24 ਘੰਟਿਆਂ 'ਚ 72,614 ਮਰੀਜ਼ ਹੋਏ ਠੀਕ, ਕੇਂਦਰੀ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਰਿਪੋਰਟ
Published : Oct 18, 2020, 11:58 am IST
Updated : Oct 18, 2020, 11:58 am IST
SHARE ARTICLE
corona
corona

ਕੇਂਦਰੀ ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਿਕ ਦੇਸ਼ ਵਿੱਚ ਕੋਰੋਨਾਕੇਸਾਂ ਦੀ ਕੁਲ ਗਿਣਤੀ 74 ਲੱਖ 94 ਹਜ਼ਾਰ ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਆਏ ਦਿਨ ਵੱਡੀ ਤਦਾਦ 'ਚ ਕੋਰੋਨਾ ਕੇਸ ਦਰਜ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 61,871 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ, ਜਦਕਿ 72,614 ਮਰੀਜ਼ ਵੀ ਠੀਕ ਹੋਏ ਹਨ। ਹਾਲਾਂਕਿ 1033 ਮਰੀਜ਼ਾਂ ਨੇ ਆਪਣੀ ਜਾਨ ਵੀ ਗੁਆਈ। 

corona casescorona cases

ਸਿਹਤ ਮੰਤਰਾਲੇ ਦੀ ਰਿਪੋਰਟ --
ਕੇਂਦਰੀ ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਿਕ ਦੇਸ਼ ਵਿੱਚ ਕੋਰੋਨਾਕੇਸਾਂ ਦੀ ਕੁਲ ਗਿਣਤੀ 74 ਲੱਖ 94 ਹਜ਼ਾਰ ਨੂੰ ਪਾਰ ਕਰ ਗਈ ਹੈ। ਇਨ੍ਹਾਂ ਵਿੱਚੋਂ ਇੱਕ ਲੱਖ 14 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਿਕਵਰੀ ਕੇਸਾਂ ਦੀ ਗਿਣਤੀ 65 ਲੱਖ 97 ਹਜ਼ਾਰ ਤੱਕ ਪਹੁੰਚ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 7 ਲੱਖ 83 ਹਜ਼ਾਰ ਹੋ ਗਈ ਹੈ।

Corona Test
 

ਰਾਜਾਂ  ਦੀ ਰਿਪੋਰਟ 
ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ, ਮੌਤ ਦਰ ਤੇ ਰਿਕਵਰੀ ਦਰ ਦੀ ਸਭ ਤੋਂ ਵੱਧ ਪ੍ਰਤੀਸ਼ਤਤਾ ਹੈ। ਦੁਨੀਆਂ ਦੀ ਗੱਲ ਕਰੀਏ ਤੇ ਸਭ ਤੋਂ ਵੱਧ ਕੇਸ ਦੀ ਗਿਣਤੀ 'ਚ ਭਾਰਤ ਦੂਜੇ ਨੰਬਰ ਤੇ ਹੈ। ਮੌਤਾਂ ਦੇ ਆਂਕੜੇ  ਦੇ ਮੁਤਾਬਿਕ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਦਾ ਨੰਬਰ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement