Jammu Kashmir Election: ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ, 24 ਸੀਟਾਂ 'ਤੇ ਹੋ ਰਹੀ ਵੋਟਿੰਗ
Published : Sep 18, 2024, 7:22 am IST
Updated : Sep 18, 2024, 7:24 am IST
SHARE ARTICLE
Voting has started for the first phase in Jammu and Kashmir, voting is taking place in 24 seats
Voting has started for the first phase in Jammu and Kashmir, voting is taking place in 24 seats

Jammu Kashmir Election: ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਵਿਚ ਪਹਿਲੀ ਚੋਣ

 

Jammu Kashmir Election: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਅੱਜ ਸਵੇਰੇ 7 ਵਜੇ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ।

ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ।

ਪਹਿਲੇ ਪੜਾਅ ਦੀਆਂ 24 ਸੀਟਾਂ ਵਿੱਚੋਂ 8 ਸੀਟਾਂ ਜੰਮੂ ਡਿਵੀਜ਼ਨ ਵਿੱਚ ਹਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿੱਚ ਹਨ। ਵੱਧ ਤੋਂ ਵੱਧ 7 ਸੀਟਾਂ ਅਨੰਤਨਾਗ ਵਿੱਚ ਹਨ ਅਤੇ ਘੱਟ ਤੋਂ ਘੱਟ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਹਨ।

ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ 219 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ 9 ਔਰਤਾਂ ਅਤੇ 92 ਆਜ਼ਾਦ ਉਮੀਦਵਾਰ ਸ਼ਾਮਲ ਹਨ। 110 ਉਮੀਦਵਾਰ ਕਰੋੜਪਤੀ ਹਨ, ਜਦਕਿ 36 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।

ਬਿਜਬੇਹਾਰਾ ਸੀਟ, ਜੋ ਮੁਫਤੀ ਪਰਿਵਾਰ ਦਾ ਗੜ੍ਹ ਸੀ, ਵੀ ਇਸ ਦੌਰ 'ਚ ਹੈ। ਇੱਥੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਪਹਿਲੀ ਵਾਰ ਚੋਣ ਲੜ ਰਹੀ ਹੈ। ਮਹਿਬੂਬਾ ਅਤੇ ਉਨ੍ਹਾਂ ਦੇ ਪਿਤਾ ਮੁਫਤੀ ਮੁਹੰਮਦ ਸਈਦ ਮੁੱਖ ਮੰਤਰੀ ਰਹਿ ਚੁੱਕੇ ਹਨ।

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

ਦਰਅਸਲ, ਜੰਮੂ-ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। 2014 ਦੀਆਂ ਚੋਣਾਂ ਵਿੱਚ ਪੀਡੀਪੀ ਨੇ ਸਭ ਤੋਂ ਵੱਧ 28 ਅਤੇ ਭਾਜਪਾ ਨੇ 25 ਸੀਟਾਂ ਜਿੱਤੀਆਂ ਸਨ। ਦੋਵਾਂ ਪਾਰਟੀਆਂ ਨੇ ਮਿਲ ਕੇ ਸਰਕਾਰ ਬਣਾਈ ਸੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement