ਖ਼ਬਰਾਂ |

ਤਾਜ਼ਾ |

ਅਹਿਮਦਾਬਾਦ ਦੀ ਪਟਾਕਾ ਫੈਕਟਰੀ 'ਚ ਧਮਾਕਾ, 8 ਦੀ ਮੌਤ,15 ਜ਼ਖਮੀ
Published : Jul 18, 2026, 6:07 pm IST
Updated : Jul 18, 2026, 6:17 pm IST
SHARE ARTICLE
Explosion at Ahmedabad firecracker factory; 8 dead, 15 injured.
Explosion at Ahmedabad firecracker factory; 8 dead, 15 injured.

ਹਾਦਸੇ ਸਮੇਂ ਫੈਕਟਰੀ 'ਚ ਲਗਭਗ 25 ਵਿਅਕਤੀ ਕਰ ਰਹੇ ਸਨ ਕੰਮ

ਅਹਿਮਦਾਬਾਦ : ਅਹਿਮਦਾਬਾਦ ਦੇ ਵਸਤ੍ਰਾਲ ਇਲਾਕੇ ਵਿੱਚ ਸ਼ਨੀਵਾਰ ਨੂੰ ਪਟਾਕਾ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ । ਇਸ ਹਾਦਸੇ ਵਿੱਚ 8 ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਕਰੀਬ 15 ਜ਼ਖਮੀ ਹੋ ਗਏ। ਹਾਦਸਾ ਰਾਮੋਲ ਤੋਂ ਗਤਰਾਡ ਜਾਣ ਵਾਲੇ ਰਸਤੇ 'ਤੇ ਮਹਿਮੂਦਪੁਰਾ ਟੈਲੇਂਟ ਦੇ ਨੇੜੇ ਹੋਇਆ। ਇੱਥੇ ਨੇੜੇ ਹੀ ਰੈਪਿਡ ਐਕਸ਼ਨ ਫੋਰਸ ਦਾ ਕੈਂਪ ਹੈ । ਧਮਾਕੇ ਦੀ ਆਵਾਜ਼ ਸੁਣਦਿਆਂ ਹੀ RAF ਦੇ ਜਵਾਨ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।

ਧਮਾਕੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ। ਹਾਦਸੇ ਦੇ ਸਮੇਂ ਫੈਕਟਰੀ ਵਿੱਚ ਕਰੀਬ 25 ਲੋਕ ਕੰਮ ਕਰ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੀ ਪਟਾਕਾ ਫੈਕਟਰੀ ’ਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਮੇਰੀ ਹਮਦਰਦੀ ਦੁਖੀ ਪਰਿਵਾਰਾਂ ਦੇ ਨਾਲ ਹੈ  ਅਤੇ ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਰਾਹਤ ਫੰਡ ’ਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।’

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement