ਰਵਿਦਾਸ ਮੰਦਰ ਤੋੜੇ ਜਾਣ ਦਾ ਮਾਮਲਾ !
Published : Oct 18, 2019, 3:58 pm IST
Updated : Oct 18, 2019, 5:53 pm IST
SHARE ARTICLE
Ravidas Temple
Ravidas Temple

ਕੇਂਦਰ ਸਰਕਾਰ ਉਸੇ ਜਗ੍ਹਾ ਦੇਵੇਗੀ 200 ਸਕਵਾਇਰ ਮੀਟਰ ਜ਼ਮੀਨ

ਨਵੀਂ ਦਿੱਲੀ: ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ।ਦੱਸਣਯੋਗ ਹੈ ਕਿ 200 ਸਕਵਾਇਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ 'ਚ ਉਸੇ ਜਗ੍ਹਾ ਦਿੱਤੀ ਜਾਵੇਗੀ, ਜਿੱਥੇ ਗੁਰੁ ਰਵਿਦਾਸ ਮੰਦਰ ਨੂੰ ਤੋੜਿਆ ਗਿਆ ਸੀ।

ProtestProtest

ਕਾਬਲੇਗੌਰ ਹੈ ਕਿ ਸਰਕਾਰ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕੋਰਟ ਨੂੰ ਦੱਸਿਆ ਕਿ ਭਗਤਾਂ ਦੀ ਇਕ ਕਮੇਟੀ ਨੂੰ ਮੰਦਰ ਨਿਰਮਾਣ ਲਈ ਸਰਕਾਰ ਜ਼ਮੀਨ ਦੇਵੇਗੀ ਅਤੇ ਕੋਰਟ ਨੇ ਸਰਕਾਰ ਦੇ ਪ੍ਰਸਤਾਵ ਨੂੰ ਰਿਕਾਰਡ 'ਚ ਲੈ ਲਿਆ ਹੈ ਅਤੇ ਇਸ ਮਾਮਲੇ 'ਚ ਸੁਪਰੀਮ ਕੋਰਟ ਸੋਮਵਾਰ ਨੂੰ ਫੈਸਲਾ ਸੁਣਾਏਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਵੱਖ-ਵੱਖ ਜੱਥੇਬੰਦੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ।

PhotoPhoto

ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ ਵਿਚ ਰਵਿਦਾਸ ਭਾਈਚਾਰੇ ਦੇ ਲੋਕ ਅਤੇ ਬਹੁਜਨ ਸਮਾਜ ਪਾਰਟੀ ਦੀਆਂ ਵੱਖ-ਵੱਖ ਦਲਿਤ ਸਮਾਜ ਸੰਸਥਾਵਾਂ ਵੱਲੋਂ ਡੀਸੀ ਦਫਤਰ  ਦੇ ਸਾਹਮਣੇ ਬੈਠ ਕੇ ਭੁੱਖ ਹੜਤਾਲ ਵੀ ਕੀਤੀ ਗਈ ਸੀ। ਉਹਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਕੇਂਦਰ ਸਰਕਾਰ ਵੱਲੋਂ ਉਸੇ ਜਗ੍ਹਾਂ 'ਤੇ ਰਵਿਦਾਸ ਮੰਦਿਰ ਦੀ ਮੁੜ ਤੋਂ ਉਸਾਰੀ ਕਰਵਾਈ ਜਾਵੇ।

PhotoPhoto

ਇੰਨਾਂ ਹੀ ਨਹੀਂ ਰਵਿਦਾਸ ਦਾ ਮੰਦਿਰ ਢਾਹੇ ਜਾਣ ਦੇ ਰੋਸ ਵੱਜੋਂ ਕਈ ਜਥੇਬੰਦੀਆਂ ਤੇ ਰਵਿਦਾਸ ਭਾਈਚਾਰੇ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਠੀ ਦੇ ਘੇਰਾਓ ਦਾ ਫੈਸਲਾ ਵੀ ਕੀਤਾ ਗਿਆ ਸੀ, ਨੂੰ ਲੈ ਕੇ ਮੁਕਤਸਰ ਦੇ ਹਲਕਾ ਲੰਬੀ ਪਿੰਡ ਬਾਦਲ 'ਚ ਸੁਰੱਖਿਆ ਦੇ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਉੱਥੇ ਹੀ ਪੁਲਿਸ ਵੱਲੋਂ ਬਾਦਲ ਪਿੰਡ ਨੁੰ ਜਾਣ ਵਾਲੇ ਹਰ ਰਸਤੇ 'ਤੇ ਨਾਕੇਬੰਦੀ ਕੀਤੀ ਗਈ ਹੈ।

ਦੱਸ ਦੇਈਏ ਕਿ ਗੁਰੂ ਰਵਿਦਾਸ ਦਾ ਇਤਿਹਾਸਿਕ ਮੰਦਰ ਤੋੜੇ ਜਾਣ ਦਾ ਮਾਮਲਾ ਭੱਖਣ 'ਤੇ ਰਵੀਦਾਸੀਏ ਭਾਈਚਾਰੇ ਵੱਲੋ ਕਈ ਜਿਲ੍ਹਆਂ ਵਿਚ 13 ਅਗਸਤ ਨੂੰ ਪੰਜਾਬ ਬੰਦ ਅਤੇ 21 ਅਗਸਤ ਨੂੰ ਦਿੱਲੀ ਵਿੱਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪਰਗਟ ਕੀਤਾ ਗਿਆ ਸੀ। ਜਿਸ ਦੌਰਾਨ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement