
ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਿਆਣਾ ਦੇ ਸਿੱਖਾਂ ਨੂੰ ਰਾਜਨੀਤਿਕ ਤੌਰ 'ਤੇ ਮਜਬੂਤ ਕਰਨ ਅਤੇ ਉਨ੍ਹਾਂ ਦੇ ਸਿਆਸੀ ਹੱਕ ਦੁਆਉਣ ਦੇ ਮੰਤਵ.............
ਸ਼ਾਹਬਾਦ ਮਾਰਕੰਡਾ : ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਿਆਣਾ ਦੇ ਸਿੱਖਾਂ ਨੂੰ ਰਾਜਨੀਤਿਕ ਤੌਰ 'ਤੇ ਮਜਬੂਤ ਕਰਨ ਅਤੇ ਉਨ੍ਹਾਂ ਦੇ ਸਿਆਸੀ ਹੱਕ ਦੁਆਉਣ ਦੇ ਮੰਤਵ ਨਾਲ 19 ਅਗੱਸਤ ਐਤਵਾਰ ਨੂੰ ਪਿਪਲੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਕਈ ਸੀਨੀਅਰ ਅਕਾਲੀ ਨੇਤਾ ਸੰਬੋਧਿਤ ਕਰਨਗੇ। ਸਟੇਟ ਪਧਰੀ ਇਸ ਰੈਲੀ ਨੂੰ ਲੈ ਕੇ ਵੱਡੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਰੈਲੀ ਸਬੰਧਤ ਕੀਤੀਆਂ ਜਾ ਰਿਹਾ ਤਿਆਰੀਆਂ ਨੂੰ ਲੈ ਕੇ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁਖ ਮੰਤਰੀ ਸ੍ਰਦਾਰ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਚਰਨ ਜੀਤ ਸਿੰਘ ਨੇ ਪਿਪਲੀ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ, ਸਟੇਟ ਬੁਲਾਰੇ ਕੰਵਲਜੀਤ ਸਿੰਘ, ਮਹਿਲਾ ਅਕਾਲੀ ਦੀ ਕੌਮੀ ਕੌਰ ਕਮੇਟੀ ਦੀ ਮੈਂਬਰ ਬੀਬੀ ਕਰਤਾਰ ਕੌਰ ਗਿਲ,
ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਤੇਜਿੰਦਰ ਸਿੰਘ ਮੱਕਰ, ਸਟੇਟ ਸਕੱਤਰ ਜਸਪਾਲ ਸਿੰਘ ਜੰਦੇੜੀ, ਬੀ ਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਸ਼ਿਗਾਰੀ, ਜ਼ਿਲ੍ਹਾ ਦੇ ਉਪ ਪ੍ਰਧਾਨ ਹਰਚਰਨ ਸਿੰਘ ਖ਼ਾਲਸਾ, ਸੁਖਵਿੰਦਰ ਸਿੱਧੁ, ਹਰਕੀਰਤ ਸਿੰਘ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ। ਚਰਨਜੀਤ ਸਿੰਘ ਬਰਾੜ ਨੇ ਬੜੀ ਬਾਰੀਕੀ ਨਾਲ ਰੈਲੀ ਸਥਲ ਦਾ ਨਿਰੀਖਣ ਕੀਤਾ ਅਤੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸ੍ਰੀ ਬਾਦਲ ਵਲੋਂ ਦਿਤੇ ਗਏ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ।
ਓਐਸਡੀ ਸ੍ਰੀ ਬਰਾੜ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੇ ਪੁੱਜਣ ਦੀ ਆਸ ਹੈ। ਬਾਹਰੋ ਆਉਣ ਵਾਲੇ ਲੋਕਾਂ ਦੇ ਬੈਠਣ, ਗੱਡੀਆਂ ਦੀ ਪਾਰਕਿੰਗ ਅਤੇ ਜਲ ਪਾਨ ਆਦਿ ਲਈ ਲੋੜੀਦੇਂ ਪ੍ਰਬੰਧ ਮੰਡੀ ਵਿਚ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਇਹ ਰੈਲੀ ਹਰਿਆਣਾ ਦੇ ਸਿੱਖਾਂ ਲਈ ਇਕ ਵਿਕਾਰ (ਚੈਲੇਂਜ) ਹੈ ਇਸ ਲਈ ਰੈਲੀ ਨੂੰ ਲੈਕੇ ਸਾਰੇ ਜ਼ਰੂਰੀ ਪ੍ਰਬੰਧ ਸਮੇ ਸਿਰ ਪੂਰੇ ਕੀਤੇ ਜਾਣੇ ਚਾਹੀਦੇ ਹਨ।