
ਅਕਾਲੀ ਦਲ ਸਾਨੂੰ ਕਾਲੀਆਂ ਝੰਡੀਆਂ ਵਿਖਾਉਂਦਾ ਸੀ, ਅੱਜ ਅਪਣਾ ਰੰਗ ਭੁੱਲ ਗਏ- CM ਮਾਨ
ਗੰਗਾਨਗਰ: ਅੱਜ ਰਾਜਸਥਾਨ ਦੇ ਗੰਗਾਨਗਰ 'ਚ ਆਮ ਆਦਮੀ ਪਾਰਟੀ ਵਲੋਂ ਇਕ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੰਗਾਨਗਰ ਪੰਜਾਬ ਦੇ ਸਰਹੱਦੀ ਇਲਾਕਿਆਂ ਜਿਵੇਂ ਅਬੋਹਰ-ਫਾਜ਼ਿਲਕਾ ਆਦਿ ਨਾਲ ਲਗਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੀ ਸਭ ਤੋਂ ਵੱਡੀ ਸਮੱਸਿਆ ਪਾਣੀ ਹੈ ਜੇ ਰਾਜਸਥਾਨ 'ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਪਾਣੀ ਦੀ ਸਮੱਸਿਆ ਹੱਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਈਟੀਓ ਵਲੋਂ ਤਰਸਿੱਕਾ ਤੇ ਖੱਬੇ ਰਾਜਪੂਤਾਂ 'ਚ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਕਈ ਵੱਡੇ ਮੰਤਰੀਆਂ ਤੇ ਨੇਤਾਵਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ ਪਰ ਰਾਜਸਥਾਨ 'ਚ ਭ੍ਰਿਸ਼ਟਾਚਾਰੀਆਂ 'ਤੇ ਸ਼ਿਕੰਜਾ ਕੱਸਿਆ ਜਾਣਾ ਬਾਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ 'ਚ ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ, ਜਿਸ 'ਤੇ ਅਜੇ ਤੱਕ ਨੱਥ ਨਹੀਂ ਪਾਈ ਗਈ ਪਰ 'ਆਪ' ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰੀਆਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇਗਾ।
ਇਹ ਵੀ ਪੜ੍ਹੋ: ਹੈਦਰਾਬਾਦ ਹਵਾਈ ਅੱਡੇ 'ਤੇ ਯਾਤਰੀ ਕੋਲੋਂ 45 ਲੱਖ ਰੁਪਏ ਤੋਂ ਵੱਧ ਦਾ ਸੋਨਾ ਕੀਤਾ ਬਰਾਮਦ
ਉਹਨਾਂ ਕਾਂਗਰਸ ਤੇ ਤੰਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ 'ਆਪ' ਦੀ ਗੰਗਾਨਗਰ ਦੀ ਰੈਲੀ 'ਚ ਦਿਹਾੜੀ 'ਤੇ ਬੰਦਿਆਂ ਨੂੰ ਕਾਲੀਆਂ ਝੰਡੀਆਂ ਦੇ ਕੇ ਭੇਜਿਆ। ਸਾਡੇ ਲਈ ਕਾਲੀਆਂ ਝੰਡੀਆਂ ਘਿਓ ਦਾ ਕੰਮ ਕਰਦੀਆਂ ਹਨ। ਅਕਾਲੀ ਦਲ ਸਾਨੂੰ ਕਾਲੀਆਂ ਝੰਡੀਆਂ ਵਿਖਾਉਂਦਾ ਸੀ, ਅੱਜ ਅਪਣਾ ਰੰਗ ਭੁੱਲ ਗਏ।