ਗੁਜਰਾਤ ਹਾਦਸੇ 'ਤੇ ਪੀਐਮ ਮੋਦੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Published : Nov 18, 2020, 12:15 pm IST
Updated : Nov 18, 2020, 12:15 pm IST
SHARE ARTICLE
PM Modi
PM Modi

ਤੜਕੇ 3 ਵਜੇ ਟੈਂਪੂ ਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ, 11 ਲੋਕਾਂ ਦੀ ਮੌਤ

ਵਡੋਦਰਾ: ਗੁਜਰਾਤ ਦੇ ਵਡੋਦਰਾ ਵਿਚ ਟੈਂਪੂ ਅਤੇ ਡੰਪਰ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਸਬੰਧੀ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, ''ਵਡੋਦਰਾ 'ਚ ਵਾਪਰੇ ਹਾਦਸੇ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਲਿਆ ਹੈ ਅਤੇ ਪ੍ਰਮਾਤਮਾ ਕੋਲ ਪ੍ਰਾਰਥਨਾ ਕਰਦਾ ਹਾਂ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣ। ਹਾਦਸੇ ਵਾਲੀ ਥਾਂ 'ਤੇ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।'' 

Gujarat Accident Gujarat Accident

ਦੱਸ ਦਈਏ ਕਿ ਵਾਘੋਡੀਆ ਕ੍ਰਾਸਿੰਗ ਹਾਈਵੇਅ 'ਤੇ ਬੁੱਧਵਾਰ ਸਵੇਰੇ ਟੈਂਪੂ ਤੇ ਡੰਪਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 19 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਸਵੇਰੇ 3 ਵਜੇ ਵਾਪਰਿਆ।

ਮ੍ਰਿਤਕਾਂ ਵਿਚ 1 ਬੱਚੇ ਅਤੇ 5 ਔਰਤਾਂ ਵੀ ਸ਼ਾਮਲ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਘਟਨਾ 'ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਵੀ ਦੁੱਖ ਜ਼ਾਹਰ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, 'ਵਡੋਦਰਾ ਕੋਲ ਇਕ ਸੜਕ ਹਾਦਸੇ ਕਾਰਨ ਜਾਨਮਾਲ ਦੇ ਨੁਕਸਾਨ ਤੋਂ ਦੁਖੀ ਹਾਂ। ਅਧਿਕਾਰੀਆਂ ਨੂੰ ਸਾਰੀਆਂ ਜ਼ਰੂਰਤਾਂ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਜੋ ਲੋਕ ਜ਼ਖਮੀ ਹੋਏ, ਉਹ ਜਲਦ ਹੀ ਠੀਕ ਹੋ ਜਾਣ। ਮੈਂ ਵਿਛੜੀਆਂ ਰੂਹਾਂ ਲਈ ਅਰਦਾਸ ਕਰਦਾ ਹਾਂ'।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement