landslides : ਅਰੁਣਾਚਲ ਪ੍ਰਦੇਸ਼ 'ਚ ਭਾਰੀ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ ਜਨਜੀਵਨ ਪ੍ਰਭਾਵਿਤ
Published : Jun 18, 2024, 8:54 pm IST
Updated : Jun 18, 2024, 8:54 pm IST
SHARE ARTICLE
landslides
landslides

ਉੱਤਰਾਖੰਡ 'ਚ ਗਰਮੀ ਤੋਂ ਮਿਲੇਗੀ ਰਾਹਤ, IMD ਨੇ ਦਿੱਤੀ ਜਾਣਕਾਰੀ

landslides : ਮਾਨਸੂਨ ਦੇ ਆਉਣ ਤੋਂ ਬਾਅਦ ਤੋਂ ਹੀ ਅਰੁਣਾਚਲ ਪ੍ਰਦੇਸ਼ 'ਚ ਲਗਾਤਾਰ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਕਾਰਸਿੰਘਾ ਸਿੰਕਿੰਗ ਜ਼ੋਨ ਵਿੱਚ ਐਨਐਚ-415 ਦਾ ਇੱਕ ਹਿੱਸਾ ਇੱਕ ਪੁਲੀ ਦੇ ਨਾਲ ਵਹਿ ਗਿਆ, ਜਿਸ ਕਾਰਨ ਨਿਰਜੁੱਲੀ ਅਤੇ ਬਾਂਦਰਦੇਵਾ ਵਿਚਕਾਰ ਸੰਪਰਕ ਟੁੱਟ ਗਿਆ। ਨਿਰਜੁਲੀ ਅਤੇ ਬਾਂਦਰਦੇਵਾ ਵਿਚਕਾਰ ਵਾਹਨਾਂ ਦੀ ਆਵਾਜਾਈ ਨੂੰ ਗੁਮਟੋ ਰੋਡ ਤੋਂ ਮੋੜ ਦਿੱਤਾ ਗਿਆ ਹੈ।

ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ 

ਮੌਸਮ ਵਿਭਾਗ ਨੇ ਅਰੁਣਾਚਲ ਪ੍ਰਦੇਸ਼ ਦੇ ਪਾਪੁਮ ਪਾਰੇ ਅਤੇ ਕੁਰੁੰਗ ਕੁਮੇ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਓਥੇ ਹੀ ਨੌਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੁਆਰਾ ਜਾਰੀ ਕੀਤੀ ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਸੰਵੇਦਨਸ਼ੀਲ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਡੋਇਮੁਕ-ਪੋਟਿਨ ਰੋਡ ਅਤੇ ਈਟਾਨਗਰ-ਯੂਪੀਆ ਰੋਡ ਦੇ ਕਈ ਹਿੱਸਿਆਂ 'ਚ ਪਾਣੀ ਭਰ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ 'ਚ ਕਈ ਥਾਵਾਂ ਤੋਂ ਜ਼ਮੀਨ ਖਿਸਕਣ ਦੀ ਵੀ ਸੂਚਨਾ ਮਿਲੀ ਹੈ ਪਰ ਅਜੇ ਤੱਕ ਕਿਸੇ ਦੀ ਜਾਨ ਨਹੀਂ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕਈ ਹੋਰ ਜ਼ਿਲ੍ਹਿਆਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ ਸਥਿਤੀ ਦੇਖਣ ਨੂੰ ਮਿਲੀ ਹੈ ਅਤੇ ਕਈ ਨਦੀਆਂ ਵਿੱਚ ਉਛਾਲ ਹੈ।

ਉੱਤਰਾਖੰਡ ਇਸ ਸਮੇਂ ਗਰਮੀ ਦੀ ਲਪੇਟ 'ਚ ਹੈ। ਪਹਾੜੀ ਸੂਬਾ ਹੋਣ ਦੇ ਬਾਵਜੂਦ ਸੂਬੇ ਦੇ ਜ਼ਿਆਦਾਤਰ ਹਿੱਸੇ ਇਸ ਸਾਲ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਮੌਸਮ ਵਿਭਾਗ ਦੇ ਅਨੁਸਾਰ ਉੱਤਰਾਖੰਡ ਵਿੱਚ 19 ਜੂਨ ਤੋਂ ਤਾਪਮਾਨ ਵਿੱਚ ਲਗਭਗ 2 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਿਥੌਰਾਗੜ੍ਹ, ਉੱਤਰਕਾਸ਼ੀ, ਚਮੋਲੀ ਅਤੇ ਟਿਹਰੀ ਜ਼ਿਲ੍ਹਿਆਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement