
Delhi News : ਮੁੱਖ ਮੰਤਰੀ ਆਤਿਸ਼ੀ ਨੇ ਪੀੜਤਾਂ ਦੀ ਮਦਦ ਕਰਨ ਦੇ ਦਿੱਤੇ ਹੁਕਮ
Delhi News : ਦਿੱਲੀ ਦੇ ਕਰੋਲ ਬਾਗ ਦੇ ਬਾਪਾ ਨਗਰ ਵਿੱਚ ਬੁੱਧਵਾਰ ਸਵੇਰੇ ਇੱਕ ਤਿੰਨ ਮੰਜ਼ਿਲਾ ਮਕਾਨ ਦਾ ਇੱਕ ਹਿੱਸਾ ਢਹਿ ਗਿਆ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ 5 ਫਾਇਰ ਟੈਂਡਰ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ 'ਤੇ ਮੌਜੂਦ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮਲਬਾ ਹਟਾਉਣ ਅਤੇ ਮੌਕੇ ਤੋਂ ਲੋਕਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।
ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਮਲਬੇ ਹੇਠ ਦੱਬਿਆ ਇੱਕ ਲੜਕਾ ਅੱਲਾ ਕਹਿ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਾਪਾ ਨਗਰ 'ਚ ਇਕ ਤਿੰਨ ਮੰਜ਼ਿਲਾ ਮਕਾਨ ਡਿੱਗ ਗਿਆ ਹੈ। ਇਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਦੁਪਹਿਰ 12 ਵਜੇ ਤੱਕ 12 ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਜਾ ਚੁੱਕਾ ਸੀ। ਇਹ ਸਾਰੇ ਜ਼ਖ਼ਮੀ ਆਰਐਮਐਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਮ ਆਦਮੀ11 ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਨਾਮਜ਼ਦ ਮੁੱਖ ਮੰਤਰੀ ਆਤਿਸ਼ੀ ਨੇ ਕਰੋਲ ਬਾਗ ਇਲਾਕੇ ਵਿਚ ਮਕਾਨ ਡਿੱਗਣ ਦੀ ਘਟਨਾ ਨੂੰ ਦੁਖਦਾਈ ਕਰਾਰ ਦਿੱਤਾ ਹੈ ਅਤੇ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਆਤਿਸ਼ੀ ਨੇ ਐਕਸ 'ਤੇ ਕਿਹਾ, 'ਕਰੋਲ ਬਾਗ ਇਲਾਕੇ 'ਚ ਮਕਾਨ ਡਿੱਗਣ ਦੀ ਇਹ ਘਟਨਾ ਬਹੁਤ ਦੁਖਦਾਈ ਹੈ। ਮੈਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਦੇਸ਼ ਦਿੱਤੇ ਹਨ ਕਿ ਉਹ ਉੱਥੇ ਰਹਿ ਰਹੇ ਲੋਕਾਂ ਅਤੇ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ, ਜੇਕਰ ਕੋਈ ਜ਼ਖਮੀ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ।
(For more news apart from boy buried under the debris of the building in Delhi said - Ya Allah News in Punjabi, stay tuned to Rozana Spokesman)