
ਮੁਸਲਿਮ ਬਜ਼ੁਰਗ ਦੀ ਕੁੱਟਮਾਰ ਦੇ ਮਾਮਲੇ ਵਿਚ ਯੂਪੀ ਪੁਲਿਸ ਨੇ ਟਵਿਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਮਾਹੇਸ਼ਵਰੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ (Ghaziabad) ਵਿਚ ਮੁਸਲਿਮ ਬਜ਼ੁਰਗ ਦੀ ਕੁੱਟਮਾਰ ਦੇ ਮਾਮਲੇ ਵਿਚ ਯੂਪੀ ਪੁਲਿਸ (UP Police) ਨੇ ਟਵਿਟਰ ਇੰਡੀਆ (Twitter India) ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਮਾਹੇਸ਼ਵਰੀ (Manish Maheshwari) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਉਹਨਾਂ ਨੂੰ ਇਕ ਹਫ਼ਤੇ ਅੰਦਰ ਅਪਣਾ ਬਿਆਨ ਦਰਜ ਕਰਵਾਉਣ ਲਈ ਲ਼ੋਨੀ ਥਾਣੇ ਬੁਲਾਇਆ ਗਿਆ ਹੈ।
Twitter
ਇਹ ਵੀ ਪੜ੍ਹੋ: ਅਧਿਆਪਕ ਦਾ ਸਤਿਕਾਰ ਦੇਸ਼ ਦੇ ਭਵਿੱਖ ਦਾ ਸਤਿਕਾਰ ਹੈ, ਉਨ੍ਹਾਂ ਨੂੰ ਟੈਂਕੀਆਂ ਤੇ ਨਾ ਚੜ੍ਹਾਉ.....
ਨੋਟਿਸ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਲੋਨੀ ਥਾਣੇ ਵਿਚ ਟਵਿਟਰ ਇੰਡੀਆ ਖਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਹਨ। ਟਵਿਟਰ ਜ਼ਰੀਏ ਕੁਝ ਲੋਕਾਂ ਨੇ ਸਮਾਜ ਵਿਚ ਨਫ਼ਰਤ ਫੈਲਾਉਣ ਦਾ ਕੰਮ ਕੀਤਾ ਹੈ ਅਤੇ ਇਸ ਮਾਮਲੇ ’ਤੇ ਟਵਿਟਰ (Twitter ) ਵੱਲੋਂ ਕੋਈ ਐਕਸ਼ਨ ਨਹੀਂ ਲਿਆ ਗਿਆ। ਪੁਲਿਸ ਨੇ ਸਪੱਸ਼ਟੀਕਰਨ ਦੇਣ ਲਈ ਟਵਿਟਰ ਨੂੰ 7 ਦਿਨਾਂ ਦਾ ਸਮਾਂ ਦਿੱਤਾ ਹੈ।
UP Police Sends Notice To Twitter India MD
ਇਹ ਵੀ ਪੜ੍ਹੋ: ਉੱਤਰੀ ਕੋਰੀਆ ਵਿੱਚ ਆ ਸਕਦੀ ਹੈ ਭੁੱਖਮਰੀ- ਤਾਨਾਸ਼ਾਹ ਕਿਮ ਜੋਂਗ ਉਨ
ਦੱਸ ਦਈਏ ਕਿ ਯੂਪੀ ਪੁਲਿਸ ਨੇ ਬਜ਼ੁਰਗ ਦੀ ਕੁੱਟਮਾਰ ਦੇ ਵੀਡੀਓ ਸਬੰਧੀ ਟਵਿਟਰ, ਇਕ ਨਿਊਜ਼ ਪੋਰਟਲ, ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Actress Swara Bhaskar) ਅਤੇ ਕਈ ਪੱਤਰਕਾਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਹਨਾਂ ਸਾਰਿਆਂ ’ਤੇ ਘਟਨਾ ਨੂੰ ਫਿਰਕੂ ਰੰਗਤ ਦੇਣ ਦੇ ਆਰੋਪ ਲਗਾਏ ਗਏ ਹਨ। ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਬਜ਼ੁਰਗ ਵਿਅਕਤੀ ਦੇ ਇਕ ਵਾਇਰਲ ਵੀਡੀਓ 'ਤੇ ਸਮਾਜ ਵਿਚ ਨਫ਼ਰਤ ਅਤੇ ਬੁਰਾਈਆਂ ਫੈਲਾਉਣ ਲਈ ਟਵਿਟਰ ਦੁਆਰਾ ਭੇਜੇ ਸੰਦੇਸ਼ ਦਾ ਕੋਈ ਨੋਟਿਸ ਨਾ ਲੈਣ 'ਤੇ ਕਾਨੂੰਨੀ ਨੋਟਿਸ ਭੇਜਿਆ ਹੈ।
Swara Bhaskar
ਹੋਰ ਪੜ੍ਹੋ: ਭਾਰਤ ਦੇ ਤਿੰਨ ਸੂਬਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਐਫਆਈਆਰ (FIR) ਵਿਚ ਲਿਖਿਆ ਗਿਆ ਸੀ ਕਿ ਗਾਜ਼ੀਆਬਾਦ ਪੁਲਿਸ ਵੱਲੋਂ ਸਪੱਸ਼ਟੀਕਰਨ ਜਾਰੀ ਕਰਨ ਦੇ ਬਾਵਜੂਦ ਇਹਨਾਂ ਲੋਕਾਂ ਨੇ ਆਪਣੇ ਟਵੀਟ ਨਹੀਂ ਹਟਾਏ, ਜਿਸ ਕਾਰਨ ਧਾਰਮਿਕ ਤਣਾਅ ਵਧਦਾ ਗਿਆ। ਇਸ ਤੋਂ ਇਲਾਵਾ ਟਵਿਟਰ ਇੰਡੀਆ ਅਤੇ ਟਵਿਟਰ ਕਮਿਊਨੀਕੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਉਹਨਾਂ ਟਵੀਟਸ ਨੂੰ ਹਟਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਸੀ। ਇਹਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 153, 153-ਏ, 295-ਏ, 505, 120-ਬੀ, ਅਤੇ 34 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।