ਚਮੋਲੀ ਦੇ ਨੰਦਾਨਗਰ 'ਚ ਫਟਿਆ ਬੱਦਲ ਕੁੰਤਰੀ ਪਿੰਡ ਦੇ 6 ਘਰਾਂ ਨੂੰ ਪਹੁੰਚਿਆ ਨੁਕਸਾਨ
Published : Sep 18, 2025, 9:31 am IST
Updated : Sep 18, 2025, 9:31 am IST
SHARE ARTICLE
Cloud burst in Nandanagar, Chamoli, 6 houses in Kuntri village damaged
Cloud burst in Nandanagar, Chamoli, 6 houses in Kuntri village damaged

10 ਵਿਅਕਤੀ ਹੋਏ ਲਾਪਤਾ, ਰਾਹਤ ਤੇ ਬਚਾਅ ਕਾਰਜ ਜਾਰੀ

Cloud burst news: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਨੰਦਾਨਗਰ ਵਿੱਚ ਦੋ ਪਿੰਡਾਂ ਵਿੱਚ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ। ਨੰਦਾਨਗਰ ਦੇ ਕੁੰਤਰੀ ਪਿੰਡ ਅਤੇ ਧੁਰਮਾ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ ਜਦਕਿ ਕੁੰਤਰੀ ਪਿੰਡ ਵਿੱਚ ਛੇ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਅਤੇ 10 ਵਿਅਕਤੀ ਲਾਪਤਾ ਹੋਏ ਸਨ ਜਿਨ੍ਹਾਂ ਵਿਚੋਂ 3 ਵਿਅਕਤੀਆਂ ਨੂੰ ਰੈਸਕਿਊ ਟੀਮਾਂ ਨੇ ਸੁਰੱਖਿਆ ਬਚਾਅ ਲਿਆ ਗਿਆ  ਹੈ।

ਜ਼ਿਕਰਯੋਗ ਹੈ ਕਿ ਉਤਰਾਖੰਡ ’ਚ ਬੱਦਲ ਫਟਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਬੱਦਲ ਫਟਣ ਕਾਰਨ ਕਈ ਜ਼ਿਲਿ੍ਹਆਂ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦੇ ਚਮੋਲੀ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਸਹੀ ਸਾਬਤ ਹੋਈ ਹੈ। ਨੰਦਾ ਨਗਰ ਵਿੱਚ ਭਾਰੀ ਬਾਰਿਸ਼ ਨੇ ਕਾਫ਼ੀ ਨੁਕਸਾਨ ਕੀਤਾ ਹੈ, ਜਿੱਥੇ ਕੁੰਤਰੀ ਪਿੰਡ ਦੇ ਕਈ ਘਰ ਮਲਬੇ ਹੇਠ ਦੱਬੇ ਗਏ ਅਤੇ ਕਈ ਵਿਅਕਤੀ ਲਾਪਤਾ ਹਨ। ਸਥਾਨਕ ਲੋਕ ਨੰਦਾ ਨਗਰ ਪੁਲਿਸ ਸਟੇਸ਼ਨ ਅਤੇ ਪ੍ਰਸ਼ਾਸਨਿਕ ਟੀਮਾਂ ਘਟਨਾ ਸਥਾਨ ’ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਥਿਤੀ ਇੰਨੀ ਗੰਭੀਰ ਹੈ ਕਿ ਪ੍ਰਸ਼ਾਸਨ ਨੂੰ ਘਟਨਾ ਸਥਾਨ ’ਤੇ ਪਹੁੰਚਣ ਵਿੱਚ ਕਾਫ਼ੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement