
ਸੂਤਰਾਂ ਮੁਤਾਬਕ ਦੋਸ਼ੀ ਡਰਾਈਵਰ ਨੂੰ ਸ਼ੁੱਕਰਵਾਰ ਨੂੰ ਜਵਾਹਰ ਲਾਲ ਨਹਿਰੂ ਭਵਨ ਤੋਂ ਗ੍ਰਿਫਤਾਰ ਕੀਤਾ ਗਿਆ।
ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵਿਦੇਸ਼ ਮੰਤਰਾਲੇ ਵਿਚ ਕੰਮ ਕਰਨ ਵਾਲੇ ਇਕ ਡਰਾਈਵਰ ਨੂੰ ਜਾਸੂਸੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਦੋਸ਼ੀ ਡਰਾਈਵਰ ਕਥਿਤ ਤੌਰ 'ਤੇ ਪਾਕਿਸਤਾਨ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਗੁਪਤ ਦਸਤਾਵੇਜ਼ ਮੁਹੱਈਆ ਕਰਵਾਉਂਦਾ ਸੀ।
ਸੂਤਰਾਂ ਮੁਤਾਬਕ ਦੋਸ਼ੀ ਡਰਾਈਵਰ ਨੂੰ ਸ਼ੁੱਕਰਵਾਰ ਨੂੰ ਜਵਾਹਰ ਲਾਲ ਨਹਿਰੂ ਭਵਨ ਤੋਂ ਗ੍ਰਿਫਤਾਰ ਕੀਤਾ ਗਿਆ। ਸੂਤਰਾਂ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਨੇ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਇਕ ਵਿਅਕਤੀ ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੀ 'ਗੁਪਤ ਅਤੇ ਸੰਵੇਦਨਸ਼ੀਲ' ਜਾਣਕਾਰੀ ਦਿੱਤੀ।
ਡਰਾਈਵਰ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੇ ਇਕ ਵਿਅਕਤੀ ਨੇ ਫਸਾਇਆ ਸੀ, ਜਿਸ ਨੇ ਡਰਾਈਵਰ ਨਾਲ ਗੱਲ ਕਰਦੇ ਹੋਏ ਆਪਣੇ ਆਪ ਨੂੰ ਇਕ ਔਰਤ ਵਜੋਂ ਪੇਸ਼ ਕੀਤਾ ਸੀ। ਹਾਲਾਂਕਿ ਪੁਲਿਸ ਨੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੇ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ।