Election Commission of India ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ
Published : Jun 18, 2025, 7:35 pm IST
Updated : Jun 18, 2025, 7:35 pm IST
SHARE ARTICLE
Election Commission of India to expedite delivery of voter photo identity cards
Election Commission of India to expedite delivery of voter photo identity cards

ਵੋਟਰ ਸੂਚੀਆਂ ਵਿੱਚ ਅੱਪਡੇਟ ਦੇ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਪ੍ਰਾਪਤ ਹੋਣਗੇ ਵੋਟਰ ਫੋਟੋ ਪਹਿਚਾਣ ਪੱਤਰ

Election Commission of India: ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ 'ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ।

ਇਹ ਨਵੀਂ ਪ੍ਰਣਾਲੀ ਵੋਟਰ ਫੋਟੋ ਪਹਿਚਾਣ ਪੱਤਰ ਬਣਨ ਤੋਂ ਲੈ ਕੇ ਡਾਕ ਰਾਹੀਂ ਵੋਟਰ ਨੂੰ ਡਿਲੀਵਰੀ ਹੋਣ ਤੱਕ ਹਰੇਕ ਪੜਾਅ ਦੀ ਰੀਅਲ ਟਾਇਮ ਟਰੈਕਿੰਗ ਨੂੰ ਯਕੀਨੀ ਬਣਾਵੇਗੀ। ਵੋਟਰਾਂ ਨੂੰ ਹਰ ਪੜਾਅ 'ਤੇ ਐੱਸਐੱਮਐੱਸ ਰਾਹੀਂ ਸੂਚਨਾਵਾਂ ਵੀ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਰ ਫੋਟੋ ਪਹਿਚਾਣ ਪੱਤਰ ਦੀ ਸਥਿਤੀ ਬਾਰੇ ਜਾਣਕਾਰੀ ਮਿਲੇਗੀ।

ਇਸ ਉਦੇਸ਼ ਲਈ ਚੋਣ ਕਮਿਸ਼ਨ ਨੇ ਆਪਣੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਸੀਆਈ ਨੈੱਟ ਪਲੇਟਫਾਰਮ 'ਤੇ ਇੱਕ ਖਾਸ ਆਈਟੀ ਮਾਡੀਊਲ ਤਿਆਰ ਕੀਤਾ ਹੈ। ਨਵਾਂ ਆਈਟੀ ਪਲੇਟਫਾਰਮ ਮੌਜੂਦਾ ਪ੍ਰਣਾਲੀ ਦੀ ਥਾਂ ਲੈ ਕੇ ਕੰਮਕਾਜ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਵੇਗਾ। ਡਾਕ ਵਿਭਾਗ ਦੇ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨੂੰ ਸਹਿਜ ਡਿਲੀਵਰੀ ਲਈ ਈਸੀਆਈ ਨੈੱਟ ਨਾਲ ਜੋੜਿਆ ਜਾਵੇਗਾ। ਇਹ ਪਹਿਲਕਦਮੀ ਵੋਟਰਾਂ ਨੂੰ ਚੋਣ ਸੇਵਾਵਾਂ ਤੇਜ਼ੀ ਨਾਲ ਤੇ ਡਾਟਾ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਮੁਹੱਈਆ ਕਰਵਾਉਣ ਉੱਤੇ ਕੇਂਦ੍ਰਿਤ ਹੈ।

ਭਾਰਤੀ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਆਪਣੇ ਸਾਰੇ ਵੋਟਰਾਂ ਨੂੰ ਚੋਣ ਸੇਵਾਵਾਂ ਜਲਦੀ ਅਤੇ ਵਧੀਆ ਤਰੀਕੇ ਨਾਲ ਮੁਹੱਈਆ ਕਰਵਾਉਣਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਰਾਂ ਅਤੇ ਹੋਰ ਹਿੱਸੇਦਾਰਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement