ਭੀੜ ਨੂੰ ਨਵਾਂ ਪੈਮਾਨਾ ਬਣਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ : ਸੁਪਰੀਮ ਕੋਰਟ
Published : Jul 18, 2018, 1:19 am IST
Updated : Jul 18, 2018, 1:19 am IST
SHARE ARTICLE
Supreme Court of India
Supreme Court of India

ਸੁਪਰੀਮ ਕੋਰਟ ਨੇ ਸੰਸਦ ਨੂੰ ਕਿਹਾ ਹੈ ਕਿ ਭੀੜ ਦੁਆਰਾ ਲੋਕਾਂ ਦੀ ਕੁੱਟ-ਕੁੱਟ ਕੇ ਹਤਿਆ ਕਰਨ ਦੀਆਂ ਘਟਨਾਵਾਂ ਨਾਲ ਅਸਰਦਾਰ ਢੰਗ ਨਾਲ ਨਿਬੜਨ ਲਈ ਨਵਾਂ ਕਾਨੂੰਨ ਬਣਾਉਣ......

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੰਸਦ ਨੂੰ ਕਿਹਾ ਹੈ ਕਿ ਭੀੜ ਦੁਆਰਾ ਲੋਕਾਂ ਦੀ ਕੁੱਟ-ਕੁੱਟ ਕੇ ਹਤਿਆ ਕਰਨ ਦੀਆਂ ਘਟਨਾਵਾਂ ਨਾਲ ਅਸਰਦਾਰ ਢੰਗ ਨਾਲ ਨਿਬੜਨ ਲਈ ਨਵਾਂ ਕਾਨੂੰਨ ਬਣਾਉਣ ਬਾਰੇ ਵਿਚਾਰ ਕੀਤਾ ਜਾਵੇ।  ਮੁੱਖ ਜੱਜ ਦੀਪਕ ਮਿਸ਼ਰਾ, ਜੱਜ ਏ ਐਮ ਖ਼ਾਨਵਿਲਕਰ ਅਤੇ ਜੱਜ ਧਨੰਜੇ ਵਾਈ ਚੰਦਰਚੂੜ ਦੇ ਬੈਂਚ ਨੇ ਭੀੜ ਅਤੇ ਕਥਿਤ ਗਊ ਰਾਖਿਆਂ ਦੁਆਰਾ ਕੀਤੀ ਜਾਣ ਵਾਲੀ ਹਿੰਸਾ ਨਾਲ ਸਿੱਝਣ ਲਈ ਸਜ਼ਾ ਦੇ ਉਪਾਅ ਦਾ ਪ੍ਰਾਵਧਾਨ ਕਰਨ ਲਈ ਕਈ ਨਿਰਦੇਸ਼ ਜਾਰੀ ਕੀਤੇ। ਬੈਂਚ ਨੇ ਕਿਹਾ ਕਿ ਸਮਾਜ ਅੰਦਰ ਕਾਨੂੰਨ ਵਿਵਸਥਾ ਕਾਇਮ ਰਖਣਾ ਰਾਜਾਂ ਦਾ ਕੰਮ ਹੈ। ਬੈਂਚ ਨੇ ਕਿਹਾ, 'ਨਾਗਰਿਕ ਕਾਨੂੰਨ ਨੂੰ ਅਪਣੇ ਹੱਥ ਵਿਚ ਨਹੀਂ ਲੈ ਸਕਦੇ

ਉਹ ਅਪਣੇ ਆਪ ਵਿਚ ਕਾਨੂੰਨ ਨਹੀਂ ਬਣ ਸਕਦੇ। 'ਅਦਾਲਤ ਨੇ ਕਿਹਾ, 'ਭੀੜ ਤੰਤਰ ਦੀਆਂ ਇਨ੍ਹਾ ਭਿਆਨਕ ਗਤੀਵਿਧੀਆਂ ਨੂੰ ਨਵਾਂ ਰਿਵਾਜ ਨਹੀਂ ਬਣਨ ਦਿਤਾ ਜਾ ਸਕਦਾ। ਰਾਜ ਅਜਿਹੀਆਂ ਘਟਨਾਵਾਂਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ।'  ਅਦਾਲਤ ਨੇ ਕਿਹਾ ਕਿ ਭੀੜ ਦੀ ਹਿੰਸਾ ਦੇ ਅਪਰਾਧਾਂ ਨਾਲ ਸਿੱਝਣ ਲਈ ਨਵੇਂ ਸਜ਼ਾ ਵਾਲੇ ਪ੍ਰਾਵਧਾਨਾਂ ਵਾਲਾ ਕਾਨੂੰਨ ਬਣਾਉਣ ਅਤੇ ਅਜਿਹੇ ਅਪਰਾਧੀਆਂ ਲਈ ਇਨ੍ਹਾਂ ਵਿਚ ਸਖ਼ਤ ਸਜ਼ਾ ਦਾ ਪ੍ਰਾਵਧਾਨ ਕਰਨ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਅਦਾਲਤ ਨੇ ਤੁਸ਼ਾਰ ਗਾਂਧੀ ਅਤੇ ਤਹਿਸੀਨ ਪੁਨਾਵਲਾ ਜਿਹੇ ਲੋਕਾਂ ਨੂੰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਹੁਕਮ ਦਿਤਾ। ਇਸ ਪਟੀਸ਼ਨ ਵਿਚ ਅਜਿਹੀਆਂ ਹਿੰਸਕ ਘਟਨਾਵਾਂ 'ਤੇ ਰੋਕ ਲਾਉਣ ਲਈ ਦਿਸ਼ਾ-ਨਿਰਦੇਸ਼ ਬਣਾਉਣ ਦੀ ਅਪੀਲ ਕੀਤੀ ਗਈ ਹੈ।                         (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement