ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਇਜ਼ਰਾਈਲ ਦਾ ਹਵਾਈ ਹਮਲਾ!

By : GAGANDEEP

Published : Oct 18, 2023, 9:45 am IST
Updated : Oct 18, 2023, 9:51 am IST
SHARE ARTICLE
PHOTO
PHOTO

ਹਮਾਸ ਦਾ ਦਾਅਵਾ-ਹਮਲੇ 'ਚ 500 ਲੋਕਾਂ ਦੀ ਹੋਈ ਮੌਤ

 

ਨਵੀਂ ਦਿੱਲੀ : ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 10 ਦਿਨਾਂ ਤੋਂ ਜੰਗ ਚੱਲ ਰਹੀ ਹੈ। ਇਹ ਜੰਗ ਹੋਰ ਵੀ ਹਮਲਾਵਰ ਹੋ ਗਈ ਹੈ। ਇਸ ਦੌਰਾਨ ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਇੱਕ ਹਸਪਤਾਲ ‘ਤੇ ਹਵਾਈ ਹਮਲਾ ਕੀਤਾ ਹੈ, ਜਿਸ ‘ਚ 500 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮਿਲ ਰਹੀ ਹੈ।

ਹਮਾਸ ਨੇ ਇਸ ਹਮਲੇ ਨੂੰ ਇਜ਼ਰਾਈਲ ਵੱਲੋਂ ਕੀਤਾ ਗਿਆ ਨਸਲਕੁਸ਼ੀ ਦੱਸਿਆ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਇਹ ਹਾਦਸਾ ਹਮਾਸ ਦੇ ਰਾਕੇਟ ਦੇ ਗਲਤ ਫਾਇਰ ਕਾਰਨ ਹੋਇਆ ਹੈ।

ਉਧਰ ਹਮਾਸ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਇਜ਼ਰਾਈਲੀ ਫੌਜ ਨੇ ਮੱਧ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਕੀਤਾ। ਇਸ ਹਸਪਤਾਲ ਨੂੰ ਗਾਜ਼ਾ ਪੱਟੀ ਦਾ ਆਖਰੀ ਈਸਾਈ ਹਸਪਤਾਲ ਦੱਸਿਆ ਜਾ ਰਿਹਾ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਫੌਜ ਨੇ ਦੇਰ ਸ਼ਾਮ ਅਲ ਅਹਲੀ ਅਬਰੀ ਬੈਪਟਿਸਟ ਹਸਪਤਾਲ ‘ਤੇ ਹਵਾਈ ਹਮਲਾ ਕੀਤਾ, ਜਿਸ ‘ਚ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement