
ਪ੍ਰਧਾਨ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨਾਲ ਫੋਨ 'ਤੇ ਗੱਲਬਾਤ ਕੀਤੀ। ਦੋਨੇਂ ਨੇਤਾਵਾਂ ਨੇ ਕੋਰੋਨਾ ਵਾਇਰਸ ਤੋਂ ਲੈ ਕੇ ਜਲਵਾਯੂ ਪਰਿਵਰਤਨ ਤੱਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਦੋਵੇਂ ਦੇਸ਼ਾਂ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਬਰਕਰਾਰ ਰੱਖਣ ਲਈ ਅਪਣੀ ਦ੍ਰਿੜ ਵਚਨਬੱਧਤਾ ਦੁਹਰਾਈ।
PM Modi
ਦੱਸ ਦਈਏ ਕਿ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਬਾਇਡਨ ਦੀ ਜਿੱਤ ਤੋਂ ਬਾਅਦ ਦੋਵੇਂ ਨੇਤਾਵਾਂ ਵਿਚਕਾਰ ਪਹਿਲੀ ਗੱਲਬਾਤ ਹੈ।
ਪੀਐਮ ਮੋਦੀ ਨੇ ਟਵੀਟ ਕੀਤਾ, 'ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨਾਲ ਫੋਨ 'ਤੇ ਗੱਲ ਕਰਕੇ ਉਹਨਾਂ ਨੂੰ ਵਧਾਈ ਦਿੱਤੀ।
Spoke to US President-elect @JoeBiden on phone to congratulate him. We reiterated our firm commitment to the Indo-US strategic partnership and discussed our shared priorities and concerns - Covid-19 pandemic, climate change, and cooperation in the Indo-Pacific Region.
— Narendra Modi (@narendramodi) November 17, 2020
ਅਸੀਂ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਕੋਵਿਡ-19 ਮਹਾਂਮਾਰੀ, ਜਲਵਾਯੂ ਪਰਿਵਰਤਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਵਿਚ ਸਹਿਯੋਗ 'ਤੇ ਸਾਂਝੀਆਂ ਤਰਜੀਹਾਂ ਅਤੇ ਚੁਣੌਤੀਆਂ 'ਤੇ ਚਰਚਾ ਕੀਤੀ'।