ਸਤੇਂਦਰ ਜੈਨ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ
Published : Jun 18, 2022, 2:40 pm IST
Updated : Jun 18, 2022, 2:41 pm IST
SHARE ARTICLE
 Satyendar Jain
Satyendar Jain

ਅਦਾਲਤ ਨੇ ਸਤੇਂਦਰ ਜੈਨ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ।


ਨਵੀਂ ਦਿੱਲੀ: ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਚੀਫ਼ ਜਸਟਿਸ ਗੀਤਾਂਜਲੀ ਗੋਇਲ ਨੇ ਜੈਨ ਨੂੰ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਜ਼ਮਾਨਤ ਦੇਣ ਲਈ ਇਹ ਮਾਮਲੇ ਦਾ ਸਹੀ ਪੜਾਅ ਨਹੀਂ ਹੈ। ਅਦਾਲਤ ਨੇ ਸਤੇਂਦਰ ਜੈਨ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜਧਾਨੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਨਹੀਂ ਮਿਲੀ।

satyendar jain, health minister delhi Satyendar Jain

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਜੈਨ ਅਤੇ ਉਹਨਾਂ ਦੇ ਸਾਥੀਆਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜਿਸ ਤੋਂ ਬਾਅਦ ਉਹਨਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਸਤੇਂਦਰ ਜੈਨ ਇਸ ਸਮੇਂ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਜੇਲ੍ਹ ਵਿਚ ਹਨ। ਏਜੰਸੀ ਨੇ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਸੀ।

Enforcement DirectorateEnforcement Directorate

ਸਤੇਂਦਰ ਜੈਨ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਉਹਨਾਂ ਦੇ ਕੋਲ ਸਾਰੇ ਵਿਭਾਗ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਲਾਟ ਕਰ ਦਿੱਤੇ ਗਏ ਸਨ। ਦੱਸ ਦੇਈਏ ਕਿ ਬੀਤੇ ਦਿਨ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਖੇਤਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement