ਆਜ਼ਮ ਖਾਨ 'ਤੇ ਹੋਈ ਐਫਆਈਆਰ, ਧੀਆਂ 'ਤੇ ਤੇਜ਼ਾਬ ਸੁੱਟਣ ਦੀ ਧਮਕੀ ਦੇਣ ਦਾ ਇਲਜ਼ਾਮ 
Published : Oct 18, 2018, 3:46 pm IST
Updated : Oct 18, 2018, 3:46 pm IST
SHARE ARTICLE
Amar Singh Files Complaint Against Azam Khan
Amar Singh Files Complaint Against Azam Khan

ਰਾਜ ਸਭਾ ਮੈਂਬਰ ਅਮਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੇ ਵਿਰੁਧ ਐਫਆਈਆਰ ਦਰਜ ਕੀਤੀ ਹੈ। ਅਮਰ ਨੇ ਆ...

ਆਗਰਾ : (ਭਾਸ਼ਾ) ਰਾਜ ਸਭਾ ਮੈਂਬਰ ਅਮਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੇ ਵਿਰੁਧ ਐਫਆਈਆਰ ਦਰਜ ਕੀਤੀ ਹੈ। ਅਮਰ ਨੇ ਆਜ਼ਮ 'ਤੇ ਇਲਜ਼ਾਮ ਲਗਾਇਆ ਹੈ ਕਿ ਸਪਾ ਨੇਤਾ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਬੇਟੀਆਂ 'ਤੇ ਤੇਜ਼ਾਬ ਸੁੱਟਣ ਦੀ ਧਮਕੀ ਦਿਤੀ ਸੀ। ਪੁਲਿਸ ਨੇ ਦੱਸਿਆ ਕਿ ਗੋਮਤੀ ਨਗਰ ਥਾਣੇ ਵਿਚ ਬੁੱਧਵਾਰ ਨੂੰ ਐਫਆਈਆਰ ਦਰਜ ਕੀਤੀ ਗਈ। ਅਮਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਅਪਣੀ ਬੇਟੀਆਂ 'ਤੇ ਤੇਜ਼ਾਬ ਸੁੱਟਣ ਦੀ ਧਮਕੀ ਦੇਣ  ਦੇ ਮਾਮਲੇ ਵਿਚ ਆਜ਼ਮ ਖਾਨ ਵਿਰੁਧ ਐਫਆਈਆਰ ਦਰਜ ਕਰਨ ਲਈ ਗੋਮਤੀ ਨਗਰ ਪੁਲਿਸ ਥਾਣੇ ਵਿਚ ਬੇਨਤੀ- ਪੱਤਰ ਦਿਤਾ ਸੀ।

Azam KhanAzam Khan

ਉਨ੍ਹਾਂ ਨੇ ਦਾਅਵਾ ਕੀਤਾ ਕਿ ਸਪਾ ਨੇਤਾ ਨੇ ਇਕ ਟੀਵੀ ਚੈਨਲ ਨੂੰ ਦਿਤੇ ਇੰਟਰਵਿਊ ਵਿਚ ਉਨ੍ਹਾਂ ਉਤੇ ਅਤੇ ਉਨ੍ਹਾਂ ਦੀ 17 ਸਾਲ ਦੇ ਜੁੜਵਾਂ ਬੇਟੀਆਂ ਨੂੰ ਧਮਕੀ ਦਿਤੀ ਸੀ। ਅਮਰ 30 ਅਗਸਤ ਨੂੰ ਰਾਮਪੁਰ ਗਏ ਸਨ ਅਤੇ ਆਜ਼ਮ ਨੂੰ ਕਿਹਾ ਸੀ ਕਿ ਉਨ੍ਹਾਂ ਦੀ ‘ਕੁਰਬਾਨੀ’ ਲੈ ਲੈਣ ਪਰ ਉਨ੍ਹਾਂ ਦੀ ਬੇਟੀਆਂ ਨੂੰ ਛੱਡ ਦੇਣ। ਪੁਲਿਸ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਦੇ ਵਿਰੁਧ ਐਫਆਈਆਰ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਅਮਰ ਦੇ ਬੇਨਤੀ - ਪੱਤਰ 'ਤੇ ਆਜ਼ਮ ਖਾਨ ਦੇ ਵਿਰੁਧ ਭਾਰਤੀ ਦੰਡ ਵਿਧਾਨ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Amar Singh and Azam KhanAmar Singh and Azam Khan

ਇਹਨਾਂ ਵਿਚ ਧਾਰਾ 153ਏ, 295ਏ ਅਤੇ 506 ਸ਼ਾਮਿਲ ਹਨ। ਅਮਰ ਨੇ ਹਾਲ ਹੀ ਵਿਚ ਐੱਪਲ ਕੰਪਨੀ ਦੇ ਕਰਮਚਾਰੀ ਵਿਵੇਕ ਤੀਵਾਰੀ ਦੀ ਹੱਤਿਆ ਦੇ ਮਾਮਲੇ ਵਿਚ ਉਤਰ ਪ੍ਰਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲ ਓ ਪੀ ਸਿੰਘ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਨਹੀਂ ਸੰਭਾਲ ਸਕਦੇ ਤਾਂ ਉਤਰ ਪ੍ਰਦੇਸ਼ ਦੇ ਡੀਜੀਪੀ ਨੂੰ ਅਸਤੀਫਾ ਦੇ ਦੇਣੇ ਚਾਹੀਦਾ ਹੈ। ਧਿਆਨ ਯੋਗ ਹੈ ਕਿ ਪਿਛਲੇ  ਲੰਮੇ ਸਮੇਂ ਤੋਂ ਅਮਰ ਸਿੰਘ ਦੇ ਬੀਜੇਪੀ ਵਿਚ ਸ਼ਾਮਿਲ ਹੋਣ ਦੀ ਵੀ ਖਬਰਾਂ ਜ਼ੋਰਾਂ 'ਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement