
ਸੁਪਰੀਮ ਕੋਰਟ ਵਿੱਚ 20 ਅਗਸਤ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
Kolkata Doctor Murder: ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਅਤੇ ਬਲਾਤਕਾਰ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 20 ਅਗਸਤ ਨੂੰ ਕਰੇਗਾ। ਮੰਗਲਵਾਰ 20 ਅਗਸਤ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਦੱਸ ਦੇਈਏ ਕਿ 9 ਅਗਸਤ ਨੂੰ 31 ਸਾਲਾ ਰੈਜ਼ੀਡੈਂਟ ਡਾਕਟਰ ਹਸਪਤਾਲ ਵਿੱਚ ਮ੍ਰਿਤਕ ਪਾਇਆ ਗਿਆ ਸੀ। ਕਤਲ ਦੇ ਬਾਅਦ ਤੋਂ ਦੇਸ਼ ਭਰ ਦੇ ਡਾਕਟਰ ਇਨਸਾਫ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ। ਫਿਲਹਾਲ ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੀਬੀਆਈ ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ। ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਸੀਬੀਆਈ ਨੇ ਲਗਾਤਾਰ ਤੀਜੇ ਦਿਨ ਤਲਬ ਕੀਤਾ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
(For more news apart from The Supreme Court itself has taken notice in the Kolkata rape and murder case, stay tuned to Rozana Spokesman)