NIA ਦਾ ਗੈਂਗਸਟਰਾਂ, ਨਸ਼ਾ ਤਸਕਰਾਂ 'ਤੇ ਸ਼ਿਕੰਜ਼ਾ! ਦਿੱਲੀ, ਪੰਜਾਬ ਸਮੇਤ ਕਈ ਸੂਬਿਆਂ 'ਚ ਕੀਤੀ ਛਾਪੇਮਾਰੀ
Published : Oct 18, 2022, 9:28 am IST
Updated : Oct 18, 2022, 9:41 am IST
SHARE ARTICLE
NIA torture on gangsters
NIA torture on gangsters

ਟੀਮ ਵੱਲੋ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਚਕਾਰ ਚੱਲ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਕੀਤੀ ਗਈ

 


ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ ਵੱਲੋਂ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨ. ਸੀ. ਆਰ. ਖੇਤਰਾਂ 'ਚ ਛਾਪੇਮਾਰੀ ਕੀਤੀ ਗਈ। ਟੀਮ ਵੱਲੋ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਚਕਾਰ ਚੱਲ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਕੀਤੀ ਗਈ। ਐੱਨ. ਆਈ. ਏ. ਨੇ ਪੰਜਾਬ 'ਚ ਵੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।

NIA ਦੀ ਟੀਮ ਚ 25 ਤੋਂ ਵੱਧ ਮੈਂਬਰ ਮੌਜੂਦ ਹਨ। ਗਾਂਗਸਟਰਾਂ ਦੇ ਟਿਕਾਣਿਆ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਝੱਜਰ ‘ਚ ਸਵੇਰੇ 4 ਵਜੇ ਤੋਂ ਛਾਪੇਮਾਰੀ ਚੱਲ ਰਹੀ ਹੈ। ਇਸ ਤੋਂ ਇਲਾਵਾ ਬਠਿੰਡਾ ‘ਚ ਵੀ ਕਬੱਡੀ ਪ੍ਰਮੋਟਰ ਦੇ ਘਰ  ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵਲੋਂ ਦਿੱਲੀ ਸਮੇਤ 10 ਥਾਵਾਂ ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹੁਣ ਤੱਕ ਕਈ ਗੈਂਗਸਟਰਾਂ ਤੇ ਗੁਰਗਿਆਂ ਖਿਲ਼ਾਫ ਕਾਰਵਾਈ ਕੀਤੀ ਜਾ ਚੁੱਕੀ ਹੈ।

ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਨਰੇਸ਼ ਸੇਠੀ ਜੋ ਕਿ ਅਪਰਾਧਿਕ ਕਤਲ ਤੇ ਫਿਰੌਤੀ ਦੇ ਕੇਸ ’ਚ ਤਿਹਾੜ ਜੇਲ੍ਹ ’ਚ ਬੰਦ ਹੈ, ਉਸ ਦੇ ਪਰਿਵਾਰ ਤੋਂ ਵੀ ਐੱਨਆਈਏ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੋਨੀਪਤ ਚ ਵੀ ਐੱਨਆਈਏ ਨੇ ਵੱਡਾ ਐਕਸ਼ਨ ਲਿਆ ਹੈ ਲਾਰੈਂਸ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਟਿਕਾਣਿਆ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਜੂ ਬਸੋਦੀ ਤੇ ਅਕਸ਼ੇ ਪੱਲੜਾ ਦੇ ਟਿਕਾਣਿਆ ’ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸਵੇਰ ਤੋਂ ਹੀ ਇਨ੍ਹਾਂ ਦੇ ਮਕਾਨ ਖੰਗਾਲੇ ਜਾ ਰਹੇ ਹਨ। 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement