ਰਣਜੀਤ ਸਿੰਘ ਕਤਲ ਮਾਮਲੇ ’ਚ ਸੌਦਾ ਸਾਧ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
Published : Oct 18, 2021, 8:04 am IST
Updated : Oct 18, 2021, 8:11 am IST
SHARE ARTICLE
Sauda Sadh
Sauda Sadh

ਸੀਬੀਆਈ ਨੇ ਕੋਰਟ ’ਚ ਸੌਦਾ ਸਾਧ ਨੂੰ ਫਾਂਸੀ ਦੇਣ ਦੀ ਕੀਤੀ ਸੀ ਮੰਗ

 

ਪੰਚਕੂਲਾ (ਅੰਕੁਰ ਤਾਂਗੜੀ) : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ’ਚ 18 ਅਕਤੂਬਰ ਭਾਵ ਅੱਜ ਪੰਚਕੂਲਾ ਦੀ ਸੀਬੀਆਈ ਅਦਾਲਤ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਨੇ ਪਹਿਲਾਂ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿਤਾ ਹੋਇਆ ਹੈ।

  ਹੋਰ ਵੀ ਪੜ੍ਹੋ: ਪਾਕਿਸਤਾਨੀ ਸਿੱਖ ਲੜਕੀ ਨੇ ਦਸਵੀਂ 'ਚ ਅੱਵਲ ਆ ਕੇ ਦੁਨੀਆਂ ਭਰ ਦੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ

Sauda SadhSauda Sadh

 

ਅਦਾਲਤ ਨੇ ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿਤਾ ਹੋਇਆ ਹੈ। ਪਿਛਲੀ ਸੁਣਵਾਈ ਦੌਰਾਨ ਸੀਬੀਆਈ ਨੇ ਕੋਰਟ ’ਚ ਬਾਬਾ ਰਾਮ ਰਹੀਮ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਸੀ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਨੇ ਅੱਠ ਪੰਨਿਆਂ ਦੀ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜਿਸ ਵਿਚ ਸਾਧ ਨੇ 100 ਤੋਂ ਜ਼ਿਆਦਾ ਚੰਗੇ ਕੰਮਾਂ ਦਾ ਜ਼ਿਕਰ ਕੀਤਾ ਸੀ।

Sauda Sadh appeals for parole, says he wants to farmSauda Sadh 

ਜਾਣਕਾਰੀ ਮੁਤਾਬਕ ਸੌਦਾ ਸਾਧ ਪਿਛਲੀ ਸੁਣਵਾਈ ਦੌਰਾਨ ਹੱਥ ਜੋੜ ਕੇ ਰਹਿਮ ਦੀ ਅਪੀਲ ਕਰ ਰਿਹਾ ਸੀ। ਮਾਮਲੇ ਦੇ ਮੁੱਖ ਦੋਸ਼ੀ ਦੀ ਪੇਸ਼ੀ ਰੋਹਤਕ ਦੀ ਸੁਨਾਰੀਆ ਜੇਲ ਤੋਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਸੀ, ਜਦਕਿ ਚਾਰ ਦੋਸ਼ੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿਤਾ ਸੀ। ਰਣਜੀਤ ਸਿੰਘ ਕਤਲ ਮਾਮਲੇ ਵਿਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

  ਹੋਰ ਵੀ ਪੜ੍ਹੋ: ਅੱਜ ਦੇਸ਼ ਭਰ 'ਚ 6 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement