ਰਾਜੋਆਣਾ ਦੀ ਰਹਿਮ ਅਪੀਲ ’ਤੇ ਹੁਣ ਅਗਲੇ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ, ਸਵੇਰੇ ਜਾਰੀ ਹੁਕਮ ਸ਼ਾਮ ਨੂੰ ਕੀਤੇ ਰੱਦ
Published : Nov 18, 2024, 5:26 pm IST
Updated : Nov 18, 2024, 5:26 pm IST
SHARE ARTICLE
The next hearing on Rajoana's mercy appeal will be held next Monday New
The next hearing on Rajoana's mercy appeal will be held next Monday New

ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਅਪੀਲ ’ਤੇ ਸੁਪਰੀਮ ਕੋਰਟ ਦੇ ਬੈਂਚ ਨੇ ਸਵੇਰੇ ਜਾਰੀ ਹੁਕਮਾਂ ’ਤੇ ਰੋਕ ਲਾਈ

ਨਵੀਂ ਦਿੱਲੀ, 18 ਨਵੰਬਰ : 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਫਾਂਸੀ ਦੀ ਸਜ਼ਾ ਸੁਣਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਪਰੀਮ ਕੋਰਟ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਸਵੇਰੇ ਸੁਪਰੀਮ ਕੋਰਟ ਦੀ ਬੈਂਚ ਨੇ ਰਾਸ਼ਟਰਪਤੀ ਦੇ ਮੁੱਖ ਸਕੱਤਰ ਨੂੰ ਰਹਿਮ ਦੀ ਅਪੀਲ ਰਾਸ਼ਟਰਪਤੀ ਦੇ ਸਾਹਮਣੇ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਸ਼ਾਮ ਸਮੇਂ ਇਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿਤੀ ਗਈ।

ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਸੋਮਵਾਰ ਸਵੇਰੇ ਜਾਰੀ ਹੁਕਮ ’ਚ ਰਾਸ਼ਟਰਪਤੀ ਮੁਰਮੂ ਨੂੰ ਦੋ ਹਫ਼ਤਿਆਂ ਦੇ ਅੰਦਰ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਵਿਚਾਰ ਕਰਨ ਦੀ ਅਪੀਲ ਵੀ ਕੀਤੀ ਸੀ। ਹਾਲਾਂਕਿ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਅਪੀਲ ਕੀਤੀ ਕਿ ਉਸ ਦੇ ਹੁਕਮ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਮੁੱਦਾ ਬਹੁਤ ਸੰਵੇਦਨਸ਼ੀਲ ਹੈ ਅਤੇ ਇਸ ’ਤੇ ਸ਼ੁਕਰਵਾਰ ਨੂੰ ਸੁਣਵਾਈ ਹੋਣੀ ਚਾਹੀਦੀ ਹੈ। 

ਮਹਿਤਾ ਨੇ ਬੈਂਚ ਨੂੰ ਦਸਿਆ ਕਿ ਫਾਈਲ ਇਸ ਸਮੇਂ ਗ੍ਰਹਿ ਮੰਤਰਾਲੇ ਕੋਲ ਹੈ ਨਾ ਕਿ ਰਾਸ਼ਟਰਪਤੀ ਕੋਲ। ਬੈਂਚ ਨੇ ਮਹਿਤਾ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਅਤੇ ਮਾਮਲੇ ਨੂੰ ਸੋਮਵਾਰ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕਰ ਦਿਤਾ। ਬੈਂਚ ਨੇ ਸਵੇਰ ਸੁਣਵਾਈ ਸ਼ੁਰੂ ਕਰਦਿਆਂ ਕਿਹਾ, ‘‘ਮਾਮਲੇ ਦੀ ਸੁਣਵਾਈ ਅੱਜ ਲਈ ਤੈਅ ਕੀਤੇ ਜਾਣ ਦੇ ਬਾਵਜੂਦ ਭਾਰਤ ਸਰਕਾਰ ਵਲੋਂ ਕੋਈ ਵੀ ਪੇਸ਼ ਨਹੀਂ ਹੋਇਆ। ਬੈਂਚ ਸਿਰਫ ਇਸ ਮਾਮਲੇ ਦੀ ਸੁਣਵਾਈ ਲਈ ਬੈਠੀ ਸੀ।’’

ਬੈਂਚ ਨੇ ਕਿਹਾ, ‘‘ਮਾਮਲੇ ਦੀ ਸੁਣਵਾਈ ਪਿਛਲੀ ਤਰੀਕ ’ਤੇ ਮੁਲਤਵੀ ਕਰ ਦਿਤੀ ਗਈ ਸੀ ਤਾਂ ਜੋ ਕੇਂਦਰ ਸਰਕਾਰ ਰਾਸ਼ਟਰਪਤੀ ਦਫ਼ਤਰ ਤੋਂ ਹੁਕਮ ਮੰਗ ਸਕੇ ਕਿ ਰਹਿਮ ਪਟੀਸ਼ਨ ’ਤੇ ਫੈਸਲਾ ਕਦੋਂ ਹੋਵੇਗਾ। ਇਸ ਗੱਲ ਨੂੰ ਧਿਆਨ ਵਿਚ ਰਖਦੇ ਹੋਏ ਕਿ ਬੈਂਚ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਸੀਂ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੰਦੇ ਹਾਂ ਕਿ ਉਹ ਇਸ ਮਾਮਲੇ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਨੂੰ ਦੋ ਹਫਤਿਆਂ ਦੇ ਅੰਦਰ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕਰਨ।’’

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਰਾਜੋਆਣਾ ਨੂੰ 31 ਅਗੱਸਤ 1995 ਨੂੰ ਚੰਡੀਗੜ੍ਹ ’ਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਘਟਨਾ ’ਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਮਾਰੇ ਗਏ ਸਨ। ਜੁਲਾਈ 2007 ’ਚ ਇਕ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 

ਰਾਜੋਆਣਾ ਨੇ ਅਪਣੀ ਪਟੀਸ਼ਨ ਵਿਚ ਕਿਹਾ ਕਿ ਮਾਰਚ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਨ੍ਹਾਂ ਦੀ ਤਰਫੋਂ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਸਾਲ 3 ਮਈ ਨੂੰ ਰਾਜੋਆਣਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ ਕਰ ਦਿਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਮਰੱਥ ਅਥਾਰਟੀ ਉਸ ਦੀ ਰਹਿਮ ਪਟੀਸ਼ਨ ’ਤੇ ਵਿਚਾਰ ਕਰ ਸਕਦੀ ਹੈ। (ਪੀਟੀਆਈ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement