PM Car Ranchi: ਪੀਐਮ ਮੋਦੀ ਦੀ ਕਾਰ ਅੱਗੇ ਛਾਲ ਮਾਰਨ ਵਾਲੀ ਔਰਤ ਗ੍ਰਿਫ਼ਤਾਰ, 3 ਪੁਲਿਸ ਮੁਲਾਜ਼ਮ ਮੁਅੱਤਲ
Published : Nov 18, 2023, 2:01 pm IST
Updated : Nov 18, 2023, 2:01 pm IST
SHARE ARTICLE
File Photo
File Photo

ਸ਼ੁੱਕਰਵਾਰ (17 ਨਵੰਬਰ) ਨੂੰ ਮੁੱਢਲੀ ਜਾਂਚ ਤੋਂ ਬਾਅਦ ਔਰਤ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਗਿਆ।

 

PM Car Ranchi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ (15 ਨਵੰਬਰ) ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਰਾਜ ਭਵਨ ਤੋਂ ਬਿਰਸਾ ਮੁੰਡਾ ਮਿਊਜ਼ੀਅਮ ਜਾ ਰਹੇ ਸਨ। ਇਸ ਦੌਰਾਨ ਅਚਾਨਕ ਇਕ ਔਰਤ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ। ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਜਿਹੀ ਕੁਤਾਹੀ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ।

ਇਸ ਤੋਂ ਬਾਅਦ ਸ਼ੁੱਕਰਵਾਰ (17 ਨਵੰਬਰ) ਨੂੰ ਮੁੱਢਲੀ ਜਾਂਚ ਤੋਂ ਬਾਅਦ ਔਰਤ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਰਾਂਚੀ ਕੋਤਵਾਲੀ ਥਾਣਾ ਇੰਚਾਰਜ ਸ਼ੈਲੇਸ਼ ਪ੍ਰਸਾਦ ਨੇ ਦੱਸਿਆ ਕਿ ਏਸੀਬੀ ਦੇ ਇੰਸਪੈਕਟਰ ਵਿਨੋਦ ਕੁਮਾਰ ਪਾਸਵਾਨ ਦੇ ਬਿਆਨ 'ਤੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੀ ਕਾਰ ਦੇ ਸਾਹਮਣੇ ਆਈ ਮਹਿਲਾ ਸੰਗੀਤਾ ਝਾਅ ਦੇ ਖਿਲਾਫ ਰਾਂਚੀ ਕੋਤਵਾਲੀ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 341, 283, 353, 186 ਤਹਿਤ ਕੇਸ ਦਰਜ ਕਰਨ ਮਗਰੋਂ ਮੁਲਜ਼ਮ ਔਰਤ ਨੂੰ ਜੇਲ੍ਹ ਭੇਜ ਦਿੱਤਾ ਹੈ। 

ਹਾਲਾਂਕਿ ਇਸ ਮਾਮਲੇ ਵਿਚ ਐਸਐਸਪੀ ਚੰਦਨ ਸਿਨਹਾ ਨੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜਨਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਸੀ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਐਸਪੀਜੀ ਦੇ ਜਵਾਨ ਕਰਦੇ ਹਨ।

ਉਹਨਾਂ ਦੀ ਸਿਖਲਾਈ ਅਮਰੀਕਾ ਦੀ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੇ ਜਵਾਨਾਂ ਕੋਲ ਦੁਨੀਆ ਦੇ ਸਭ ਤੋਂ ਆਧੁਨਿਕ ਹਥਿਆਰ ਹਨ। ਕਾਫ਼ਲੇ 'ਚ ਗੱਡੀ ਦੇ ਅੱਗੇ ਆਈ ਔਰਤ ਦੀ ਪਛਾਣ ਰੇਡੀਅਮ ਰੋਡ ਦੀ ਰਹਿਣ ਵਾਲੀ ਸੰਗੀਤਾ ਝਾਅ ਵਜੋਂ ਹੋਈ ਹੈ। ਪੁਲਿਸ ਪੁੱਛਗਿੱਛ 'ਚ ਸਾਹਮਣੇ ਆਇਆ ਹੈ ਕਿ ਔਰਤ ਆਪਣੇ ਪਤੀ ਤੋਂ ਨਾਰਾਜ਼ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਪੀਐੱਮ ਮੋਦੀ ਨੂੰ ਮਿਲਣਾ ਚਾਹੁੰਦੀ ਸੀ।

ਜਦੋਂ ਉਸ ਨੂੰ ਸੂਚਨਾ ਮਿਲੀ ਕਿ ਮੋਦੀ ਰੇਡੀਅਮ ਰੋਡ ਤੋਂ ਲੰਘਣ ਵਾਲੇ ਹਨ ਤਾਂ ਉਹ ਅਚਾਨਕ ਦੌੜ ਕੇ ਗੱਡੀ ਦੇ ਅੱਗੇ ਆ ਕੇ ਗੱਡੀ ਰੋਕ ਲਈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ 'ਚ ਭਾਜਪਾ ਦੇ ਸੂਬਾ ਪ੍ਰਧਾਨ ਬਾਬੂਲਾਲ ਮਰਾਂਡੀ ਨੇ ਪ੍ਰਧਾਨ ਮੰਤਰੀ ਦੀ ਕਾਰਵਾਈ 'ਚ ਕੁਤਾਹੀ ਦੀ ਜਾਂਚ ਦੀ ਮੰਗ ਕੀਤੀ ਹੈ। ਬਾਬੂਲਾਲ ਮਰਾਂਡੀ ਨੇ ਕਿਹਾ ਕਿ ਕਿਸੇ ਵਿਅਕਤੀ ਦਾ ਅਚਾਨਕ ਕਾਰਕੇਡ ਦੇ ਸਾਹਮਣੇ ਆ ਜਾਣਾ ਬਹੁਤ ਵੱਡੀ ਭੁੱਲ ਹੈ। ਜਿੱਥੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਹੋ ਸਕਦੀ, ਉੱਥੇ ਆਮ ਜਨਤਾ ਦੀ ਸੁਰੱਖਿਆ ਕਿਵੇਂ ਹੋਵੇਗੀ?

  

(For more news apart from PM Car Ranchi, stay tuned to Rozana Spokesman)

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement