਲੇ ਹੀ ਦਿੱਲੀ 'ਚ ਕੋਰੋਨਾ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ ਪਰ ਇਕਫੈਕਸ਼ਨ ਅਜੇ ਪੂਰੀ ਤਰ੍ਹਾਂ ਨਾਲ ਖਤਮ ਨਹੀਂ ਹੋਈ ਹੈ। ਰਾਜਧਾਨੀ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 10 ਲੋਕਾਂ ਦੀ ਮੌਤ ਹੋਈ ਅਤੇ ਇਨਫੈਕਸ਼ਨ ਦਰ ਡਿੱਗ ਕੇ 0.20 ਫੀਸਦੀ ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ 'ਚ 212 ਮਾਮਲੇ ਸਾਹਮਣੇ ਆਏ ਸਨ ਅਤੇ 25 ਲੋਕਾਂ ਦੀ ਮੌਤ ਹੋਈ ਸੀ।
Delhi
ਇਹ ਵੀ ਪੜ੍ਹੋ-ਖਾਤਾਧਾਰਕਾਂ ਨੂੰ ਵੱਡੀ ਰਾਹਤ, EPFO ਨੇ ਆਧਾਰ ਨੂੰ UAN ਨਾਲ ਲਿੰਕ ਕਰਨ ਦੀ ਵਧਾਈ ਮਿਆਦ