ਭਾਰਤ ਨੇ ਈਰਾਨ ਤੋਂ ਅਪਣੇ ਨਾਗਰਿਕਾਂ ਨੂੰ ਕੱਢਣ ਲਈ ਆਪਰੇਸ਼ਨ ਸਿੰਧੂ ਕੀਤਾ ਸ਼ੁਰੂ
Published : Jun 18, 2025, 10:34 pm IST
Updated : Jun 18, 2025, 10:34 pm IST
SHARE ARTICLE
India launches Operation Sindhu to evacuate its citizens from Iran
India launches Operation Sindhu to evacuate its citizens from Iran

ਇਰਾਨ ਤੋਂ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਤੜਕੇ ਨਵੀਂ ਦਿੱਲੀ ਪਹੁੰਚੇਗਾ

ਨਵੀਂ ਦਿੱਲੀ: ਭਾਰਤ ਨੇ ਬੁਧਵਾਰ ਨੂੰ ਈਰਾਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ‘ਆਪਰੇਸ਼ਨ ਸਿੰਧੂ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਇਜ਼ਰਾਈਲ ਨਾਲ ਈਰਾਨ ਦਾ ਸੰਘਰਸ਼ ਖ਼ਤਮ ਹੋਣ ਦਾ ਕੋਈ ਸੰਕੇਤ ਨਹੀਂ ਹੈ। ਤਹਿਰਾਨ ਦੇ ਕੇਸ਼ਵਰਜ਼ ਸਟਰੀਟ ਇਲਾਕੇ ’ਚ ਮੈਡੀਕਲ ਵਿਦਿਆਰਥੀਆਂ ਦੇ ਹੋਸਟਲ ਉਤੇ ਹੋਏ ਹਮਲੇ ’ਚ ਕੁੱਝ ਭਾਰਤੀ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਦਿੱਲੀ ਵਿਚ ਈਰਾਨੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਨੇ ਕਿਹਾ ਕਿ ਕੁੱਝ ਵਿਦਿਆਰਥੀਆਂ ਦੇ ਜ਼ਖਮੀ ਹੋਣ ਤੋਂ ਬਾਅਦ ਈਰਾਨ ਦਾ ਵਿਦੇਸ਼ ਮੰਤਰਾਲਾ ਤਹਿਰਾਨ ਵਿਚ ਭਾਰਤੀ ਮਿਸ਼ਨ ਨਾਲ ਨੇੜਲੇ ਸੰਪਰਕ ਵਿਚ ਹੈ। ਭਾਰਤੀ ਪੱਖ ਵਲੋਂ ਰੀਪੋਰਟ ਕੀਤੀ ਗਈ ਘਟਨਾ ਉਤੇ ਤੁਰਤ ਕੋਈ ਟਿਪਣੀ ਨਹੀਂ ਕੀਤੀ ਗਈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵਿਦੇਸ਼ਾਂ ’ਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਸੱਭ ਤੋਂ ਵੱਧ ਤਰਜੀਹ ਦਿੰਦਾ ਹੈ। ਈਰਾਨ ਵਿਚ 4,000 ਤੋਂ ਵੱਧ ਭਾਰਤੀ ਨਾਗਰਿਕ ਰਹਿ ਰਹੇ ਹਨ ਅਤੇ ਇਨ੍ਹਾਂ ਵਿਚੋਂ ਅੱਧੇ ਵਿਦਿਆਰਥੀ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਹਿਰਾਨ ’ਚ ਭਾਰਤੀ ਦੂਤਘਰ ਨੇ ਉੱਤਰੀ ਈਰਾਨ ਤੋਂ 110 ਭਾਰਤੀ ਵਿਦਿਆਰਥੀਆਂ ਨੂੰ ਕਢਿਆ ਹੈ।

ਇਹ ਵਿਦਿਆਰਥੀ ਈਰਾਨ ਅਤੇ ਅਰਮੀਨੀਆ ਵਿਚ ਭਾਰਤੀ ਮਿਸ਼ਨਾਂ ਦੀ ਨਿਗਰਾਨੀ ਹੇਠ ਸੜਕ ਰਾਹੀਂ ਅਰਮੀਨੀਆਈ ਰਾਜਧਾਨੀ ਯੇਰੇਵਾਨ ਗਏ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਵਿਦਿਆਰਥੀ 18 ਜੂਨ ਨੂੰ ਸਵੇਰੇ 14.55 ਵਜੇ ਇਕ ਵਿਸ਼ੇਸ਼ ਉਡਾਣ ਰਾਹੀਂ ਯੇਰੇਵਾਨ ਤੋਂ ਰਵਾਨਾ ਹੋਏ ਅਤੇ ਆਪਰੇਸ਼ਨ ਸਿੰਧੂ ਦੇ ਸ਼ੁਰੂਆਤੀ ਪੜਾਅ ਦੇ ਹਿੱਸੇ ਵਜੋਂ 19 ਜੂਨ ਨੂੰ ਤੜਕੇ ਨਵੀਂ ਦਿੱਲੀ ਪਹੁੰਚਣਗੇ।

ਨਵੀਂ ਦਿੱਲੀ ਨੇ ਕਿਹਾ ਕਿ ਉਹ ਈਰਾਨ ਅਤੇ ਅਰਮੀਨੀਆ ਦੀਆਂ ਸਰਕਾਰਾਂ ਦਾ ਧੰਨਵਾਦੀ ਹੈ ਕਿ ਉਨ੍ਹਾਂ ਨੂੰ ਕੱਢਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement