Delhi News : ਕਿਹਾ-ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਹੈ, ਭਿੰਡਰਾਂਵਾਲੇ ਨੂੰ ਅੱਤਵਾਦੀ ਦੱਸਿਆ
Delhi News : ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਐਮਰਜੈਂਸੀ' ਨੂੰ ਲੈ ਕੇ ਦੇਸ਼ ਭਰ 'ਚ ਸੁਰਖੀਆਂ 'ਚ ਹੈ। ਸਿੱਖਾਂ ਨੇ ਫਿਲਮ ਦੇ ਟ੍ਰੇਲਰ 'ਤੇ ਇਤਰਾਜ਼ ਜਤਾਇਆ ਹੈ ਅਤੇ ਇਸ 'ਤੇ ਇਤਿਹਾਸ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਪਰ ਬੀਤੇ ਦਿਨ ਇੱਕ ਨਿਊਜ਼ ਚੈਨਲ ਦੇ ਸਮਾਗਮ ਵਿੱਚ ਕੰਗਨਾ ਵੱਲੋਂ ਦਿੱਤੇ ਗਏ ਬਿਆਨ ਨੇ ਪੰਜਾਬ ਵਿੱਚ ਇੱਕ ਹੋਰ ਵਿਵਾਦ ਪੈਦਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਸੀ ਕਿ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਬਚਾਅ ਕਰਨ ਵਾਲਿਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਸੰਤ ਨਹੀਂ ਸਗੋਂ ਅੱਤਵਾਦੀ ਸੀ। ਇਸ ਬਿਆਨ 'ਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਕੰਗਨਾ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਾ ਕਰਨ ਦੀ ਸਲਾਹ ਦਿੱਤੀ ਗਈ।
ਕੰਗਨਾ ਰਣੌਤ ਵੱਲੋਂ ਦਿੱਤੇ ਗਏ ਇਸ ਬਿਆਨ 'ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਰ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਕੌਮ ਵਿਰੁੱਧ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੰਗਨਾ ਰਣੌਤ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਹੈ। ਅਜਿਹੇ 'ਚ ਉਨ੍ਹਾਂ ਦੇ ਇਸ ਬਿਆਨ ਨੂੰ ਭਾਜਪਾ 'ਚ ਬੇਚੈਨੀ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ।
(For more news apart from Former Union Minister Somprakash is angry with Kangana in Punjab News in Punjabi, stay tuned to Rozana Spokesman)