ਮੋਦੀ ਨੇ ਧਾਰਾ 370 ਹਟਾ ਕੇ ਪਾਕਿਸਤਾਨ ਨੂੰ ਉਸ ਦੀ ਥਾਂ ਵਿਖਾਈ : ਸ਼ਾਹ
Published : Sep 18, 2019, 8:33 pm IST
Updated : Sep 18, 2019, 8:33 pm IST
SHARE ARTICLE
Modi showed Pakistan its place by abrogating Article 370, 35A : Amit Shah
Modi showed Pakistan its place by abrogating Article 370, 35A : Amit Shah

ਕਿਹਾ - ਧਾਰਾ 370 ਨੂੰ ਰੱਦ ਕਰਨ 'ਤੇ ਕਾਂਗਰਸ ਦੇ ਢਿੱਡ ਵਿਚ ਦਰਦ ਕਿਉਂ ਹੋ ਰਿਹਾ ਹੈ?

ਜਾਮਤਾੜਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਅਤੇ 35 ਏ ਹਟਾ ਕੇ ਪਾਕਿਸਤਾਨ ਨੂੰ ਉਸ ਦੀ ਥਾਂ ਵਿਖਾ ਦਿਤੀ ਹੈ ਅਤੇ ਇਹ ਦੱਸ ਦਿਤਾ ਹੈ ਕਿ ਜੰਮੂ ਕਸ਼ਮੀਰ ਭਾਰਤ ਦਾ ਅਭਿੰਨ ਅੰਗ ਹੈ।

Article 370Article 370

ਸ਼ਾਹ ਨੇ ਇਹ ਵੀ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਜਦ ਕਦੇ ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ ਜਾਣ ਤਾਂ ਉਨ੍ਹਾਂ ਨੂੰ ਲੋਕਾਂ ਨੂੰ ਦਸਣਾ ਚਾਹੀਦਾ ਹੈ ਕਿ ਧਾਰਾ 370 ਬਾਰੇ ਰਾਹੁਲ ਕੇਂਦਰ ਦੇ ਫ਼ੈਸਲੇ ਦੇ ਹੱਕ ਵਿਚ ਹਨ ਜਾਂ ਨਹੀਂ। ਉਨ੍ਹਾਂ ਕਾਂਗਰਸ ਆਗੂ ਨੂੰ ਚੁਨੌਤੀ ਦਿੰਦਿਆਂ ਕਿਹਾ, 'ਤੁਸੀਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਲੋਕਾਂ ਨੂੰ ਦੱਸੋ ਕਿ ਤੁਸੀਂ ਦੇਸ਼ ਨੂੰ ਕਿਹੜੀ ਦਿਸ਼ਾ ਵਿਚ ਲਿਜਾਣਾ ਚਾਹੁੰਦੇ ਹੋ।'

Amit ShahAmit Shah

ਝਾਰਖੰਡ, ਮਹਾਰਾਸ਼ਟਰ ਅਤੇ ਹਰਿਆਣਾ ਵਿਚ ਇਸੇ ਸਾਲ ਦੇ ਅਖ਼ੀਰ ਵਿਚ ਚੋਣਾਂ ਹੋਣੀਆਂ ਹਨ। ਝਾਰਖੰਡ ਵਿਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਗ੍ਰਹਿ ਮੰਤਰੀ ਨੇ ਪਾਰਟੀ ਦੀ 'ਜੋਹਾਰ ਜਨ ਆਸ਼ੀਰਵਾਦ' ਯਾਤਰਾ ਦੀ ਸ਼ੁਰੂਆਤ ਕਰਨ ਮਗਰੋਂ ਰੈਲੀ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਾਰਾ 370 ਹਟਾਉਣ ਦੇ ਹੱਕ ਵਿਚ ਤਦ ਤੋਂ ਰਹੀ ਹੈ ਜਦ ਇਸ ਨੂੰ ਲਾਇਆ ਗਿਆ ਸੀ। ਉਨ੍ਹਾਂ ਇਹ ਵੀ ਪੁਛਿਆ ਕਿ ਇਸ ਨੂੰ ਰੱਦ ਕਰਨ 'ਤੇ ਕਾਂਗਰਸ ਦੇ ਢਿੱਡ ਵਿਚ ਦਰਦ ਕਿਉਂ ਹੋ ਰਿਹਾ ਹੈ?

Article 370Article 370

ਮੁੱਖ ਮੰਤਰੀ ਰਘੂਬਰ ਦਾਸ, ਕੇਂਦਰੀ ਮੰਤਰੀ ਅਰਜੁਨ ਮੁੰਡਾ ਅਤੇ ਹੋਰ ਆਗੂ ਵੀ ਇਸ ਮੌਕੇ ਹਾਜ਼ਰ ਸਨ। ਸ਼ਾਹ ਨੇ ਕਿਹਾ, 'ਕਾਂਗਰਸ ਹਮੇਸ਼ਾ ਹੀ ਇਸ ਧਾਰਾ ਨੂੰ ਹਟਾਉਣ ਦਾ ਵਿਰੋਧ ਕਰਦੀ ਰਹੀ ਹੈ। ਜਦ ਦੇਸ਼ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਦੇਸ਼ ਦੇ ਵਿਰੋਧ ਵਿਚ ਭੁਗਤਦੀ ਹੈ।'

Location: India, Jharkhand

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement