
''ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਨਤੀਜਾ ਜਾਰੀ ਕੀਤਾ ਜਾਣਾ ਚਾਹੀਦਾ ''
NEET 2024 Result: NEET-UG ਪੇਪਰ ਲੀਕ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ NTA ਨੂੰ ਆਪਣੀ ਵੈੱਬਸਾਈਟ 'ਤੇ ਪੂਰਾ ਨਤੀਜਾ ਆਨਲਾਈਨ ਪੋਸਟ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ NTA ਨੂੰ ਕਿਹਾ ਹੈ ਕਿ ਉਹ ਉਮੀਦਵਾਰਾਂ ਦੀ ਪਛਾਣ ਛੁਪਾਉਂਦੇ ਹੋਏ ਸ਼ਹਿਰ-ਵਾਰ ਅਤੇ ਕੇਂਦਰ-ਵਾਰ ਨਤੀਜੇ ਆਪਣੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਕਰੇ।
ਮਾਮਲੇ ਦੀ ਸੁਣਵਾਈ ਕਰਦੇ ਹੋਏ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਹਰ ਸੈਂਟਰ ਲਈ ਵੱਖਰੇ ਤੌਰ 'ਤੇ ਨਤੀਜੇ ਐਲਾਨੇ ਜਾਣੇ ਚਾਹੀਦੇ ਹਨ। ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਨਤੀਜਾ ਜਾਰੀ ਕੀਤਾ ਜਾਣਾ ਚਾਹੀਦਾ ਹੈ।
ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਇਸ ਦੌਰਾਨ ਸੀਜੇਆਈ ਨੇ ਬਿਹਾਰ ਪੁਲਿਸ ਅਤੇ ਈਓਡੀ ਦੀਆਂ ਰਿਪੋਰਟਾਂ ਵੀ ਮੰਗੀਆਂ ਹਨ। ਸੁਣਵਾਈ ਦੌਰਾਨ NTA ਨੇ ਅਦਾਲਤ ਨੂੰ ਦੱਸਿਆ ਕਿ NEET UG ਦੀ ਕਾਊਂਸਲਿੰਗ 24 ਜੁਲਾਈ ਤੋਂ ਸ਼ੁਰੂ ਹੋਵੇਗੀ।