Delhi News: ਦਿੱਲੀ ’ਚ ਜੀ.ਆਰ.ਏ.ਪੀ. ਪਾਬੰਦੀਆਂ ਦਾ ਚੌਥਾ ਪੜਾਅ ਅੱਜ ਤੋਂ ਲਾਗੂ ਹੋਵੇਗਾ
Published : Nov 18, 2024, 7:56 am IST
Updated : Nov 18, 2024, 7:56 am IST
SHARE ARTICLE
GRAP in Delhi The fourth phase of restrictions will come into force from today
GRAP in Delhi The fourth phase of restrictions will come into force from today

Delhi News: ਜੀ.ਆਰ.ਏ.ਪੀ. ਦੇ ਚੌਥੇ ਪੜਾਅ ’ਚ ਟਰੱਕਾਂ ਦੇ ਦਾਖਲੇ ’ਤੇ ਪਾਬੰਦੀ ਅਤੇ ਲੋਕ ਨਿਰਮਾਣ ਪ੍ਰਾਜੈਕਟਾਂ ’ਤੇ ਅਸਥਾਈ ਪਾਬੰਦੀ ਸ਼ਾਮਲ ਹੈ। 

 

Delhi News: ਕੇਂਦਰ ਦੀ ਹਵਾ ਗੁਣਵੱਤਾ ਕਮੇਟੀ ਨੇ ਸੋਮਵਾਰ ਸਵੇਰੇ 8 ਵਜੇ ਤੋਂ ਲਾਗੂ ਹੋਣ ਵਾਲੀ ਪੜਾਅਵਾਰ ਪ੍ਰਤੀਕਿਰਿਆ ਕਾਰਜ ਯੋਜਨਾ (ਜੀ.ਆਰ.ਏ.ਪੀ.) ਦੇ ਚੌਥੇ ਪੜਾਅ ਤਹਿਤ ਦਿੱਲੀ-ਐੱਨ.ਸੀ.ਆਰ. ਲਈ ਸਖਤ ਪ੍ਰਦੂਸ਼ਣ ਕੰਟਰੋਲ ਉਪਾਵਾਂ ਦਾ ਐਲਾਨ ਕੀਤਾ ਹੈ। 

ਜੀ.ਆਰ.ਏ.ਪੀ. ਦੇ ਚੌਥੇ ਪੜਾਅ ’ਚ ਟਰੱਕਾਂ ਦੇ ਦਾਖਲੇ ’ਤੇ ਪਾਬੰਦੀ ਅਤੇ ਲੋਕ ਨਿਰਮਾਣ ਪ੍ਰਾਜੈਕਟਾਂ ’ਤੇ ਅਸਥਾਈ ਪਾਬੰਦੀ ਸ਼ਾਮਲ ਹੈ। 

ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਊ.ਆਈ.) ਐਤਵਾਰ ਨੂੰ ‘ਗੰਭੀਰ’ ਸ਼੍ਰੇਣੀ ’ਚ ਪਹੁੰਚਣ ਤੋਂ ਬਾਅਦ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਨੇ ਇਹ ਹੁਕਮ ਜਾਰੀ ਕੀਤਾ ਹੈ। ਦਿੱਲੀ ਦਾ ਏ.ਕਿਊ.ਆਈ. ਸ਼ਾਮ 4 ਵਜੇ 441 ਸੀ, ਜੋ ਮੌਸਮ ਅਨੁਕੂਲ ਨਾ ਹੋਣ ਕਾਰਨ ਸ਼ਾਮ 7 ਵਜੇ ਵਧ ਕੇ 457 ਹੋ ਗਿਆ। ਹੁਕਮ ਅਨੁਸਾਰ ਜ਼ਰੂਰੀ ਵਸਤਾਂ ਲੈ ਕੇ ਜਾਣ ਵਾਲੇ ਟਰੱਕਾਂ ਜਾਂ ਸਾਫ ਬਾਲਣ (ਐਲ.ਐਨ.ਜੀ./ ਸੀ.ਐਨ.ਜੀ./ਬੀ.ਐਸ.-6 ਡੀਜ਼ਲ/ਇਲੈਕਟ੍ਰਿਕ) ਦੀ ਵਰਤੋਂ ਕਰਨ ਵਾਲੇ ਟਰੱਕਾਂ ਨੂੰ ਛੱਡ ਕੇ ਕਿਸੇ ਵੀ ਟਰੱਕ ਨੂੰ ਦਿੱਲੀ ’ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। 

ਹੁਕਮ ਅਨੁਸਾਰ ਇਲੈਕਟ੍ਰਿਕ ਗੱਡੀਆਂ, ਸੀ.ਐਨ.ਜੀ. ਗੱਡੀਆਂ ਅਤੇ ਬੀ.ਐਸ.-6 ਡੀਜ਼ਲ ਗੱਡੀਆਂ ਨੂੰ ਛੱਡ ਕੇ ਦਿੱਲੀ ਤੋਂ ਬਾਹਰ ਰਜਿਸਟਰਡ ਹਲਕੀਆਂ ਵਪਾਰਕ ਗੱਡੀਆਂ ’ਤੇ ਵੀ ਪਾਬੰਦੀ ਹੋਵੇਗੀ। ਹੁਕਮ ਅਨੁਸਾਰ, ਰਾਜਮਾਰਗਾਂ, ਸੜਕਾਂ, ਫਲਾਈਓਵਰਾਂ ਅਤੇ ਹੋਰ ਜਨਤਕ ਪ੍ਰਾਜੈਕਟਾਂ ਸਮੇਤ ਸਾਰੀਆਂ ਉਸਾਰੀ ਗਤੀਵਿਧੀਆਂ ’ਤੇ ਅਸਥਾਈ ਪਾਬੰਦੀ ਹੋਵੇਗੀ। 

ਸੀ.ਏ.ਕਿਊ.ਐਮ. ਨੇ ਜਮਾਤ 6 ਤੋਂ 9 ਅਤੇ 11 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਕਰਵਾਉਣ ਦਾ ਸੁਝਾਅ ਦਿਤਾ ਹੈ। ਇਸ ਨੇ ਇਹ ਵੀ ਸਿਫਾਰਸ਼ ਕੀਤੀ ਕਿ ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ.) ’ਚ ਦਫਤਰਾਂ ਨੂੰ 50 ਫ਼ੀ ਸਦੀ ਸਮਰੱਥਾ ਨਾਲ ਕੰਮ ਕਰਨਾ ਚਾਹੀਦਾ ਹੈ, ਜਦਕਿ ਬਾਕੀ ਮੁਲਾਜ਼ਮ ਘਰ ਤੋਂ ਕੰਮ ਕਰਦੇ ਹਨ। 
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement