ਗਰੁੱਪ ‘ਸੀ' ਦੀਆਂ ਅਸਾਮੀਆਂ 'ਚ ਸਾਬਕਾ ਅਗਨੀਵੀਰਾਂ ਲਈ 20 ਫੀਸਦੀ ਰਾਖਵਾਂਕਰਨ ਲਾਗੂ ਕਰਨ ਦਾ ਦਿੱਤਾ ਹੁਕਮ
ਨਵੀਂ ਦਿੱਲੀ : ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਦਿੱਲੀ ਪੁਲੀਸ ਕਾਂਸਟੇਬਲ, ਫਾਇਰਮੈਨ, ਜੇਲ੍ਹ ਵਾਰਡਰ, ਫੋਰੈਸਟ ਗਾਰਡ ਅਤੇ ਵਾਈਲਡਲਾਈਫ ਗਾਰਡ ਵਰਗੀਆਂ ਗਰੁੱਪ ‘ਸੀ’ (ਗੈਰ-ਗਜ਼ਟਿਡ) ਦੀਆਂ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 20 ਫੀਸਦੀ ਰਾਖਵਾਂਕਰਨ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ । ਲੈਫਟੀਨੈਂਟ ਗਵਰਨਰ ਸੰਧੂ ਨੇ ਦਿੱਲੀ ਦੇ ਮੁੱਖ ਸਕੱਤਰ, ਦਿੱਲੀ ਪੁਲੀਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਸਾਬਕਾ ਅਗਨੀਵੀਰਾਂ (ਥੋੜ੍ਹੇ ਸਮੇਂ ਦੀ ਫੌਜੀ ਸੇਵਾ ਤੋਂ ਸੇਵਾਮੁਕਤ ਜਵਾਨਾਂ) ਨੂੰ ਰਾਖਵਾਂਕਰਨ ਦੇ ਲਾਭ ਦੇਣ ਦੀ ਰਣਨੀਤੀ ਦੀ ਸਮੀਖਿਆ ਕੀਤੀ।
ਐੱਲਜੀ ਤਰਨਜੀਤ ਸਿੰਘ ਸੰਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਇਹ ਉਪਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਆਪਕ ਦ੍ਰਿਸ਼ਟੀਕੋਣ ਦੇ ਅਨੁਸਾਰ ਲਾਗੂ ਕੀਤਾ ਜਾ ਰਿਹਾ ਹੈ।
