Madhya Pradesh ਵਿਚ ਭਿਆਨਕ ਸੜਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ
Published : Oct 18, 2025, 12:08 pm IST
Updated : Oct 18, 2025, 12:08 pm IST
SHARE ARTICLE
Car Parts Blown Off in Horrific Road Accident in Madhya Pradesh Latest News in Punjabi 
Car Parts Blown Off in Horrific Road Accident in Madhya Pradesh Latest News in Punjabi 

3 ਲੋਕਾਂ ਦੀ ਮੌਕੇ 'ਤੇ ਹੀ ਮੌਤ, 1 ਗੰਭੀਰ ਜ਼ਖ਼ਮੀ

Car Parts Blown Off in Horrific Road Accident in Madhya Pradesh Latest News in Punjabi ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਉਜੈਨ ਵਿਚ ਇਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ। ਬੀਤੀ ਰਾਤ ਇਕ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅੰਦਰ ਬੈਠੇ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਲਗਭਗ 12:30 ਵਜੇ ਉਜੈਨ ਦੇ ਘਾਟੀਆ ਖੇਤਰ ਵਿਚ ਵਾਪਰਿਆ। ਹਾਦਸੇ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਧਾਇਕ ਸਤੀਸ਼ ਮਾਲਵੀਆ ਨੇ ਦਿਤੀ ਜਾਣਕਾਰੀ
ਘਾਟੀਆ ਦੇ ਵਿਧਾਇਕ ਸਤੀਸ਼ ਮਾਲਵੀਆ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਿੰਨ ਮ੍ਰਿਤਕਾਂ ਦੀ ਉਮਰ ਲਗਭਗ 20-22 ਸਾਲ ਸੀ ਤੇ ਉਨ੍ਹਾਂ ਵਿਚੋਂ ਇਕ ਐਮ.ਬੀ.ਏ. ਦਾ ਵਿਦਿਆਰਥੀ ਸੀ।

ਸਤੀਸ਼ ਦੇ ਅਨੁਸਾਰ, ਇਹ ਹਾਦਸਾ ਰਾਤ 12:30 ਵਜੇ ਦੇ ਕਰੀਬ ਘਾਟੀਆ ਖੇਤਰ ਦੇ ਜੇਠਲ ਨੇੜੇ ਵਾਪਰਿਆ। ਹਾਦਸੇ ਵਿਚ ਤਿੰਨ ਹੋਣਹਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਤਿੰਨੋਂ ਵਡਨਗਰ ਖੇਤਰ ਦੇ ਰਹਿਣ ਵਾਲੇ ਹਨ। ਉਨ੍ਹਾਂ ਇਸ ਹਾਦਸੇ ਪ੍ਰਤੀ ਅਪਣੀ ਸੰਵੇਦਨ ਪ੍ਰਗਟ ਕਰਦਿਆਂ ਕਿਹਾ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਮੈਂ ਹਾਦਸੇ ਤੋਂ ਪਰਵਾਰਾਂ ਨੂੰ ਮਿਲਣ ਆਇਆ ਹਾਂ। ਇਸ ਦੁੱਖ ਦੀ ਘੜੀ ’ਚ ਮੈਂ ਪੀੜਤ ਪਰਵਾਰਾਂ ਨਾਲ ਖੜਾ ਹਾਂ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਾ ਹਾਂ।

ਜਾਣਕਾਰੀ ਅਨੁਸਾਰ ਕਾਰ ਵਿਚ ਚਾਰ ਲੋਕ ਸਵਾਰ ਸਨ। ਉਹ ਮਾਂ ਬਗਲਾਮੁਖੀ ਮੰਦਰ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ ਸਨ, ਹਾਲਾਂਕਿ, ਉਨ੍ਹਾਂ ਦੀ ਕਾਰ ਸੜਕ ਦੇ ਦੂਜੇ ਪਾਸੇ ਜਾ ਰਹੀ ਸੀ। ਉਲਟ ਦਿਸ਼ਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਕੰਟੇਨਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ 22 ਸਾਲਾ ਆਦਿਤਿਆ ਪੰਡਯਾ, 20 ਸਾਲਾ ਅਭੈ ਪੰਡਤ ਅਤੇ 50 ਸਾਲਾ ਰਾਜੇਸ਼ ਰਾਵਲ ਵਜੋਂ ਹੋਈ ਹੈ। 20 ਸਾਲਾ ਸ਼ੈਲੇਂਦਰ ਆਚਾਰੀਆ ਦੀ ਹਾਲਤ ਗੰਭੀਰ ਹੈ ਅਤੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕਾਰ ਨੂੰ ਟੱਕਰ ਮਾਰਨ ਵਾਲੇ ਟੈਂਕਰ ਦਾ ਡਰਾਈਵਰ ਫ਼ਰਾਰ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

(For more news apart from Car Parts Blown Off in Horrific Road Accident in Madhya Pradesh Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement