ਉਤਰਾਖੰਡ ਦੇ ਚਮੋਲੀ 'ਚ 700 ਮੀਟਰ ਡੂੰਘੀ ਖੱਡ 'ਚ ਡਿੱਗੀ ਗੱਡੀ, 11 ਤੋਂ ਵੱਧ ਲੋਕਾਂ ਦੀ ਮੌਤ

By : GAGANDEEP

Published : Nov 18, 2022, 7:13 pm IST
Updated : Nov 18, 2022, 7:17 pm IST
SHARE ARTICLE
 Chamoli Accident
Chamoli Accident

ਕਾਰ 'ਚ ਸਵਾਰ ਸਨ 16 ਲੋਕ

 

ਚਮੋਲੀ : ਉਤਰਾਖੰਡ ਦੇ ਚਮੋਲੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਸ਼ੁੱਕਰਵਾਰ ਨੂੰ ਇਕ ਵਾਹਨ 700 ਮੀਟਰ ਡੂੰਘੇ ਖੱਡ 'ਚ ਡਿੱਗ ਗਿਆ। ਹਾਦਸੇ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਇਸ 'ਚ ਸਵਾਰ ਜ਼ਿਆਦਾਤਰ ਲੋਕਾਂ ਦੀ ਮੌਤ ਹੋ ਗਈ।

ਜ਼ਿਲ੍ਹੇ ਦੇ ਜੋਸ਼ੀਮਠ ਬਲਾਕ 'ਚ ਬੋਲੇਰੋ ਮੈਕਸ ਅਚਾਨਕ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ 11 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬੋਲੇਰੋ ਮੈਕਸ ਗੱਡੀ ਵਿੱਚ 16 ਲੋਕ ਸਵਾਰ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਸੁਪਰਡੈਂਟ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਐਸਡੀਆਰਐਫ ਨੂੰ ਵੀ ਸੂਚਿਤ ਕੀਤਾ ਗਿਆ ਜਿਸ ਦੀ ਟੀਮ ਰਾਹਤ ਕਾਰਜ ਵਿੱਚ ਲੱਗੀ ਹੋਈ ਹੈ। ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸੇ ਦਾ ਸ਼ਿਕਾਰ ਹੋਈ ਬੁਲੇਰੋ ਮੈਕਸ ਗੱਡੀ ਯੂਕੇ 076453 ਗੱਡੀ ਦਾ ਨੰਬਰ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement