
ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ।
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰੀ ਮੀਂਹ ਕਾਰਨ ਡਿੱਗੀ ਕੰਧ 'ਚ ਲੋਕਾਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੁੰਬਈ ਵਿਚ ਚੈਂਬੂਰ ਅਤੇ ਵਿਕਰੋਲੀ ’ਚ ਕੰਧ ਢਹਿ ਜਾਣ ਕਾਰਨ ਲੋਕਾਂ ਦੀ ਮੌਤ ਹੋਣ ਤੋਂ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਹੋਰ ਪੜ੍ਹੋ - ਸ਼ਾਹਜਹਾਨਪੁਰ ਵਿੱਚ ਚਾਹ ਦੇ ਖੋਖੇ ਵਿਚ ਜਾ ਵੜੀ ਬੱਸ, ਤਿੰਨ ਦੀ ਮੌਤ, ਚਾਰ ਗੰਭੀਰ ਜ਼ਖਮੀ
ਪ੍ਰਧਾਨ ਮੰਤਰੀ ਦਫ਼ਤਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਮੁੰਬਈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪੂਰੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਮਕਾਨ ਢਹਿਣ ਦੀਆਂ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ ਹੋ ਗਈ ਹੈ। ਮੀਂਹ ਪੈਣ ਕਾਰਨ ਸਭ ਜਗ੍ਹਾ ਪਾਣੀ ਹੀ ਪਾਣੀ ਹੋ ਗਿਆ ਅਤੇ ਸਥਾਨਕ ਟਰੇਨ ਸੇਵਾਵਾਂ ਅਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ।
ਇਹ ਵੀ ਪੜ੍ਹੋ - ਮੁੰਬਈ 'ਚ ਭਾਰੀ ਮੀਂਹ ਕਾਰਨ ਡਿੱਗੀ ਕੰਧ, 14 ਲੋਕਾਂ ਦੀ ਮੌਤ
ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਮੁੰਬਈ ’ਚ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ’ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਰਾਸ਼ਟਰਪਤੀ ਕੋਵਿੰਦ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਾ ਹਾਂ। ਸਫ਼ਲ ਰਾਹਤ ਅਤੇ ਬਚਾਅ ਕੰਮ ਦੀ ਕਾਮਨਾ ਕਰਦਾ ਹਾਂ।