
ਦੇਸ਼ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਹੁਣ ਤੱਕ 27 ਲੱਖ 2 ਹਜ਼ਾਰ 743 ਹੋ ਗਈ ਹੈ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਹੁਣ ਤੱਕ 27 ਲੱਖ 2 ਹਜ਼ਾਰ 743 ਹੋ ਗਈ ਹੈ। ਸੋਮਵਾਰ ਨੂੰ ਲਾਗ ਦੇ 55079 ਨਵੇਂ ਮਾਮਲੇ ਸਾਹਮਣੇ ਆਏ। 24 ਘੰਟਿਆਂ ਵਿਚ 876 ਮਰੀਜ਼ਾਂ ਦੀ ਮੌਤ ਹੋਈ ਹੈ, ਜਦਕਿ 47 ਹਜ਼ਾਰ 979 ਲੋਕ ਠੀਕ ਵੀ ਹੋਏ ਹਨ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧਣ ਦੀ ਰਫ਼ਤਾਰ ਦੁਨੀਆਂ ਵਿਚ ਪਹਿਲੇ ਨੰਬਰ ‘ਤੇ ਹਨ।
Coronavirus
ਅਮਰੀਕਾ ਅਤੇ ਬ੍ਰਾਜ਼ੀਲ ਵਿਚ ਬੀਤੇ ਦਿਨ 40,612 ਅਤੇ 23,038 ਨਵੇਂ ਮਾਮਲੇ ਆਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਜਾਣਕਾਰੀ ਮੁਤਾਬਕ ਦੇਸ਼ ਵਿਚ ਹੁਣ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 6 ਲੱਖ 73 ਹਜ਼ਾਰ 797 ਹਨ। ਕੋਰੋਨਾ ਨਾਲ ਹੁਣ ਤੱਕ 51,797 ਮਰੀਜ਼ਾਂ ਨੇ ਅਪਣੀ ਜਾਨ ਗਵਾਈ ਹੈ। ਉੱਥੇ ਹੀ 19 ਲੱਖ 77 ਹਜ਼ਾਰ 780 ਲੋਕ ਕੋਰੋਨਾ ਵਾਇਰਸ ਨੂੰ ਹਰਾ ਚੁੱਕੇ ਹਨ।
Coronavirus
24 ਘੰਟਿਆਂ ਵਿਚ ਇਹਨਾਂ ਸੂਬਿਆਂ ਵਿਚ ਸਭ ਤੋਂ ਜ਼ਿਆਦਾ ਮੌਤਾਂ
ਸੋਮਵਾਰ ਨੂੰ ਸਭ ਤੋਂ ਜ਼ਿਆਦਾ 8493 ਮਰੀਜ਼ ਮਹਾਰਾਸ਼ਟਰ ਵਿਚ ਮਿਲੇ। ਇੱਥੇ ਮਰੀਜ਼ਾਂ ਦੀ ਗਿਣਤੀ 6 ਲੱਖ 4 ਹਜ਼ਾਰ 358 ਹੋ ਗਈ ਹੈ। ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼ ਵਿਚ 6,780 ਮਾਮਲੇ ਮਿਲੇ। ਆਂਧਰਾ ਪ੍ਰਦੇਸ਼ ਵਿਚ ਕੁੱਲ਼ ਮਰੀਜ਼ਾਂ ਦੀ ਗਿਣਤੀ 2 ਲੱਖ 96 ਹਜ਼ਾਰ 609 ਹੋ ਗਈ ਹੈ।
coronavirus
ਪੰਜਾਬ ਵਿਚ ਕੋਰੋਨਾ ਦੇ ਮਾਮਲੇ
ਬੀਤੇ ਦਿਨ ਪੰਜਾਬ ਵਿਚ 1492 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 32,695 ਹੋ ਗਈ ਹੈ। ਉੱਥੇ ਹੀ 749 ਹੋਰ ਕੋਰੋਨਾ ਵਾਇਰਸ ਦੇ ਮਰੀਜ਼ ਠੀਕ ਵੀ ਹੋਏ ਹਨ, ਜਦਕਿ 51 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੋਮਵਾਰ ਨੂੰ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ 18 ਅਗਸਤ 2020 ਤੋਂ ਅਗਲੇ ਨਿਰਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ।