
ਜੰਮੂ ਕਸ਼ਮੀਰ ‘ਚੋ ਧਾਰਾ 370 ਹਟਾਏ ਜਾਣ ਮਗਰੋਂ ਕਾਫੀ ਵਿਵਾਦ ਖੜ੍ਹੇ ਹੋ ਰਹੇ ਹਨ।
ਕਸ਼ਮੀਰ: ਜੰਮੂ ਕਸ਼ਮੀਰ ‘ਚੋ ਧਾਰਾ 370 ਹਟਾਏ ਜਾਣ ਮਗਰੋਂ ਕਾਫੀ ਵਿਵਾਦ ਖੜ੍ਹੇ ਹੋ ਰਹੇ ਹਨ। ਕੇਂਦਰ ਸਰਕਾਰ ਵੱਲੋਂ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਕਸ਼ਮੀਰ ਵਿਚ ਇੰਟਰਨੈਟ ਅਤੇ ਟੈਲੀਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਜਿਥੇ ਕੇਂਦਰ ਸਰਕਾਰ ਵਲੋਂ ਚੁੱਕੇ ਇਸ ਕਦਮ ਨੇ ਕਸ਼ਮੀਰ ਦੇ ਲੋਕਾਂ ਨੂੰ ਕਾਫੀ ਠੇਸ ਪਹੁੰਚਾਈ ਹੈ ਤਾਂ ਉਥੇ ਹੀ ਇੰਟਰਨੈਟ ਅਤੇ ਟੈਲੀਫ਼ੋਨ ਸੇਵਾਵਾਂ ਬੰਦ ਹੋਣ ਕਾਰਨ ਸਥਾਨਕ ਲੋਕ ਬਾਹਰ ਵਸਦੇ ਆਪਣੇ ਰਿਸ਼ਤੇਦਾਰਾਂ ਨਾਲ ਗੱਲ ਕਰਨ ਲਈ ਵੀ ਅਸਮਰੱਥ ਹੋ ਗਏ ਹਨ।
Man in jammu kashmir
ਸੋਸ਼ਲ ਮੀਡੀਆ ‘ਤੇ ਕਸ਼ਮੀਰ ਦੇ ਇਕ ਬਜ਼ੁਰਗ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਇੱਕ ਬਜ਼ੁਰਗ ਨੇ ਓਮਾਨ ‘ਚ ਰਹਿੰਦੇ ਆਪਣੇ ਲੜਕੇ ਨਾਲ ਗੱਲ ਕਰਕੇ ਅੱਖਾਂ ਭਰ ਲਈਆਂ ਅਤੇ ਕਸ਼ਮੀਰ ਵਿਚ ਸਭ ਠੀਕ ਹੋਣ ਦੇ ਕੇਂਦਰ ਸਰਕਾਰ ਦੇ ਖੋਖਲੇ ਦਾਅਵਿਆਂ ਦੇ ਭੇਤ ਖੋਲ੍ਹ ਦਿੱਤੇ। ਵੀਡੀਓ ਦੇਖ ਕੇ ਤੁਸੀਂ ਵੀ ਅੰਦਾਜ਼ਾ ਲਗਾ ਸਕਦੇ ਹੋ ਕਿ ਕਸ਼ਮੀਰ ਦੇ ਲੋਕ ਕਿਨ੍ਹਾਂ ਹਾਲਾਤਾਂ ਵਿਚੋਂ ਗੁਜ਼ਰ ਰਹੇ ਹਨ ਪਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਕਸ਼ਮੀਰ ਵਿਚ ਲੋਕਾਂ ਨਾਲ ਕੋਈ ਧੱਕਾ ਨਹੀਂ ਕੀਤਾ ਜਾ ਰਿਹਾ।
Article 370
ਦੱਸ ਦਈਏ ਕਿ ਦੇਸ਼ ਤੋਂ ਬਾਹਰ ਵੀ ਕਈ ਜਥੇਬੰਦੀਆਂ ਵਲੋਂ ਕਸ਼ਮੀਰਆਂ ਦੇ ਹੱਕ ‘ਚ ਧਾਰਾ 370 ਹਟਾਉਣ ਕਰਨ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਾਫ਼ੀ ਵਿਵਾਦ ਮਚਿਆ ਹੋਇਆ ਹੈ। ਇਸ ਮਾਮਲੇ ਵਿਚ ਜਿੱਥੇ ਕੁੱਝ ਪਾਰਟੀਆਂ ਵੱਲੋਂ ਭਾਜਪਾ ਦਾ ਸਮਰਥਨ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਕੁੱਝ ਪਾਰਟੀਆਂ ਨੇ ਭਾਜਪਾ ਦਾ ਸਾਥ ਨਹੀਂ ਦਿੱਤਾ। ਇਸ ਦੌਰਾਨ ਕਈ ਵਿਰੋਧੀ ਧਿਰਾਂ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।