AAP ਦਾ ਭਾਜਪਾ ਨੂੰ ਮੋੜਵਾਂ ਜਵਾਬ- CBI ਤੇ ED ਨੂੰ ਲੈ ਕੇ ਪੀਐਮ ਮੋਦੀ ਦਾ ਕਰਾਇਆ ਜਾਵੇ ‘ਲਾਈ ਡਿਟੈਕਟਰ’ ਟੈਸਟ
Published : Oct 18, 2022, 6:44 pm IST
Updated : Oct 18, 2022, 6:44 pm IST
SHARE ARTICLE
BJP should ask PM Modi to undergo lie detector test: AAP
BJP should ask PM Modi to undergo lie detector test: AAP

ਭਾਜਪਾ ਨੇਤਾ ਕਪਿਲ ਮਿਸ਼ਰਾ ਦੇ ਬਿਆਨ 'ਤੇ 'ਆਪ' ਦੀ ਪ੍ਰਤੀਕਿਰਿਆ ਆਈ ਹੈ।

 

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਲਾਈ ਡਿਟੈਕਟਰ’ ਜਾਂਚ ਕਰਵਾਉਣ ਲਈ ਕਹਿਣਾ ਚਾਹੀਦਾ ਹੈ ਅਤੇ ਇਹ ਵੀ ਕਹਿਣਾ ਚਾਹੀਦਾ ਹੈ ਕਿ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨਿਰਪੱਖ ਏਜੰਸੀਆਂ ਹਨ ਅਤੇ ਉਹਨਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਭਾਜਪਾ ਨੇਤਾ ਕਪਿਲ ਮਿਸ਼ਰਾ ਦੇ ਬਿਆਨ 'ਤੇ 'ਆਪ' ਦੀ ਪ੍ਰਤੀਕਿਰਿਆ ਆਈ ਹੈ। ਮਿਸ਼ਰਾ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਉਹਨਾਂ ਦੇ ਇਸ ਦਾਅਵੇ ’ਤੇ ‘ਲਾਈ ਡਿਟੈਕਟਰ’ ਜਾਂਚ ਕਰਵਾਉਣ ਦੀ ਚੁਣੌਤੀ ਦਿੱਤੀ ਸੀ ਕਿ ਸੀਬੀਆਈ ਨੇ ਉਹਨਾਂ 'ਤੇ 'ਆਪ' ਛੱਡਣ ਅਤੇ ਭਾਜਪਾ 'ਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਜਪਾ ਨੇਤਾ ਨੇ ਇਹ ਵੀ ਕਿਹਾ ਸੀ ਕਿ ਸਿਸੋਦੀਆ ਦਾ ਦੋਸ਼ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਘੁਟਾਲੇ ਦੀ ਏਜੰਸੀ ਦੀ ਜਾਂਚ ਨੂੰ "ਪ੍ਰਭਾਵਿਤ" ਕਰਨ ਦੀ "ਬੇਸ਼ਰਮੀ ਭਰੀ" ਕੋਸ਼ਿਸ਼ ਸੀ।

'ਆਪ' ਦੇ ਮੁੱਖ ਬੁਲਾਰੇ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, ''ਭਾਜਪਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਲਾਈ ਡਿਟੈਕਟਰ' ਅਤੇ ਨਾਰਕੋ-ਵਿਸ਼ਲੇਸ਼ਣ ਟੈਸਟ ਕਰਵਾਉਣ ਲਈ ਕਹਿਣਾ ਚਾਹੀਦਾ ਹੈ ਅਤੇ ਬੋਲਣਾ ਚਾਹੀਦਾ ਹੈ ਕਿ ਸੀਬੀਆਈ ਅਤੇ ਈਡੀ ਖੁਦਮੁਖਤਿਆਰ ਅਤੇ ਨਿਰਪੱਖ ਏਜੰਸੀਆਂ ਹਨ ਅਤੇ ਉਹਨਾਂ ਦਾ ਭਾਜਪਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਉਹਨਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਖੁਦਮੁਖਤਿਆਰੀ ਅਤੇ ਸੁਤੰਤਰਤਾ ਦੇਸ਼ ਵਿਚ "ਸਭ ਤੋਂ ਵੱਡਾ ਝੂਠ" ਹੈ ਅਤੇ ਉਹਨਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਵਿਚ ਆਪਣੇ ਸੰਬੋਧਨ ਦੌਰਾਨ ਸੀਬੀਆਈ ਅਤੇ ਈਡੀ ਬਾਰੇ "ਸੱਚਾਈ ਦਾ ਖੁਲਾਸਾ” ਕਰਨ। ਭਾਰਦਵਾਜ ਨੇ ਦੋਸ਼ ਲਾਇਆ ਕਿ ਪੀਐਮ ਮੋਦੀ ਝੂਠ ਬੋਲਣ ਵਿਚ ਦੇਸ਼ ਦੇ ਬਾਕੀ ਨੇਤਾਵਾਂ ਤੋਂ ਅੱਗੇ ਹਨ। ਉਹਨਾਂ ਕਿਹਾ, "ਪ੍ਰਧਾਨ ਮੰਤਰੀ ਨੂੰ 'ਲਾਈ ਡਿਟੈਕਟਰ' ਅਤੇ 'ਨਾਰਕੋ-ਵਿਸ਼ਲੇਸ਼ਣ' ਟੈਸਟ ਕਰਵਾਉਣੇ ਚਾਹੀਦੇ ਹਨ ਅਤੇ ਇਹ ਕਹਿਣਾ ਚਾਹੀਦਾ ਹੈ ਕਿ ਉਹਨਾਂ ਦਾ ਦੋਸਤ ਉਹਨਾਂ ਲੋਕਾਂ ਵਿਚ ਸ਼ਾਮਲ ਨਹੀਂ ਸੀ ਜਿਨ੍ਹਾਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement