
ਜਖਮੀਆਂ ਨੂੰ ਹਸਪਤਾਲ ਕਰਲਾਇਆ ਦਾਖਲ
ਮੁੰਬਈ: ਮਹਾਰਾਸ਼ਟਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਮੁੰਬਈ-ਪੁਣੇ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਸਵੇਰੇ ਉਸ ਸਮੇਂ ਰੌਲਾ-ਰੱਪਾ ਪੈ ਗਿਆ ਜਦੋਂ ਇਕ ਕਾਰ ਤੇਜ਼ ਰਫਤਾਰ ਨਾਲ ਦੂਜੇ ਵਾਹਨ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਖਪੋਲੀ ਇਲਾਕੇ ਦੀ ਹੈ, ਜਿੱਥੇ ਇਕ ਕਾਰ ਨੇ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਫਿਲਹਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਾਹਨਾਂ ਦੀ ਰਫਤਾਰ ਜ਼ਿਆਦਾ ਸੀ। ਫਿਲਹਾਲ ਪੁਲਿਸ ਮੌਕੇ 'ਤੇ ਮੌਜੂਦ ਹੈ।