
ਸੂਤਰਾਂ ਮੁਤਾਬਕ ਕਾਂਤਾ ਪ੍ਰਸਾਦ ਨੇ ਵੀਰਵਾਰ ਰਾਤ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ
ਨਵੀਂ ਦਿੱਲੀ-ਸੋਸ਼ਲ ਮੀਡੀਆ 'ਤੇ ਆਪਣੇ ਢਾਬੇ ਨੂੰ ਲੈ ਕੇ ਰਾਤੋਂ-ਰਾਤ ਮਸ਼ਹੂਰ ਹੋਏ 'ਬਾਬਾ ਕਾ ਢਾਬਾ' ਦੇ ਮਾਲਕ ਕਾਂਤਾ ਪ੍ਰਸਾਦ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕਾਂਤਾ ਪ੍ਰਸਾਦ ਨੇ ਵੀਰਵਾਰ ਰਾਤ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕਾਂਤਾ ਪ੍ਰਸਾਦ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
Kanta prasad
ਹਾਲਾਂਕਿ ਪੁਲਸ ਇਸ ਦੀ ਜਾਂਚ ਕਰ ਰਹੀ ਹੈ ਕੀ ਕਾਂਤਾ ਪ੍ਰਸਾਦ ਨੇ ਅਜਿਹਾ ਕਿਉਂ ਕੀਤਾ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਤ ਦੱਸੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।ਕਾਂਤਾ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ 'ਤੇ ਦਿੱਲੀ ਪੁਲਸ ਕੁਝ ਵੀ ਬੋਲਣ ਤੋਂ ਬਚ ਰਹੀ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਬਾਬਾ ਦੇ ਖੁਦਕੁਸ਼ੀ ਕਰਨ ਦਾ ਕਾਰਨ ਅਜੇ ਸਾਫ ਨਹੀਂ ਹੈ।
ਇਹ ਵੀ ਪੜ੍ਹੋ-ਫੇਸਬੁੱਕ ਦੀ ਇਸ ਪਹਿਲ ਨਾਲ ਸਿਹਤ ਨਾਲ ਜੁੜੀਆਂ ਫਰਜ਼ੀ ਖਬਰਾਂ 'ਤੇ ਲੱਗੇਗੀ ਲਗਾਮ
Kanta prasad
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਿੱਲੀ ਦੇ ਮਸ਼ਹੂਰ ਬਲਾਗਰ ਗੌਰਵ ਵਾਸਨ ਨੇ ਕਾਂਤਾ ਪ੍ਰਸਾਦ ਦੀ ਇਕ ਵੀਡੀਓ ਬਣਾਈ ਸੀ ਜਿਸ 'ਚ ਕਾਂਤਾ ਆਪਣੀ ਪਤਨੀ ਨਾਲ ਆਪਣੇ ਢਾਬੇ ਨੂੰ ਲੈ ਕੇ ਪ੍ਰੇਸ਼ਾਨ ਨਜ਼ਰ ਆ ਰਹੇ ਸਨ। ਵੀਡੀਓ 'ਚ ਦੱਸਿਆ ਗਿਆ ਸੀ ਕਿ ਕਿਵੇਂ ਲਾਕਡਾਊਨ ਦੌਰਾਨ ਉਨ੍ਹਾਂ ਦਾ ਕੰਮ ਠੱਪ ਹੋ ਚੁੱਕਿਆ ਹੈ ਹੁਣ ਉਨ੍ਹਾਂ ਦੇ ਢਾਬੇ 'ਤੇ ਕੋਈ ਵੀ ਖਾਣਾ ਖਾਣ ਨਹੀਂ ਆਉਂਦਾ ਹੈ।
ਇਹ ਵੀ ਪੜ੍ਹੋ-'ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ'