ਸਰਕਾਰ ਵੱਲੋਂ ਮੱਧ ਪ੍ਰਦੇਸ਼ 'ਚ ਬਣੇਗੀ 'ਗਊ ਕੈਬਨਿਟ', ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਕੀਤਾ ਐਲਾਨ
Published : Nov 18, 2020, 3:34 pm IST
Updated : Nov 18, 2020, 3:35 pm IST
SHARE ARTICLE
Cow Cabinet
Cow Cabinet

ਕੈਬਨਿਟ ਦੀ ਪਹਿਲੀ ਬੈਠਕ ਗੋਪਾਸ਼ਟਮੀ ਮੌਕੇ 22 ਨਵੰਬਰ ਨੂੰ ਆਗਰ ਮਾਲਵਾ 'ਚ ਆਯੋਜਿਤ ਕੀਤੀ ਜਾਵੇਗੀ।

ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਜ ਵਿੱਚ ਪਸ਼ੂਆਂ ਦੀ ਸੁਰੱਖਿਆ ਤੇ ਉਨਤੀ ਲਈ 'ਗਾਉ ਕੈਬਨਿਟ' ਗਠਿਤ ਕਰਨ ਦਾ ਐਲਾਨ ਕਰ ਦਿੱਤਾ ਹੈ।  ਇਸ ਦੇ ਤਹਿਤ ਪਸ਼ੂ ਪਾਲਣ, ਜੰਗਲਾਤ, ਪੰਚਾਇਤ ਤੇ ਪੇਂਡੂ ਵਿਕਾਸ, ਮਾਲੀਆ, ਗ੍ਰਹਿ ਅਤੇ ਕਿਸਾਨ ਭਲਾਈ ਵਿਭਾਗ ਵੀ ਸ਼ਾਮਿਲ ਹੋਣਗੇ। 

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸਵੇਰੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਬਨਿਟ ਦੀ ਪਹਿਲੀ ਬੈਠਕ ਗੋਪਾਸ਼ਟਮੀ ਮੌਕੇ 22 ਨਵੰਬਰ ਨੂੰ ਦੁਪਹਿਰ 12 ਵਜੇ ਆਗਰ ਮਾਲਵਾ 'ਚ ਆਯੋਜਿਤ ਕੀਤੀ ਜਾਵੇਗੀ।  

shivraj
 

ਦੇਖੋ ਟਵੀਟ 
ਚੌਹਾਨ ਨੇ ਬੁੱਧਵਾਰ ਨੂੰ ਇੱਕ ਟਵੀਟ ਕਰਕੇ ਕਿਹਾ," ਪ੍ਰਦੇਸ਼ ਵਿੱਚ ਪਸ਼ੂਆਂ ਦੀ ਸੁਰੱਖਿਆ ਤੇ ਉੱਨਤੀ ਲਈ 'ਗਾਉ ਕੈਬਨਿਟ' ਗਠਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂਪਾਲਣ, ਜੰਗਲਾਤ, ਪੰਚਾਇਤ ਤੇ ਪੇਂਡੂ ਵਿਕਾਸ, ਰਾਜਸਵ, ਗ੍ਰਹਿ ਤੇ ਕਿਸਾਨ ਭਲਾਈ ਵਿਭਾਗ ਗਾਉ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ ਵਿੱਚ ਕੈਬਨਿਟ ਮੰਤਰੀ ਅਖਿਲੇਸ਼ਵਰਾਨੰਦ ਨੇ ਕਿਹਾ ਸੀ ਕਿ ਸੂਬੇ ਵਿਚ 'ਗਾਉ ਮੰਤਰਾਲਾ' ਬਣਾਇਆ ਜਾਣਾ ਚਾਹੀਦਾ ਹੈ।

shivraj chouhan
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement