Classroom scam: ਈਡੀ ਨੇ ਦਿੱਲੀ ਵਿਚ 37 ਥਾਵਾਂ ’ਤੇ ਕੀਤੀ ਛਾਪੇਮਾਰੀ 

By : PARKASH

Published : Jun 18, 2025, 12:53 pm IST
Updated : Jun 18, 2025, 12:53 pm IST
SHARE ARTICLE
Classroom scam: ED raids 37 places in Delhi
Classroom scam: ED raids 37 places in Delhi

Classroom scam: ਬੇਨਿਯਮੀਆਂ ਨੂੰ ਲੈ ਕੇ ਜੀਐਨਸੀਟੀਡੀ ਨੇ ਨਿੱਜੀ ਫ਼ਰਮਾਂ ਵਿਰੁਧ ਦਰਜ ਕਰਵਾਇਆ ਸੀ ਮਾਮਲਾ

 

Classroom scam: ED raids 37 places in Delhi: ਦਿੱਲੀ ਕਲਾਸਰੂਮ ਨਿਰਮਾਣ ਘੁਟਾਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀਆਂ ਕਈ ਟੀਮਾਂ ਨੇ ਦਿੱਲੀ ਦੇ ਕਈ ਠੇਕੇਦਾਰਾਂ ਅਤੇ ਨਿੱਜੀ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪਾ ਦਿੱਲੀ ਪੁਲਿਸ ਅਤੇ ਏਸੀਬੀ ਵੱਲੋਂ ਦਰਜ ਐਫਆਈਆਰ ਨਾਲ ਜੁੜਿਆ ਹੋਇਆ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਵਾਧੂ ਕਲਾਸਰੂਮਾਂ ਦੀ ਉਸਾਰੀ ਵਿੱਚ ਹੋਏ ਕਥਿਤ ਘੁਟਾਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਮ ਵੀ ਸ਼ਾਮਲ ਹਨ। ਹੁਣ ਈਡੀ ਦੀ ਟੀਮ ਦਿੱਲੀ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰਨ ਲਈ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਵੱਖ-ਵੱਖ ਸਕੂਲਾਂ ਦੇ ਨਿਰਮਾਣ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ, ਜੀਐਨਸੀਟੀਡੀ ਨੇ ਤਤਕਾਲੀ ਮੰਤਰੀ ਅਤੇ ਕਈ ਨਿੱਜੀ ਫ਼ਰਮਾਂ ਦੇ ਲੋਕਾਂ ਵਿਰੁੱਧ ਕੇਸ ਦਰਜ ਕਰਵਾਇਆ ਸੀ। ਇਹ ਮਾਮਲਾ ਦਿੱਲੀ ਪੁਲਿਸ ਅਤੇ ਏਸੀਬੀ ਨੇ ਦਰਜ ਕੀਤਾ ਸੀ। ਹੁਣ ਈਡੀ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਸਵੇਰੇ ਈਡੀ ਦੀਆਂ ਟੀਮਾਂ ਸਬੰਧਤ ਠੇਕੇਦਾਰਾਂ ਅਤੇ ਨਿੱਜੀ ਫਰਮਾਂ ਦੇ 37 ਸਥਾਨਾਂ ’ਤੇ ਪਹੁੰਚੀਆਂ। ਇਸ ਦੌਰਾਨ, ਇਨ੍ਹਾਂ ਥਾਵਾਂ ’ਤੇ ਈਡੀ ਦੀ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਹੈ।

ਈਡੀ ਨੇ ਏਸੀਬੀ ਅਤੇ ਦਿੱਲੀ ਪੁਲਿਸ ਦੁਆਰਾ ਦਰਜ ਕੀਤੀ ਗਈ ਐਫ਼ਆਈਆਰ ਦਾ ਨੋਟਿਸ ਲਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ, ਈਡੀ ਦੀਆਂ ਵੱਖ-ਵੱਖ ਟੀਮਾਂ ਅਚਾਨਕ ਸਕੂਲ ਕਲਾਸਰੂਮਾਂ ਦੇ ਨਿਰਮਾਣ ਵਿੱਚ ਸ਼ਾਮਲ ਠੇਕੇਦਾਰਾਂ ਅਤੇ ਨਿੱਜੀ ਫ਼ਰਮਾਂ ਦੇ ਟਿਕਾਣਿਆਂ ’ਤੇ ਪਹੁੰਚ ਗਈਆਂ। ਐਫ਼ਆਈਆਰ ਦਾ ਨੋਟਿਸ ਲੈਂਦੇ ਹੋਏ, ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਇਸ ਦੌਰਾਨ ਉੱਥੇ ਹੰਗਾਮਾ ਹੋ ਗਿਆ।

ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਸ ਮਾਮਲੇ ਵਿੱਚ ਨੇਤਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਾਂ ਨਹੀਂ। 30 ਅਪ੍ਰੈਲ ਨੂੰ ਦਰਜ ਕੀਤੀ ਗਈ ਐਫ਼ਆਈਆਰ ਵਿੱਚ, ਈਡੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਸੀ। ਇਨ੍ਹਾਂ ਆਗੂਆਂ ਵਿਰੁਧ ਦਰਜ ਐਫਆਈਆਰ ਵਿੱਚ ਦੋਸ਼ ਹੈ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12 ਹਜ਼ਾਰ ਤੋਂ ਵੱਧ ਕਲਾਸਰੂਮਾਂ ਦੀ ਉਸਾਰੀ ਜਾਂ ਹੋਰ ਉਸਾਰੀ ਵਿੱਚ 2 ਹਜ਼ਾਰ ਕਰੋੜ ਰੁਪਏ ਦੀਆਂ ਬੇਨਿਯਮੀਆਂ ਦਰਜ ਕੀਤੀਆਂ ਗਈਆਂ ਹਨ।

(For more news apart from Delhi Latest News, stay tuned to Rozana Spokesman)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement