
ਗੁਰਦਾਸਪੁਰ ਵਿਖੇ ਬਟਾਲਾ ਰੇਲਵੇ ਸਟੇਸ਼ਨ 'ਤੇ ਤਿੰਨ ਕਿਸਾਨਾਂ ਨੇ ਹੀ ਅੰਮ੍ਰਿਤਸਰ ਤੋਂ ਆ ਰਹੀ ਟਰੇਨ ਨੂੰ ਰੋਕ ਦਿੱਤਾ।
ਗੁਰਦਾਸਪੁਰ (ਨਿਤਿਨ ਲੂਥਰਾ): ਲਖੀਮਪੁਰ ਖੀਰੀ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰਦਿਆਂ ਅੱਜ ਕਿਸਾਨਾਂ ਵਲੋਂ ਵੱਖ-ਵੱਖ ਥਾਈਂ ਰੇਲਾਂ ਰੋਕੀਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਦੇਸ਼ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਚਲਦਿਆਂ ਗੁਰਦਾਸਪੁਰ ਵਿਖੇ ਬਟਾਲਾ ਰੇਲਵੇ ਸਟੇਸ਼ਨ 'ਤੇ ਤਿੰਨ ਕਿਸਾਨਾਂ ਨੇ ਹੀ ਅੰਮ੍ਰਿਤਸਰ ਤੋਂ ਆ ਰਹੀ ਟਰੇਨ ਨੂੰ ਰੋਕ ਦਿੱਤਾ।
Three Farmers Stopped train at batala station
ਹੋਰ ਪੜ੍ਹੋ: 24 ਘੰਟਿਆਂ ਵਿਚ ਹਰਿਆਣਾ 'ਚ 800 ਅਤੇ ਪੰਜਾਬ ਵਿਚ 700 ਥਾਵਾਂ ’ਤੇ ਸਾੜੀ ਗਈ ਪਰਾਲੀ
ਮੋਢੇ ’ਤੇ ਕਿਸਾਨੀ ਝੰਡੇ ਰੱਖ ਕੇ ਇਹ ਕਿਸਾਨ ਸਵੇਰ 9 ਵਜੇ ਹੀ ਰੇਲਵੇ ਸਟੇਸ਼ਨ ਉੱਤੇ ਪਹੁੰਚ ਗਏ ਜਦਕਿ ਬਾਕੀ ਕਿਸਾਨ ਬਾਅਦ ਵਿਚ ਉੱਥੇ ਪਹੁੰਚੇ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਕਿਸਾਨ ਸ਼ੇਰ-ਏ-ਪੰਜਾਬ ਸਿੰਘ ਨੇ ਕਿਹਾ ਕਿ ਇਹ ਅੰਦੋਲਨ ਸਾਰੇ ਕਿਸਾਨਾਂ ਦਾ ਅੰਦੋਲਨ ਹੈ, ਇਹ ਇਕ ਕਿਸਾਨ ਜਾਂ ਤਿੰਨ ਕਿਸਾਨਾਂ ਦਾ ਮਸਲਾ ਨਹੀਂ ਹੈ। ਇੱਥੇ ਇਕੱਲਾ-ਇਕੱਲਾ ਬੰਦਾ ਸਵਾ ਲੱਖ ਦੇ ਬਰਾਬਰ ਹੈ।
Three Farmers Stopped train at batala station
ਹੋਰ ਪੜ੍ਹੋ: ਫੁੱਲਾਂ ਵਾਲੀ ਗੱਡੀ 'ਚ ਅਬੋਹਰ ਪਹੁੰਚੇ ਸੁਖਬੀਰ ਬਾਦਲ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
ਉਹਨਾਂ ਕਿਹਾ ਕਿ ਉਹਨਾਂ ਨੇ ਸਵੇਰੇ ਹੀ ਚਿਤਾਵਨੀ ਦਿੱਤੀ ਸੀ ਕਿ 10 ਵਜੇ ਤੋਂ ਬਾਅਦ ਕੋਈ ਵੀ ਚੀਜ਼ ਸਟੇਸ਼ਨ ਤੋਂ ਹਿੱਲਣ ਨਹੀਂ ਦਿੱਤੀ ਜਾਵੇਗੀ। ਉਹਨਾਂ ਨੇ 9 ਵਜੇ ਪਹੁੰਚਣ ਤੋਂ ਬਾਅਦ ਅਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਉਹਨਾਂ ਦੇ ਨਾਲ ਕਿਸਾਨ ਹਰਭਜਨ ਸਿੰਘ ਅਤੇ ਕਿਸਾਨ ਦਰਸ਼ਨ ਸਿੰਘ ਵੀ ਮੌਜੂਦ ਸਨ।
Three Farmers Stopped train at batala station
ਹੋਰ ਪੜ੍ਹੋ: ਪ੍ਰਿਯੰਕਾ ਗਾਂਧੀ ਦਾ ਕੇਂਦਰ ’ਤੇ ਹਮਲਾ, ‘ਹਵਾਈ ਚੱਪਲ ਵਾਲਿਆਂ ਦਾ ਸੜਕ ’ਤੇ ਚੱਲਣਾ ਵੀ ਹੋਇਆ ਮੁਸ਼ਕਿਲ’
ਦੱਸ ਦਈਏ ਕਿ ਇਹ ਟਰੇਨ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੀ। ਟਰੇਨ ਸਵਾਰੀਆਂ ਨਾਲ ਭਰੀ ਹੋਈ ਸੀ। ਸਵਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪਰ ਇਹ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।