Ahemdabad Plane Crash: ਹਾਦਸੇ ’ਚ ਜ਼ਿੰਦਾ ਬਚੇ ਹੋਏ ਯਾਤਰੀ ਨੂੰ ਹਸਪਤਾਲ ਤੋਂ ਛੁੱਟੀ, ਭਰਾ ਦੇ ਅੰਤਿਮ ਸਸਕਾਰ ’ਚ ਹੋਇਆ ਸ਼ਾਮਲ 
Published : Jun 18, 2025, 3:41 pm IST
Updated : Jun 18, 2025, 3:41 pm IST
SHARE ARTICLE
Ahemdabad Plane Crash
Ahemdabad Plane Crash

ਦੋਵੇਂ ਭਰਾ ਇਕੱਠੇ ਜਹਾਜ਼ ’ਚ ਕਰ ਰਹੇ ਸਨ ਸਫ਼ਰ

Ahemdabad Plane Crash: ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਬਚੇ ਵਿਸ਼ਵਾਸ ਕੁਮਾਰ ਰਮੇਸ਼ ਨੂੰ ਇਲਾਜ ਤੋਂ ਬਾਅਦ ਅਹਿਮਦਾਬਾਦ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਬਾਅਦ ਵਿੱਚ ਉਸੇ ਫਲਾਈਟ ਵਿੱਚ ਉਸ ਦੇ ਨਾਲ ਯਾਤਰਾ ਕਰ ਰਹੇ ਆਪਣੇ ਭਰਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਇਆ।

ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਯੂਕੇ ਦੇ ਲੈਸਟਰ ਦੇ ਰਹਿਣ ਵਾਲੇ 40 ਸਾਲਾ ਕਾਰੋਬਾਰੀ ਵਿਸ਼ਵਾਸ ਨੂੰ ਮੰਗਲਵਾਰ ਸ਼ਾਮ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਅਹਿਮਦਾਬਾਦ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਕੇਸ਼ ਜੋਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡੀਐਨਏ ਜਾਂਚ ਵਿਚ ਵਿਸ਼ਵਾਸ਼ ਦੇ ਭਰਾ ਅਜੇ ਦੀ ਪਛਾਣ ਹੋਣ ਮਗਰੋਂ ਉਸ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਉਨ੍ਹਾਂ ਕਿਹਾ, "ਵਿਸ਼ਵਾਸ ਦਾ ਪਰਿਵਾਰ ਪਹਿਲਾਂ ਹੀ ਯੂਕੇ ਤੋਂ ਇੱਥੇ ਪਹੁੰਚ ਚੁੱਕਾ ਹੈ। ਉਸ ਦੇ ਠੀਕ ਹੋਣ ਤੋਂ ਬਾਅਦ, ਅਸੀਂ ਮੰਗਲਵਾਰ ਸ਼ਾਮ 7.30 ਵਜੇ ਵਿਸ਼ਵਾਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਅਤੇ ਡੀਐਨਏ ਮੈਚਿੰਗ ਤੋਂ ਬਾਅਦ, ਉਸ ਦੇ ਭਰਾ ਦੀ ਲਾਸ਼ ਵੀ ਪਰਿਵਾਰ ਨੂੰ ਸੌਂਪ ਦਿੱਤੀ ਗਈ।’

ਦੀਵ ਦੇ ਰਹਿਣ ਵਾਲੇ ਵਿਸ਼ਵਾਸ ਅਤੇ ਅਜੈ, ਭਾਰਤ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੁਝ ਸਮਾਂ ਬਿਤਾਉਣ ਤੋਂ ਬਾਅਦ ਲੰਡਨ ਵਾਪਸ ਜਾ ਰਹੇ ਸਨ।
ਸੋਸ਼ਲ ਮੀਡੀਆ ਉੱਤੇ ਆਈ ਇੱਕ ਵੀਡੀਉ ਵਿਚ ਵਿਸ਼ਵਾਸ਼ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰ ਅਤੇ ਨਾਗਰ ਹਵੇਲੀ ਦੇ ਇਕ ਜ਼ਿਲ੍ਹੇ ਦੀਉ ਦੇ ਸ਼ਮਸ਼ਾਨ ਘਾਟ ਵਿਚ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। 

ਹਾਦਸੇ ਤੋਂ ਇੱਕ ਦਿਨ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਵਲ ਹਸਪਤਾਲ ਵਿੱਚ ਵਿਸ਼ਵਾਸ ਨੂੰ ਮਿਲੇ ਸਨ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ।

ਇਹ ਧਿਆਨ ਦੇਣ ਯੋਗ ਹੈ ਕਿ 12 ਜੂਨ ਨੂੰ, ਦੁਪਹਿਰ 1.39 ਵਜੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ, 242 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਦੇ ਇੱਕ ਮੈਡੀਕਲ ਕਾਲਜ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement