ਮੈਕਸੀਕੋ ਨੇ 311 ਭਾਰਤੀ ਨਾਗਰਿਕ ਕੀਤੇ ਡਿਪੋਰਟ
Published : Oct 18, 2019, 3:46 pm IST
Updated : Apr 10, 2020, 12:10 am IST
SHARE ARTICLE
Mexico Deports 311Indian nationals
Mexico Deports 311Indian nationals

ਮੈਕਸੀਕੋ ਦੇਸ਼ ਦੀ ਸਰਕਾਰ ਵੱਲੋਂ ਡੀਪੋਰਟ ਕੀਤੇ ਵਿਅਕਤੀਆਂ ਵਿੱਚੋਂ 310 ਮਰਦ ਹਨ ਤੇ ਇੱਕ ਔਰਤ ਹੈ

ਨਵੀਂ ਦਿੱਲੀ- 311 ਭਾਰਤੀ ਨਾਗਰਿਕਾਂ ਨੂੰ ਮੈਕਸੀਕੋ ਦੀ ਸਰਕਾਰ ਨੇ ਡੀਪੋਰਟ ਕਰ ਕੇ ਭਾਰਤ ਵਾਪਸ ਭੇਜ ਦਿੱਤਾ ਹੈ। ਵਾਪਸ ਬੇਜੇ ਗਏ ਨਾਗਰਿਕ ਅੱਜ ਸਵੇਰੇ ਦਿੱਲੀ ਦੇ ਹਵਾਈ ਅੱਡੇ ’ਤੇ ਉੱਤਰੇ। ਇਹ ਸਾਰੇ ਗ਼ੈਰ–ਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਅੰਦਰ ਦਾਖ਼ਲ ਹੋਣ ਲਈ ਮੈਕਸੀਕੋ ਪੁੱਜੇ ਹੋਏ ਸਨ। ਜਾਣਕਾਰੀ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਹੀ ਮੈਕਸੀਕੋ ਸਰਕਾਰ ਉੱਤੇ ਅਜਿਹੇ ਗ਼ੈਰ–ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਕਰਨ ਲਈ ਕਿਹਾ ਸੀ। ਟਰੰਪ ਪ੍ਰਸ਼ਾਸਨ ਗ਼ੈਰ–ਕਾਨੂੰਨੀ ਪ੍ਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਇਸ ਵੇਲੇ ਪੱਬਾਂ ਭਾਰ ਹੈ।

ਮੈਕਸੀਕੋ ਦੇਸ਼ ਦੀ ਸਰਕਾਰ ਵੱਲੋਂ ਡੀਪੋਰਟ ਕੀਤੇ ਵਿਅਕਤੀਆਂ ਵਿੱਚੋਂ 310 ਮਰਦ ਹਨ ਤੇ ਇੱਕ ਔਰਤ ਹੈ। ਮੈਕਸੀਕੋ ਦੀ ਸਰਕਾਰ ਨੇ ਅਮਰੀਕਾ ਦੇ ਕਹਿਣ 'ਤੇ ਅਜਿਹਾ ਕਦਮ ਪਹਿਲੀ ਵਾਰ ਚੁੱਕਿਆ ਹੈ। ਇਨ੍ਹਾਂ ਵਿਚੋਂ ਪੰਜਾਬੀਆਂ ਦੇ ਵੀ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ ਪਰ ਇਹ ਖ਼ਬਰ ਸਾਹਮਣੇ ਆਉਣ ਤੱਕ ਇਨ੍ਹਾਂ ਸੈਂਕੜੇ ਡੀਪੋਰਟ ਭਾਰਤੀਆਂ ਵਿੱਚੋਂ ਕਿਸੇ ਪੰਜਾਬੀ ਦੇ ਹੋਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਸੀ। 

ਪੰਜਾਬੀਆਂ ਦੀ ਅਮਰੀਕਾ ਜਾ ਕੇ ਵਸਣ ਦੀ ਇੱਛਾ ਬਹੁਤ ਪੁਰਾਣੀ ਹੈ। ਗ਼ੈਰ–ਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਣ ਲਈ ਮੈਕਸੀਕੋ ਦੀ ਸਰਹੱਦ ਦੀ ਵਰਤੋਂ ਕਾਫ਼ੀ ਦੇਰ ਤੋਂ ਕੀਤੀ ਜਾਂਦੀ ਰਹੀ ਹੈ। ਬਹੁਤ ਸਾਰੇ ਪੰਜਾਬੀ ਮੈਕਸੀਕੋ ਦੇ ਰੇਗਿਸਤਾਨ ਵਿਚ ਫਸਦੇ ਵੀ ਰਹੇ ਹਨ, ਜਿੱਥੇ ਦਿਨ ਵੇਲੇ ਅੰਤਾਂ ਦੀ ਗਰਮੀ ਹੁੰਦੀ ਹੈ ਤੇ ਰਾਤ ਨੂੰ ਬਹੁਤ ਜ਼ਿਆਦਾ ਠੰਢ ਹੁੰਦੀ ਹੈ। 311 ਭਾਰਤੀਆਂ ਨੂੰ ਲੈ ਕੇ ਹਵਾਈ ਜਹਾਜ਼ ਅੱਜ ਸਵੇਰੇ 5:00 ਵਜੇ ਦਿੱਲੀ ਹਵਾਈ ਅੱਡੇ ’ਤੇ ਉੱਤਰਿਆ। ਉਹ ਕਈ ਘੰਟੇ ਹਵਾਈ ਜਹਾਜ਼ ਅੰਦਰ ਹੀ ਬੰਦ ਰੱਖੇ ਗਏ।

ਦਰਅਸਲ, ਸਰਕਾਰੀ ਏਜੰਸੀਆਂ ਨੇ ਇੱਕ–ਦੂਜੇ ਨਾਲ ਤਾਲਮੇਲ ਕਰ ਕੇ ਉਨ੍ਹਾਂ ਦੀ ਆਮਦ ਦੀਆਂ ਰਸਮੀ ਕਾਰਵਾਈਆਂ ਮੁਕੰਮਲ ਕਰਨੀਆਂ ਸਨ। ਜਿਹੜੇ ਭਾਰਤੀ ਨਾਗਰਿਕ ਵਾਪਸ ਭੇਜੇ ਗਏ ਹਨ, ਉਨ੍ਹਾਂ ਕੋਲ ਕੋਈ ਸਾਮਾਨ ਮੌਜੂਦ ਨਹੀਂ ਹੈ। ਇਸ ਦੌਰਾਨ ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਦੇ ਕਾਰਜਕਾਰੀ ਕਮਿਸ਼ਨਰ ਮਾਰਕ ਮੌਰਗਨ ਨੇ ਕਿਹਾ ਹੈ ਕਿ ਮਨੁੱਖੀ ਸਮੱਗਲਰਾਂ ਲਈ ਇਹ ਇੱਕ ਮਜ਼ਬੂਤ ਸੁਨੇਹਾ ਹੈ।

ਦੱਸ ਦੀਏ ਕਿ 311 ਭਾਰਤੀ ਨਾਗਰਿਕਾਂ ਨੂੰ ਮੈਕਸੀਕੋ ਦੀ ਸਰਕਾਰ ਵੱਲੋਂ ਡੀਪੋਰਟ ਕਰ ਕੇ ਵਾਪਸ ਭਾਰਤ ਭੇਜੇ ਜਾਣ ਨੂੰ ਲੈ ਕੇ ਟ੍ਰੈਵਲ ਏਜੰਟ ਵਿਨੈ ਹੈਰੀ ਨੇ ਅਫਸੋਸ ਜਤਾਇਆ ਹੈ। ਗੈਰ –ਕਾਨੂੰਨੀ ਢੰਗ ਨਾਲ ਜਾਣ ਵਾਲੇ ਲੋਕਾਂ ਦੇ ਨੁਕਸਾਨ ਬਾਰੇ ਦਸਦੇ ਹੋਏ ਵਿਨੈ ਹੈਰੀ ਨੇ ਸਭ ਨੂੰ ਸਲਾਹ ਦਿੱਤੀ ਹੈ ਤਾਂ ਜੋ ਆਉਂਣ ਵਾਲੇ ਸਮੇਂ ਵਿਚ ਹੋਰ ਲੋਕ ਇਸ ਤਰ੍ਹਾਂ ਦੀ ਘਟਨਾ ਦਾ ਸ਼ਿਕਾਰ ਹੋਣ ਤੋਂ ਬਚ ਸਕਣ ਕਿਉਂਕਿ ਅਜਿਹੀਆਂ ਘਟਨਾਵਾਂ ਵਿਚ ਜਿੱਥੇ ਪੈਸਾ ਖਰਾਬ ਹੁੰਦਾ ਹੈ ਉਥੇ ਹੀ ਉਨ੍ਹਾਂ ਨੂੰ ਆਪਣੀ ਜਾਨ ਤੱਕ ਗਵਾਉਂਣੀ ਪੈ ਸਕਦੀ ਹੈ। 

ਦੱਸ ਦਈਏ ਕਿ ਮੈਕਸੀਕੋ ਦਾ ਇਹ ਕਦਮ ਅਜਿਹੇ ਸਮੇਂ ਵਿਚ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੂਨ ਵਿਚ ਇਹ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੈਕਸੀਕੋ ਨੇ ਆਪਣੇ ਦੇਸ਼ ਦੀ ਸੀਮਾ ਤੋਂ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ 'ਤੇ ਲਗਾਮ ਨਾ ਲਗਾਈ ਤਾਂ ਉਹ ਦੇਸ਼ ਤੋਂ ਹੋਣ ਵਾਲੇ ਸਾਰੀਆਂ ਬਰਾਮਦਾਂ 'ਤੇ ਕਸਟਮ ਡਿਊਟੀ ਲਗਾ ਦੇਣਗੇ ਪਰ ਹੁਣ ਇਸ ਘਟਨਾ ਤੋਂ ਬਾਅਦ  ਗੈਰ-ਕਾਨੂੰਨੀ ਤਰੀਕੇ ਰਾਂਹੀ ਅਮਰੀਕਾ ਜਾਣ ਵਾਲੇ ਲੋਕਾਂ ਨੂੰ ਸਮਝਣ ਦੀ ਲੋੜ ਹੈ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਾਅ ਕੀਤਾ ਜਾ ਸਕੇ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement