
ਪੁਲਿਸ ਗੱਡੀ ਵਿੱਚ ਸਵਾਰ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਲਾਈਨ ਹਾਜ਼ਰ
Delhi Police PCR vehicle crushes tea seller: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਦਿੱਲੀ ਪੁਲਿਸ ਦੀ ਪੀਸੀਆਰ ਗੱਡੀ ਨਾਲ ਵਾਪਰਿਆ। ਦਿੱਲੀ ਪੁਲਿਸ ਦੀ ਪੀਸੀਆਰ ਗੱਡੀ ਦੇ ਡਰਾਈਵਰ ਨੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਇਹ ਘਟਨਾ ਦਿੱਲੀ ਦੇ ਥਾਣਾ ਮੰਦਰ ਮਾਰਗ ਇਲਾਕੇ ਵਿੱਚ ਰਾਮਕ੍ਰਿਸ਼ਨ ਆਸ਼ਰਮ ਮੈਟਰੋ ਸਟੇਸ਼ਨ ਦੇ ਨੇੜੇ ਵਾਪਰੀ। ਹਾਦਸੇ ਦੀ ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਅਤੇ ਦਿੱਲੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਪੁਲਿਸ ਇਸ ਸਮੇਂ ਹਾਦਸੇ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਜਾਂਚ ਜਾਰੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੰਗਾ ਰਾਮ ਵਜੋਂ ਹੋਈ ਹੈ। ਪੁਲਿਸ ਗੱਡੀ ਵਿਚ ਸਵਾਰ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਦਿੱਲੀ ਪੁਲਿਸ ਨੇ ਲਾਈਨਹਾਜ਼ਰ ਕਰ ਲਿਆ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ, ਦਿੱਲੀ ਪੁਲਿਸ ਦੀ ਪੀਸੀਆਰ ਵੈਨ ਦੇ ਡਰਾਈਵਰ ਨੇ ਗਲਤੀ ਨਾਲ ਐਕਸਲੇਟਰ ਦਬਾ ਦਿੱਤਾ, ਜਿਸ ਕਾਰਨ ਪੀਸੀਆਰ ਵੈਨ ਸੜਕ ਕਿਨਾਰੇ ਇੱਕ ਵਿਅਕਤੀ ਦੇ ਉੱਪਰ ਚੜ੍ਹ ਗਈ ਅਤੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਚਾਹ ਦੀ ਦੁਕਾਨ ਚਲਾਉਂਦਾ ਸੀ। ਹਾਦਸਾ ਸਵੇਰੇ 5 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕ ਦੇ ਰਿਸ਼ਤੇਦਾਰ ਸੁਨੀਲ ਪਾਂਡੇ ਨੇ ਦੋਸ਼ ਲਗਾਇਆ ਕਿ ਪੁਲਿਸ ਵਾਲੇ ਸ਼ਰਾਬੀ ਸਨ। ਨਵੀਂ ਦਿੱਲੀ ਜ਼ਿਲ੍ਹੇ ਦੇ ਐਡੀਸ਼ਨਲ ਡੀਸੀਪੀ ਹੁਕਮਾ ਰਾਮ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ, "ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇਗਾ।"
ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰੇਗੀ। ਹਾਦਸੇ ਦੀ ਹੋਰ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਜਾਂਚ ਵਿੱਚ ਪੂਰੀ ਪਾਰਦਰਸ਼ਤਾ ਦਾ ਭਰੋਸਾ ਦਿੱਤਾ ਹੈ। ਹਾਦਸੇ ਦੇ ਕਾਰਨਾਂ ਦਾ ਵੀ ਖੁਲਾਸਾ ਕੀਤਾ ਜਾਵੇਗਾ।
"(For more news apart from “Delhi Police PCR vehicle crushes tea seller, ” stay tuned to Rozana Spokesman.)