
ਖੇਤੀਬਾੜੀ ਬਿਲਾਂ ਨੂੰ ਲੈ ਕੇ ਵਿਰੋਧੀਆਂ ‘ਤੇ ਬਰਸੇ ਮੋਦੀ
ਨਵੀਂ ਦਿੱਲੀ: ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੂਬੇ ਨੂੰ ਕਈ ਯੋਜਨਾਵਾਂ ਦੀ ਸੌਗਾਤ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲ਼ੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਵਿਚ ਕੋਸੀ ਰੇਲ ਮਹਾਸੇਤੂ ਦਾ ਉਦਘਾਟਨ ਕੀਤਾ।
Narendra Modi
ਪੀਐ ਮੋਦੀ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਰੇਲ ਸੰਪਰਕ ਖੇਤਰ ਵਿਚ ਅੱਜ ਇਤਿਹਾਸ ਰਚਿਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨਾਲ ਬਿਹਾਰ ਸਮੇਤ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਦੇ ਲੋਕਾਂ ਨੂੰ ਲਾਭ ਮਿਲੇਗਾ।
Farmer
ਖੇਤੀਬਾੜੀ ਬਿਲਾਂ ਨੂੰ ਲੈ ਕੇ ਵਿਰੋਧੀਆਂ ‘ਤੇ ਬਰਸੇ ਮੋਦੀ
ਇੱਥੇ ਪੀਐਮ ਮੋਦੀ ਨੇ ਕਿਹਾ ਕਿ ਬੀਤੇ ਦਿਨ ਲੋਕ ਸਭਾ ਵਿਚ ਕਿਸਾਨਾਂ ਨਾਲ ਸਬੰਧਤ ਇਕ ਬਿਲ ਪਾਸ ਹੋਇਆ ਹੈ, ਜਿਸ ਨਾਲ ਕਿਸਾਨਾਂ ਨੂੰ ਕਈ ਬੰਧਨਾਂ ਤੋਂ ਮੁਕਤੀ ਮਿਲੇਗੀ। ਪੀਐਮ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਛੋਟ ਮਿਲੇਗੀ ਅਤੇ ਵਿਚੋਲਿਆਂ ਤੋਂ ਬਚਾਅ ਹੋਵੇਗਾ, ਜਿਨ੍ਹਾਂ ਲੋਕਾਂ ਨੇ ਦੇਸ਼ ‘ਤੇ ਕਈ ਸਾਲਾਂ ਤੱਕ ਰਾਜ ਕੀਤਾ ਹੈ, ਅੱਜ ਉਹ ਇਸ ਬਿਲ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਝੂਠ ਬੋਲ ਰਹੇ ਹਨ।
Farmer
ਪੀਐਮ ਨੇ ਕਿਹਾ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ ਹੈ ਕਿ ਕਿਸਾਨਾਂ ਨੂੰ ਨਵਾਂ ਮੌਕਾ ਮਿਲ ਰਿਹਾ ਹੈ। ਐਮਐਸਪੀ ਨੂੰ ਲੈ ਕੇ ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਪਰ ਪਰ ਕਦੀ ਅਪਣਾ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਕਿਸਾਨ ਦੇਸ਼ ਵਿਚ ਕਿਤੇ ਵੀ ਅਪਣੇ ਉਤਪਾਦ ਵੇਚ ਸਕਣਗੇ।
Narendra Modi
ਪੀਐਮ ਮੋਦੀ ਨੇ ਕਿਹਾ ਕਿਸਾਨ ਅਤੇ ਗ੍ਰਾਹਕਾਂ ਵਿਚਾਲੇ ਜਿਹੜੇ ਵਿਚੋਲੇ ਹੁੰਦੇ ਹਨ, ਉਹ ਕਿਸਾਨਾਂ ਦੀ ਕਮਾਈ ਦਾ ਵੱਡਾ ਹਿੱਸਾ ਖ਼ੁਦ ਲੈ ਲੈਂਦੇ ਹਨ। ਇਹਨਾਂ ਨਵੇਂ ਬਿਲਾਂ ਨਾਲ ਕਿਸਾਨਾਂ ਨੂੰ ਕਈ ਬੰਧਨਾਂ ਤੋਂ ਮੁਕਤੀ ਮਿਲੇਗੀ। ਪੀਐਮ ਮੋਦੀ ਨੇ ਕਿਹਾ ਕਿ ਐਮਐਸਪੀ ( ਘੱਟੋ ਘੱਟ ਸਮਰਥਨ ਮੁੱਲ਼) ਜ਼ਰੀਏ ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਉਚਿਤ ਮੁੱਲ ਮਿਲਦਾ ਰਹੇਗਾ। ਉਹਨਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਕਿਸਾਨਾਂ ਨੂੰ ਕੌਣ ਗੁੰਮਰਾਹ ਕਰ ਰਿਹਾ ਹੈ।