ਖ਼ਬਰਾਂ |

ਤਾਜ਼ਾ |

ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਪੰਜਾਬ ਤੋਂ ਬਿਹਾਰ ਜਾ ਰਹੀ ਬੱਸ, ਦੋ ਦੀ ਮੌਤ, ਕਈ ਜ਼ਖ਼ਮੀ
Published : Nov 18, 2020, 12:57 pm IST
Updated : Nov 18, 2020, 12:57 pm IST
SHARE ARTICLE
road accident
road accident

ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 30 ਜ਼ਖ਼ਮੀ ਹੋ ਗਏ ਹਨ।

ਮੁਰਾਦਾਬਾਦ: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਮੁਰਾਦਾਬਾਦ ਵਿੱਚ ਨੈਸ਼ਨਲ ਹਾਈਵੇ-24 ‘ਤੇ ਪੰਜਾਬ ਤੋਂ ਬਿਹਾਰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਬੱਸ ਦੀ ਜ਼ਬਰਦਸਤ ਟੱਕਰ ਹੋਈ। 

bus

ਹਾਦਸੇ ਤੋਂ ਬਾਅਦ ਬੱਸ ਡਿਵਾਈਡਰ ਨੂੰ ਪਾਰ ਕਰਦਿਆਂ ਸੜਕ ਤੋਂ ਹੇਠਾਂ ਉੱਤਰ ਗਈ ਤੇ ਇੱਕ ਪਲਾਟ ਦੀ ਕੰਧ ਤੋੜਦੀ ਹੋਈ ਅੰਦਰ ਵੜ ਗਈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਬਚਾਅ ਅਭਿਆਨ ਚਲਾਇਆ ਤੇ ਬੱਸ 'ਤੇ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਜਾਣਕਾਰੀ ਅਨੁਸਾਰ ਬੱਸ ਵਿੱਚ 80 ਮਜ਼ਦੂਰ ਸਵਾਰ ਸੀ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 30 ਜ਼ਖ਼ਮੀ ਹੋ ਗਏ ਹਨ। 

bus accident

ਜ਼ਿਕਰਯੋਗ ਹੈ ਕਿ ਮੁਰਾਦਾਬਾਦ ਦੇ ਥਾਣਾ ਖੇਤਰ ਮੂਦਾਬਾਦ ਦੇ ਨੈਸ਼ਨਲ ਹਾਈਵੇਅ 'ਤੇ ਦਲਪਤਪੁਰ ਜ਼ੀਰੋ ਪੁਆਇੰਟ ਨੇੜੇ ਪੰਜਾਬ ਦੇ ਮੰਡੀ ਤੋਂ ਬੇਤੀਆ ਜਾ ਰਹੀ ਇੱਕ ਨਿੱਜੀ ਬੱਸ ਦੀ ਟਰੱਕ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਮਰੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement