
ਇਸ ਤੋਂ ਇਲਾਵਾ ਆਰਬੀਆਈ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਇਸ ਮਹੀਨੇ ਦੇ ਬਾਕੀ ਬਚੇ 12 ਦਿਨਾਂ ਵਿਚੋਂ 4 ਦਿਨ ਬੈਂਕਾਂ ਵਿਚ ਕੋਈ ਕੰਮ ਨਹੀਂ ਹੋਵੇਗਾ।
ਨਵੀਂ ਦਿੱਲੀ: ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ ਨੌਕਰੀਆਂ ਦੀ ਆਊਟਸੋਰਸਿੰਗ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਏਆਈਬੀਈਏ ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਨੇ ਇਹ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਹੜਤਾਲ ਕਾਰਨ ਜਨਤਕ ਖੇਤਰ ਦੇ ਬੈਂਕਾਂ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ। ਹਾਲਾਂਕਿ ਨਿੱਜੀ ਖੇਤਰ ਦੇ ਬੈਂਕ ਇਸ ਤੋਂ ਪ੍ਰਭਾਵਿਤ ਨਹੀਂ ਹੋਣਗੇ। ਅਧਿਕਾਰੀ ਵਰਗ ਇਸ ਹੜਤਾਲ 'ਚ ਸ਼ਾਮਲ ਨਹੀਂ ਹੋਵੇਗਾ ਪਰ ਇਸ ਨਾਲ ਬੈਂਕਾਂ 'ਚ ਜਮ੍ਹਾਂ, ਕਢਵਾਉਣ, ਚੈੱਕ ਕਲੀਅਰ ਕਰਨ ਵਰਗੀਆਂ ਸੇਵਾਵਾਂ 'ਤੇ ਅਸਰ ਪੈ ਸਕਦਾ ਹੈ।
ਇਸ ਤੋਂ ਇਲਾਵਾ ਆਰਬੀਆਈ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਇਸ ਮਹੀਨੇ ਦੇ ਬਾਕੀ ਬਚੇ 12 ਦਿਨਾਂ ਵਿਚੋਂ 4 ਦਿਨ ਬੈਂਕਾਂ ਵਿਚ ਕੋਈ ਕੰਮ ਨਹੀਂ ਹੋਵੇਗਾ। ਇਹਨਾਂ ਵਿਚੋਂ ਬਹੁਤ ਸਾਰੀਆਂ ਛੁੱਟੀਆਂ ਰਾਸ਼ਟਰੀ ਹਨ। ਉਸ ਦਿਨ ਪੂਰੇ ਦੇਸ਼ ਵਿਚ ਬੈਂਕਿੰਗ ਸੇਵਾਵਾਂ ਬੰਦ ਰਹਿਣਗੀਆਂ। ਜਦਕਿ ਖੇਤਰੀ ਛੁੱਟੀਆਂ ਕਾਰਨ ਕੁਝ ਸੂਬਿਆਂ ਵਿਚ ਬੈਂਕ ਸ਼ਾਖਾਵਾਂ ਬੰਦ ਰਹਿਣਗੀਆਂ।
ਬੈਂਕ ਆਫ ਬੜੌਦਾ ਅਤੇ ਪੰਜਾਬ ਐਂਡ ਸਿੰਧ ਬੈਂਕ ਸਮੇਤ ਕਈ ਬੈਂਕਾਂ ਨੇ ਪਹਿਲਾਂ ਹੀ ਆਪਣੇ ਗਾਹਕਾਂ ਨੂੰ 19 ਨਵੰਬਰ ਨੂੰ ਹੜਤਾਲ ਹੋਣ ਦੀ ਸੂਰਤ ਵਿਚ ਸੇਵਾਵਾਂ ਦੇ ਪ੍ਰਭਾਵ ਬਾਰੇ ਸੂਚਿਤ ਕਰ ਦਿੱਤਾ ਹੈ। ਪੰਜਾਬ ਐਂਡ ਸਿੰਧ ਬੈਂਕ ਨੇ ਵੀਰਵਾਰ ਨੂੰ ਸਟਾਕ ਐਕਸਚੇਂਜ ਨੂੰ ਕਿਹਾ ਕਿ ਜੇਕਰ ਹੜਤਾਲ ਹੁੰਦੀ ਹੈ ਤਾਂ ਬੈਂਕ ਕਰਮਚਾਰੀ ਇਸ ਵਿਚ ਹਿੱਸਾ ਲੈ ਸਕਦੇ ਹਨ। ਅਜਿਹੀ ਸਥਿਤੀ ਵਿਚ ਬੈਂਕ ਦੀਆਂ ਸ਼ਾਖਾਵਾਂ/ਦਫ਼ਤਰਾਂ ਦਾ ਆਮ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਵੈਂਕਟਚਲਮ ਨੇ ਕਿਹਾ ਕਿ ਕੁਝ ਬੈਂਕਾਂ ਦੁਆਰਾ ਨੌਕਰੀਆਂ ਦੀ ਆਊਟਸੋਰਸਿੰਗ ਗਾਹਕਾਂ ਦੀ ਗੋਪਨੀਯਤਾ ਅਤੇ ਉਹਨਾਂ ਦੀ ਜਮ੍ਹਾਂ ਰਕਮ ਨੂੰ ਖਤਰਾ ਪੈਦਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕੁਝ ਬੈਂਕ ਉਦਯੋਗਿਕ ਵਿਵਾਦ (ਸੋਧ) ਐਕਟ ਦੀ ਵੀ ਉਲੰਘਣਾ ਕਰ ਰਹੇ ਹਨ। ਅਜਿਹੇ ਮਾਮਲਿਆਂ ਵਿਚ ਵੀ ਲੇਬਰ ਅਧਿਕਾਰੀਆਂ ਨੇ ਦਖਲ ਦਿੱਤਾ ਹੈ ਪਰ ਮੈਨੇਜਮੈਂਟ ਸਲਾਹ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੇ ਜ਼ਬਰਦਸਤੀ ਤਬਾਦਲੇ ਕੀਤੇ ਜਾ ਰਹੇ ਹਨ।
ਨਵੰਬਰ ਮਹੀਨੇ ਦੀਆਂ ਬੈਂਕ ਛੁੱਟੀਆਂ ਦੀ ਸੂਚੀ
-20 ਨਵੰਬਰ - ਐਤਵਾਰ ਨੂੰ ਹਫਤਾਵਾਰੀ ਛੁੱਟੀ ਹੁੰਦੀ ਹੈ
-23 ਨਵੰਬਰ – ਸ਼ਿਲਾਂਗ ਵਿਚ ਬੈਂਕ ਦੀ ਛੁੱਟੀ ਹੋਵੇਗੀ
-26 ਨਵੰਬਰ – ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ
27 ਨਵੰਬਰ – ਐਤਵਾਰ ਨੂੰ ਬੈਂਕਾਂ ਵਿਚ ਕੋਈ ਕੰਮ ਨਹੀਂ ਹੋਵੇਗਾ